ਸੁਨਾਮ ਊਧਮ ਸਿੰਘ ਵਾਲਾ, 26 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਚੋਣ ਪ੍ਰਬੰਧਾਂ ਨੂੰ ਲੈ ਕੇ ਚੋਣ ਅਧਿਕਾਰੀਆਂ ਵੱਲੋਂ ਪੁਖ਼ਤਾ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਉਸ ਵੇਲੇ ਖੁੱਲ੍ਹ ਗਈ, ਜਦੋਂ ਇਕ 90 ਵਰਿ੍ਹਆਂ ਦੀ ਬਿਮਾਰ ਬਜ਼ੁਰਗ ਅÏਰਤ ਜੀਤ ਕੌਰ ਨੂੰ ਉਸ ਦੇ ਪਰਿਵਾਰਕ ਮੈਂਬਰ ਵੱਲੋਂ ਵੋਟ ਪਵਾਉਣ ਲਈ ਵਾਰਡ ਨੰਬਰ-1 ਲਈ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਬਣੇ ਪੋਲਿੰਗ ਬੂਥ ਤੱਕ ਮਸਾਂ ਪਹੁੰਚਦਾ ਕੀਤਾ ਗਿਆ | ਪਰਿਵਾਰਕ ਮੈਂਬਰਾਂ ਵੱਲੋਂ ਪੋਲਿੰਗ ਬੂਥ 'ਤੇ ਵੜਦਿਆਂ ਹੀ ਵੀਲ ਚੇਅਰ ਦੀ ਮੰਗ ਕੀਤੀ ਗਈ, ਪਰ ਕਾਫ਼ੀ ਲੰਮਾ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਵੀਲ ਚੇਅਰ ਮੁਹੱਈਆ ਨਹੀਂ ਕਰਵਾਈ ਗਈ | ਜਿਸ ਤੋਂ ਮਜਬੂਰ ਹੋ ਕੇ ਉਨ੍ਹਾਂ ਨੇ ਬਿਮਾਰ ਬਜ਼ੁਰਗ ਅÏਰਤ ਨੂੰ ਸਹਾਰਾ ਦੇ ਕੇ ਪੋਲਿੰਗ ਬੂਥ ਤੱਕ ਪਹੁੰਚਾਇਆ | ਇਸ ਨੂੰ ਲੋਕਾਂ ਵਿਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਵੇਖਣ ਨੂੰ ਮਿਲਿਆ |