10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਅਕਾਲੀ ਆਗੂ ਚੈਰੀ ਨੇ ਸੁਨਾਮ 'ਚ ਵੱਖ-ਵੱਖ ਵਾਰਡਾਂ ਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 27-05-2026
ਸੁਨਾਮ ਊਧਮ ਸਿੰਘ ਵਾਲਾ, 26 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਨਗਰ ਕੌਂਸਲ ਸੁਨਾਮ ਸ਼ਹਿਰ ਦੀਆਂ ਪੈ ਰਹੀਆਂ ਵੋਟਾਂ ਦੌਰਾਨ ਸਿਆਸੀ ਸਰਗਰਮੀਆਂ ਸਿਖ਼ਰਾਂ 'ਤੇ ਚੱਲ ਰਹੀਆਂ ਹਨ | ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਨਵੀਰ ਸਿੰਘ ਚੈਰੀ ਵੱਲੋਂ ਅੱਜ ਸੁਨਾਮ ਦੇ ਵੱਖ-ਵੱਖ ਵਾਰਡਾਂ ਵਿੱਚ ਬਣਾਏ ਗਏ ਪੋਲਿੰਗ ਬੂਥਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਆਪਣੇ ਇਸ ਦੌਰੇ ਦੌਰਾਨ ਅਕਾਲੀ ਆਗੂ ਅਮਨਵੀਰ ਸਿੰਘ ਚੈਰੀ ਨੇ ਵੱਖ-ਵੱਖ ਬੂਥਾਂ 'ਤੇ ਜਾ ਕੇ ਚੋਣ ਮੈਦਾਨ ਵਿੱਚ ਨਿੱਤਰੇ ਆਪਣੇ ਸਮਰਥਕ ਉਮੀਦਵਾਰਾਂ ਅਤੇ ਚੋਣ ਨਿਗਰਾਨੀ ਕਰ ਰਹੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਨੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੌਕੇ 'ਤੇ ਮੌਜੂਦ ਉਮੀਦਵਾਰਾਂ ਅਤੇ ਵਰਕਰਾਂ ਦੀ ਪਿੱਠ ਥਾਪੜੀ ਅਤੇ ਉਨ੍ਹਾਂ ਦਾ ਹੌਸਲਾ ਬੁਲੰਦ ਕੀਤਾ | ਗੱਲਬਾਤ ਕਰਦਿਆਂ ਅਮਨਵੀਰ ਸਿੰਘ ਚੈਰੀ ਨੇ ਕਿਹਾ ਕਿ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵੱਲੋਂ ਉਨ੍ਹਾਂ ਦੇ ਸਮਰਥਕ ਉਮੀਦਵਾਰਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਨਤੀਜੇ ਬੇਹੱਦ ਸ਼ਾਨਦਾਰ ਰਹਿਣਗੇ | ਇਸ ਮੌਕੇ ਗੁਰਚਰਨ ਸਿੰਘ ਧਾਲੀਵਾਲ, ਸੋਹਣ ਸਿੰਘ ਭੰਗੂ, ਸਤਗੁਰ ਸਿੰਘ ਨਮੋਲ, ਚਮਕੌਰ ਸਿੰਘ ਮੋਰਾਂਵਾਲੀ, ਨੰਬਰਦਾਰ ਕੁਲਵੰਤ ਸਿੰਘ ਕਾਲਾ ਅਤੇ ਸੁਨੀਤਾ ਸ਼ਰਮਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਜਮੀਲ ਉਰ ਰਹਿਮਾਨ ਪੇਪਰ ਲੈਂਡ ਤੇ ਲਾਇਬ੍ਰੇਰੀ ਕਮੇਟੀ ਦੇ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਭਵਾਨੀਗੜ੍ਹ ਦੇ 15 ਵਾਰਡਾਂ ਦੇ 23 ਬੂਥਾਂ 'ਤੇ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਚੜਿ੍ਹਆ ਨੇਪਰੇ <br/>
Ad Position 24