10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਵਿਧਾਇਕ ਡਾ. ਜਮੀਲ ਉਰ ਰਹਿਮਾਨ ਪੇਪਰ ਲੈਂਡ ਤੇ ਲਾਇਬ੍ਰੇਰੀ ਕਮੇਟੀ ਦੇ ਚੇਅਰਮੈਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 27-05-2026
ਮਲੇਰਕੋਟਲਾ, 26 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਪੰਜਾਬ ਵਿਧਾਨ ਸਭਾ ਦੀ ਪੇਪਰ ਲੈਂਡ ਤੇ ਲਾਇਬ੍ਰੇਰੀ ਕਮੇਟੀ ਦੇ ਚੇਅਰਮੈਨ ਵਜੋਂ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੂੰ ਨਿਯੁਕਤ ਕੀਤਾ ਗਿਆ ਹੈ | ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਤੇ ਸਮਰਥਕਾਂ ਵੱਲੋਂ ਇਸ ਨਿਯੁਕਤੀ ਨੂੰ ਮਲੇਰਕੋਟਲਾ ਲਈ ਵੱਡਾ ਮਾਣ ਕਰਾਰ ਦਿੱਤਾ | ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੰਦਿਆਂ ਕਿਹਾ ਕਿ ਡਾ. ਰਹਿਮਾਨ ਇੱਕ ਇਮਾਨਦਾਰ, ਮਿਹਨਤੀ ਤੇ ਲੋਕਾਂ ਦੇ ਹਿਤਾਂ ਲਈ ਕੰਮ ਕਰਨ ਵਾਲੇ ਆਗੂ ਹਨ ਤੇ ਉਨ੍ਹਾਂ ਦੀ ਨਿਯੁਕਤੀ ਨਾਲ ਕਮੇਟੀ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ | ਡਾ. ਮੁਹੰਮਦ ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਤੇ ਨੌਜਵਾਨ ਪੀੜ੍ਹੀ ਨੂੰ ਪੜ੍ਹਾਈ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ | ਡਾ. ਰਹਿਮਾਨ ਦੀ ਨਿਯੁਕਤੀ 'ਤੇ ਮਲੇਰਕੋਟਲਾ 'ਚ ਪਾਰਟੀ ਵਰਕਰਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਪੀ.ਏ. ਗੁਰਮੁਖ ਸਿੰਘ ਸਰਪੰਚ ਪਿੰਡ ਖਾਨਪੁਰ, ਚੇਅਰਮੈਨ ਜਾਫਰ ਅਲੀ ਮਲੇਰਕੋਟਲਾ, ਬਲਾਕ ਸੋਸਲ ਮੀਡੀਆ ਇੰਚਾਰਜ ਯਾਸਰ ਅਰਫਾਤ, ਪ੍ਰਧਾਨ ਜਸਵੀਰ ਸਿੰਘ ਜੱਸੀ, ਪ੍ਰਧਾਨ ਸੁੱਖਾ ਗਿੱਲ ਮਿੱਠੇਵਾਲ, ਸਰਪੰਚ ਅਮਨਦੀਪ ਸਿੰਘ ਬਧਰਾਵਾਂ, ਸਰਪੰਚ ਸੁਖਦੇਵ ਸਿੰਘ ਮਾਣਕੀ, ਸਰਪੰਚ ਕੁਲਵੀਰ ਸਿੰਘ ਮਾਣਕ, ਯਾਸੀਨ ਨੇਸਤੀ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗੋਨਿਆਣਾ ਮੰਡੀ 'ਚ ਪਈਆਂ 79.75 ਫ਼ੀਸਦੀ ਵੋਟਾਂ ਅਗਲੀ ਖ਼ਬਰ ਅਕਾਲੀ ਆਗੂ ਚੈਰੀ ਨੇ ਸੁਨਾਮ 'ਚ ਵੱਖ-ਵੱਖ ਵਾਰਡਾਂ ਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਦੌਰਾ <br/>
Ad Position 24