10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸੁਨਾਮ 'ਚ 70.97% ਹੋਈ ਪੋਲਿੰਗ

Ad Position 21
No active advertisement
ਅਜੀਤ ਡੈਸਕ 27-05-2026
ਸੁਨਾਮ ਉਧਮ ਸਿੰਘ ਵਾਲਾ, 26 ਮਈ (ਭੁੱਲਰ, ਧਾਲੀਵਾਲ) - ਸਹਾਇਕ ਰਿਟਰਨਿੰਗ ਅਫ਼ਸਰ ਦਲਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਗਰ ਕੌਂਸਲ ਸੁਨਾਮ ਦੀਆਂ ਅੱਜ ਹੋਈਆਂ ਚੋਣਾਂ ਦੌਰਾਨ ਸ਼ਾਮ ਤੱਕ 70.97 % ਵੋਟਾਂ ਪੋਲ ਹੋਈਆਂ | ਉਨ੍ਹਾਂ ਪੈ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਚੋਣਾਂ ਨੂੰ ਲੈਕੇ ਪੁਖਤਾ ਪ੍ਰਬੰਧ ਕੀਤੇ ਗਏ ਸਨ | ਜਿਕਰਯੋਗ ਹੈ ਕਿ ਪੈ ਰਹੀ ਅੱਤ ਦੀ ਗਰਮੀ ਦੇ ਬਾਵਜੂਦ ਵੋਟਰਾਂ ਵਿਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਲੈਕੇ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ | ਗਰਮੀ ਜਿਆਦਾ ਹੋਣ ਜਾਣ ਦੇ ਬਾਵਜੂਦ ਵੀ ਸਵੇਰੇ ਵੇਲੇ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ਤੇ ਵੋਟਰਾਂ ਦੀ ਭੀੜ ਵੀ ਵੇਖਣ ਨੂੰ ਮਿਲੀ | ਪੁਲਿਸ ਪ੍ਰਸ਼ਾਸਨ ਵਲੋਂ ਡੀ ਐਸ ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਇੰਸਪੈਕਟਰ ਪ੍ਰਤੀਕ ਜਿੰਦਲ ਦੀ ਅਗਵਾਈ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ | ਡੀ ਐਸ ਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ | ਇਸ ਲਈ ਸ਼ਹਿਰ ਵਾਸੀ ਵਧਾਈ ਦੇ ਪਾਤਰ ਹਨ |
Ad Position 22
No active advertisement
ਪਿਛਲੀ ਖ਼ਬਰ ਤੇਲ ਦੀਆਂ ਕੀਮਤਾਂ ਵਧਣ ਨਾਲ ਲੋਕਾਂ 'ਤੇ ਪਵੇਗੀ ਮਹਿੰਗਾਈ ਦੀ ਮਾਰ- ਅਮਨ ਅਰੋੜਾ <br/> ਅਗਲੀ ਖ਼ਬਰ ਬਠਿੰਡਾ ਨਗਰ ਨਿਗਮ ਸਮੇਤ ਕੌਂਸਲਾਂ ਤੇ ਨਗਰ ਪੰਚਾਇਤਾਂ 'ਚ 65.18 ਫ਼ੀਸਦੀ ਵੋਟਿੰਗ
Ad Position 24