08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਰਿਵਾਰ ਸਮੇਤ ਵੋਟ ਪਾਈ <br/>

Ad Position 21
No active advertisement
ਅਜੀਤ ਡੈਸਕ 27-05-2026
ਲੌਂਗੋਵਾਲ, 26 ਮਈ (ਵਿਨੋਦ, ਸ.ਖੰਨਾ) - ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੇ ਪਰਿਵਾਰ ਨਾਲ ਇੱਥੋਂ ਦੇ ਵਾਰਡ ਨੰਬਰ ਇਕ ਵਿਚ ਵੋਟ ਪਾਈ ਹੈ | ਭਾਈ ਲੌਂਗੋਵਾਲ ਦੇ ਨਾਲ ਉਨ੍ਹਾਂ ਦੇ ਸਪੁੱਤਰ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੀ ਨੂੰਹ ਹਰਮਨਪ੍ਰੀਤ ਕੌਰ ਵੀ ਹਾਜ਼ਰ ਸਨ | ਭਾਈ ਲੌਂਗੋਵਾਲ ਨੇ ਵੋਟ ਪਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੱਦੀ ਨਗਰ ਲੌਂਗੋਵਾਲ ਵਿਖੇ ਪਿਆਰ, ਇਤਫਾਕ ਅਤੇ ਭਾਈਚਾਰਕ ਸਾਂਝ ਨਾਲ ਵੋਟਿੰਗ ਹੋ ਰਹੀ ਹੈ | ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸੀਨੀਅਰ ਆਗੂ ਚੇਅਰਮੈਨ ਜੀਤ ਸਿੰਘ ਸਿੱਧੂ ਅਤੇ ਅਮਨਬੀਰ ਸਿੰਘ ਚੈਰੀ ਨਾਲ ਮਿਲ ਕੇ ਇੱਥੋਂ ਦੇ ਤਕਰੀਬਨ ਸਾਰੇ ਵਾਰਡਾਂ ਵਿਚ ਉਮੀਦਵਾਰ ਚੋਣ ਲੜ ਰਹੇ ਹਨ ਅਤੇ ਇੱਥੇ ਅਕਾਲੀ ਦਲ ਪੁਨਰ ਸੁਰਜੀਤ ਦਾ ਪ੍ਰਧਾਨ ਬਣਨਾ ਤੈਅ ਹੈ | ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਨਵਿੰਦਰਪ੍ਰੀਤ ਸਿੰਘ ਨੇ ਕਿਹਾ ਕਿ ਲੌਂਗੋਵਾਲ ਦੀ ਧਰਤੀ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਧਰਤੀ ਹੈ ਅਤੇ ਇੱਥੋਂ ਦੇ ਵਾਸੀ ਸਦੈਵ ਹੀ ਅਮਨ ਸ਼ਾਂਤੀ ਚਾਹੁੰਦੇ ਹਨ ਅਤੇ ਚੋਣਾਂ ਸ਼ਾਂਤਮਈ ਤਰੀਕੇ ਨਾਲ ਹੋ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਦੋ ਵਾਰਡਾਂ 'ਚ ਧੱਕਾ-ਮੁੱਕੀ ਤੋਂ ਇਲਾਵਾ ਅਹਿਮਦਗੜ੍ਹ ਦੇ 17 ਵਾਰਡਾਂ 'ਚ ਵੋਟਾਂ ਅਮਨ ਅਮਾਨ ਨਾਲ ਪਈਆਂ <br/> ਅਗਲੀ ਖ਼ਬਰ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੱਗੀਆਂ ਲੰਮੀਆਂ ਲਾਈਨਾਂ <br/>
Ad Position 24