10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪੰਥਕ ਸਿਧਾਂਤਾਂ ਅਤੇ ਪੰਜਾਬ ਦੇ ਮਸਲਿਆਂ ਦੇ ਹੱਲ ਤੋਂ ਬਗੈਰ ਕਿਸੇ ਨਾਲ ਵੀ ਕੋਈ ਸਮਝੌਤਾ ਸੰਭਵ ਨਹੀਂ- ਢੀਂਡਸਾ <br/>

Ad Position 21
No active advertisement
ਅਜੀਤ ਡੈਸਕ 27-05-2026
ਮਲੇਰਕੋਟਲਾ , 26 ਮਈ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ} ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਦੇ ਦੋ ਅਹਿਮ ਆਗੂਆਂ ਮਨਪ੍ਰੀਤ ਸਿੰਘ ਇਯਾਲੀ ਤੇ ਸੁਰਜੀਤ ਸਿੰਘ ਰੱਖੜਾ ਦੇ ਪਾਰਟੀ ਤੋਂ ਲਾਂਭੇ ਹੋਣ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ | ਢੀਂਡਸਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਹਾਜੀ ਮੁਹੰਮਦ ਤੁਫੈਲ ਮਲਿਕ ਦੀ ਸਿਹਤ ਦਾ ਹਾਲ ਜਾਨਣ ਲਈ ਉਨ੍ਹਾਂ ਦੀ ਸ਼ੀਸ਼ ਮਹਿਲ ਸਥਿਤ ਰਿਹਾਇਸ਼ ਮਲਿਕ ਹਾਊਸ ਪਹੁੰਚੇ ਸਨ | ਢੀਂਡਸਾ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਨੂੰ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਏਕਤਾ ਲਈ ਗਠਿਤ ਕਮੇਟੀ ਵਿਚ ਸ਼ਾਮਿਲ ਕਰਕੇ ਸਾਰੀਆਂ ਪੰਥ ਤੇ ਪੰਜਾਬ ਦਰਦੀ ਧਿਰਾਂ ਨੂੰ ਇੱਕ ਮੰਚ ਉੱਪਰ ਇਕੱਠੀਆਂ ਕਰਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਸੀ | ਉਨ੍ਹਾਂ ਕਿਹਾ ਪੰਥ ਨੂੰ ਇਸ ਸਮੇਂ ਏਕੇ ਦੀ ਲੋੜ ਹੈ | ਵਾਰਿਸ ਪੰਜਾਬ ਅਕਾਲੀ ਦਲ ਨਾਲ ਚੱਲ ਰਹੀ ਗੱਠਜੋੜ ਵਾਰਤਾ ਦੇ ਟੁੱਟਣ ਨੂੰ ਬੇਹੱਦ ਮੰਦਭਾਗਾ ਦੱਸਦਿਆਂ ਢੀਂਡਸਾ ਨੇ ਕਿਹਾ ਕਿ ਪੰਥ, ਪੰਜਾਬ ਅਤੇ ਕਿਸਾਨੀ ਹਿਤਾਂ ਦੀ ਰਾਖੀ ਲਈ ਵਾਰਿਸ ਪੰਜਾਬ ਅਕਾਲੀ ਦਲ ਨਾਲ ਇੱਕ ਸਾਂਝੇ ਮੰਚ 'ਤੇ ਆਉਣ ਦੀ ਕੋਸ਼ਿਸ਼ ਬਦਕਿਸਮਤੀ ਨਾਲ ਕੁੱਝ ਮੁੱਦਿਆਂ 'ਤੇ ਸਹਿਮਤੀ ਨਾ ਬਣਨ ਕਾਰਨ ਟੁੱਟ ਗਈ ਹੈ |ਉਨ੍ਹਾਂ ਕਿਹਾ ਕਿ ਪੰਥਕ ਸਿਧਾਂਤਾਂ ਦੀ ਬਹਾਲੀ ਤੇ ਪੰਜਾਬ ਦੇ ਭਲੇ ਲਈ ਖਿੰਡੇ ਹੋਏ ਪੰਥਕ ਧੜਿਆਂ ਨੂੰ ਇੱਕਜੁੱਟ ਹੋਣ ਦੀ ਲੋੜ ਹੈ ਪ੍ਰੰਤੂ ਗੱਠਜੋੜ ਬਰਾਬਰੀ, ਆਪਸੀ ਸਤਿਕਾਰ ਤੇ ਸਾਂਝੇ ਘੱਟੋ-ਘੱਟ ਪ੍ਰੋਗਰਾਮ ਦੇ ਆਧਾਰ 'ਤੇ ਹੀ ਸੰਭਵ ਹੈ | ਕਿਸੇ ਇੱਕ ਧਿਰ ਦੀਆਂ ਸ਼ਰਤਾਂ 'ਤੇ ਏਕਾ ਸੰਭਵ ਨਹੀਂ ਹੁੰਦਾ | ਸ. ਢੀਂਡਸਾ ਨੇ ਸਪਸ਼ਟ ਕੀਤਾ ਕਿ ਪੁਨਰ ਸੁਰਜੀਤ ਅਕਾਲੀ ਦਲ ਆਪਣੇ ਸਿਧਾਂਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗਾ ਅਤੇ ਬਾਦਲ ਦਲ ਦੀਆਂ ਪੰਥ ਵਿਰੋਧੀ ਨੀਤੀਆਂ ਖ਼ਿਲਾਫ਼ ਲੜਾਈ ਜਾਰੀ ਰਹੇਗੀ | ਇਸ ਮੌਕੇ ਢੀਂਡਸਾ ਦੇ ਨਾਲ ਕਾਕਾ ਅਮਰਿੰਦਰ ਸਿੰਘ ਮੰਡੀਆਂ, ਸਾਬਕਾ ਚੇਅਰਮੈਨ ਹਰਦੀਪ ਸਿੰਘ ਖਟੜਾ, ਗਿਆਨੀ ਅਮਰ ਸਿੰਘ ਦਸਮੇਸ਼ ਕੰਬਾਈਨ, ਸਾਬਕਾ ਚੇਅਰਮੈਨ ਸਾਬਰ ਅਲੀ ਢਿੱਲੋਂ, ਜੁਲਫਕਾਰ ਅਲੀ ਅਤੇ ਯੂਥ ਅਕਾਲੀ ਆਗੂ ਮੁਹੰਦ ਯੂਨਸ ਮਲਿਕ ਬੱਬੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦਾ ਸਮਾਗਮ 30 ਨੂੰ <br/> ਅਗਲੀ ਖ਼ਬਰ ਵਿਆਹ ਪ੍ਰੋਗਰਾਮ ਦਾ ਖਾਣਾ ਖਾਣ ਨਾਲ ਡਾਇਰੀਆ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਧੀ <br/>
Ad Position 24