10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੋਲਿੰਗ ਏਜੰਟਾਂ ਨੂੰ ਬਾਹਰ ਕੱਢਣਾ ਅਮਨ ਅਰੋੜਾ ਦੀ ਬੌਖਲਾਹਟ ਦਾ ਨਤੀਜਾ - ਵਿਨਰਜੀਤ ਗੋਲਡੀ <br/>

Ad Position 21
No active advertisement
ਅਜੀਤ ਡੈਸਕ 27-05-2026
ਲੌਂਗੋਵਾਲ, 26 ਮਈ (ਵਿਨੋਦ, ਸ.ਖੰਨਾ) - ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਵੱਲੋਂ ਵੱਖ ਵੱਖ ਵਾਰਡਾਂ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਅਤੇ ਸਾਂਝੇ ਤੌਰ ਤੇ ਖੜੇ ਕੀਤੇ ਗਏ ਉਮੀਦਵਾਰਾਂ ਦੇ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ | ਜਿੱਥੇ ਉਨ੍ਹਾਂ ਵਾਰਡ ਨੰਬਰ 5 ਦੇ ਵਿੱਚ ਆਮ ਆਦਮੀ ਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਅਤੇ ਕਿਹਾ ਅਫ਼ਸਰ ਅਤੇ ਲੀਡਰਾਂ ਵੱਲੋਂ ਸੁਨਾਮ ਹਲਕੇ ਦੇ ਵਿੱਚ ਪ੍ਰੈਸ਼ਰ ਦੀ ਰਾਜਨੀਤੀ ਤੋਂ ਬਾਅਦ ਲੌਂਗੋਵਾਲ ਨਗਰ ਕੌਂਸਲ ਚੋਣਾਂ ਵਿੱਚ ਉਮੀਦਵਾਰਾਂ ਨੂੰ ਅੰਦਰ ਜਾਣ ਤੋਂ ਰੋਕਣਾ, ਪੋਲਿੰਗ ਏਜੰਟਾਂ ਨੂੰ ਬਾਹਰ ਕੱਢਣਾ ਅਮਨ ਅਰੋੜਾ ਦੀ ਬੌਖਲਾਹਟ ਦਾ ਨਤੀਜਾ ਹੈ | ਉਨ੍ਹਾਂ ਮੌਕੇ ਤੇ ਪੁੱਜ ਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਉਮੀਦਵਾਰਾਂ ਅਤੇ ਪੋਲਿੰਗ ਏਜੰਟਾਂ ਨੂੰ ਅੰਦਰ ਬਿਠਾਇਆ ਗਿਆ | ਇਸ ਮੌਕੇ ਉਮੀਦਵਾਰ ਕਰਮਜੀਤ ਕੌਰ ਉਨ੍ਹਾਂ ਨਾਲ ਸਾਬਕਾ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਗੁਰਸੇਵਕ ਸਿੰਘ ਸਿੱਧੂ, ਜਸਵੀਰ ਸਿੰਘ ਲੌਂਗੋਵਾਲ, ਬਿੰਦਰ ਸਿੰਘ ਬਿੰਦੀ, ਸੁਖਵਿੰਦਰ ਸਿੰਘ ਚਹਿਲ , ਕਮਲ ਬਰਾੜ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਦੀਆਂ 4 ਅਤੇ ਮਲੇਰਕੋਟਲਾ ਦੀਆਂ 2 ਨਗਰ ਕੌਂਸਲਾਂ 'ਚ ਵੋਟਾਂ ਪੈਣ ਦਾ ਕੰਮ ਮੁਕੰਮਲ <br/> ਅਗਲੀ ਖ਼ਬਰ ਦਿਵਿਆਂਗ ਦੀ ਵੋਟ ਉਸ ਦੇ ਸਾਹਮਣੇ ਹੀ ਕੋਈ ਹੋਰ ਨੌਜਵਾਨ ਪਾ ਕੇ ਫਰਾਰ <br/>
Ad Position 24