10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮੋਦੀ ਦੀ ਫ਼ੇਲ੍ਹ ਵਿਦੇਸ਼ ਨੀਤੀ ਕਾਰਨ ਦੇਸ਼ ਦੇ ਲੋਕਾਂ 'ਤੇ ਪੈ ਰਿਹਾ ਆਰਥਿਕ ਬੋਝ - ਭਰਾਜ <br/>

Ad Position 21
No active advertisement
ਅਜੀਤ ਡੈਸਕ 27-05-2026
ਸੰਗਰੂਰ, 26 ਮਈ (ਧੀਰਜ ਪਸ਼ੌਰੀਆ) - ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਿਛਲੇ 10 -15 ਦਿਨਾਂ ਵਿਚ ਹੀ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵੱਡਾ ਵਾਧਾ ਕਰ ਦਿੱਤਾ ਗਿਆ ਹੈ | ਵਧੀਆਂ ਇਹਨਾਂ ਕੀਮਤਾਂ ਨਾਲ ਦੇਸ਼ ਵਿਚ ਮਹਿੰਗਾਈ ਵਧ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਹੋਇਆਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਿਹੜੀ ਮਜਬੂਰੀ ਹੈ ਕਿ ਉਹ ਤੇਲ ਅਤੇ ਗੈਸ ਦੀ ਖ਼ਰੀਦ ਰੂਸ ਅਤੇ ਇਰਾਨ ਤੋਂ ਨਹੀਂ ਕਰ ਰਹੇ ਹਨ, ਜਦੋਂ ਕਿ ਰੂਸ ਅਤੇ ਇਰਾਨ, ਭਾਰਤ ਨੂੰ ਜ਼ਰੂਰਤ ਦਾ ਤੇਲ ਅਤੇ ਗੈਸ ਸਸਤੇ ਰੇਟਾਂ ਵਿਚ ਦੇਣ ਲਈ ਤਿਆਰ ਹਨ | ਵਿਧਾਇਕਾ ਭਰਾਜ ਨੇ ਕਿਹਾ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨਾਲ ਆਮ ਲੋਕਾਂ 'ਤੇ ਆਰਥਿਕ ਬੋਝ ਪਾਇਆ ਗਿਆ ਹੈ | ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ, ਮਹਿੰਗਾਈ ਕਾਰਨ ਪਹਿਲਾਂ ਹੀ ਦੇਸ਼ ਵਿਚ ਲੋਕਾਂ ਦਾ ਲੱਕ ਟੁੱਟਿਆ ਹੋਇਆ ਹੈ, ਉੱਪਰੋਂ ਤੇਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਨੇ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦਾ ਜੀਣਾ ਮੁਹਾਲ ਕਰ ਦਿੱਤਾ ਹੈ | ਇਸ ਦਾ ਅਸਰ ਰੋਜ਼ਮਰਾ ਦੀਆਂ ਜ਼ਰੂਰੀ ਵਸਤਾਂ 'ਤੇ ਪੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਨਗਰ ਨਿਗਮ ਸਮੇਤ ਕੌਂਸਲਾਂ ਤੇ ਨਗਰ ਪੰਚਾਇਤਾਂ 'ਚ 65.18 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਵਾਰਡ ਨੰਬਰ-9 'ਚ ਸੱਤਾਧਾਰੀ ਪਾਰਟੀ ਦੇ ਉਮੀਦਵਾਰ 'ਤੇ ਵੋਟਰਾਂ ਨੂੰ ਭਰਮਾਉਣ ਦੇ ਲੱਗੇ ਦੋਸ਼ <br/>
Ad Position 24