10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਜਗਦੀਪ ਪੂਨੀਆ ਨੂੰ ਸਦਮਾ, ਪਿਤਾ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 27-05-2026
ਤਲਵੰਡੀ ਸਾਬੋ, 26 ਮਈ (ਰਣਜੀਤ ਸਿੰਘ ਰਾਜੂ)-ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਐਡਵੋਕੇਟ ਜਗਦੀਪ ਸਿੰਘ ਪੂਨੀਆ ਅਤੇ ਐਡਵੋਕੇਟ ਹਰਜੀਤ ਸਿੰਘ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਰੰਗਾ ਸਿੰਘ ਪੂਨੀਆ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ | ਰੰਗਾ ਸਿੰਘ ਪੂਨੀਆ ਦੇ ਪਿੰਡ ਗਿਆਨਾ ਵਿਖੇ ਅੰਤਿਮ ਸਸਕਾਰ ਮੌਕੇ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਉਨ੍ਹਾਂ ਦੇ ਪੁੱਤਰ ਤੇ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ, ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਪ੍ਰਧਾਨ ਐਡਵੋਕੇਟ ਸਤਿੰਦਰਪਾਲ ਸਿੰਘ ਸਿੱਧੂ, ਐਡਵੋਕੇਟ ਭੁਪਿੰਦਰ ਸਿੰਘ ਬੰਗੀ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ, ਐਡਵੋਕੇਟ ਜਸਵੰਤ ਸਿੰਘ ਕੌਰੇਆਣਾ ਸਾਬਕਾ ਚੇਅਰਮੈਨ ਬਲਾਕ ਸੰਮਤੀ, ਐਡਵੋਕੇਟ ਬਹਾਦਰ ਸਿੰਘ ਧਾਲੀਵਾਲ, ਐਡਵੋਕੇਟ ਰਾਜਮੁਕੱਦਰ ਸਿੰਘ ਸਿੱਧੂ, ਐਡਵੋਕੇਟ ਹਰਦੇਵ ਸਿੰਘ ਭਾਗੀਵਾਂਦਰ, ਐਡਵੋਕੇਟ ਗੁਰਜੰਟ ਸਿੰਘ, ਐਡਵੋਕੇਟ ਜੀਵਨ ਸਿੰਘ ਕੋਟਬਖਤੂ, ਐਡਵੋਕੇਟ ਅਮਰਿੰਦਰ ਸਿੰਘ ਹਨੀ, ਐਡਵੋਕੇਟ ਹਨੀ ਮਿੱਤਲ, ਐਡਵੋਕੇਟ ਪ੍ਰਵੀਨ ਕੁਮਾਰ ਰੰਗਾ, ਸੋਨੀ ਕੌਰੇਆਣਾ, ਗੋਰਾ ਲਾਲੇਆਣਾ, ਟਾਈਪਿਸਟ ਯੂਨੀਅਨ ਵਲੋਂ ਰੇਸ਼ਮ ਸਿੰਘ, ਰਣਜੀਤ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ ਧਾਲੀਵਾਲ, ਕਾਂਗਰਸੀ ਆਗੂ ਧਰਵਿੰਦਰ ਢਿੱਲੋਂ ਗਿਆਨਾ, ਰਾਜੂ ਢਿੱਲੋਂ ਗਿਆਨਾ, ਬਾਬੂ ਸਿੰਘ ਗਿਆਨਾ, ਇਕਬਾਲ ਸਿੰਘ ਸਾਬਕਾ ਪੰਚ, ਅੰਗਰੇਜ਼ ਸਿੰਘ ਨੰਬਰਦਾਰ ਤੋਂ ਇਲਾਵਾ ਬਠਿੰਡਾ ਅਤੇ ਮਾਨਸਾ ਬਾਰ ਅੇੈਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਹੋਰ ਮੋਹਤਬਰ ਸਖਸ਼ੀਅਤਾਂ ਨੇ ਪਹੁੰਚ ਕੇ ਐਡਵੋਕੇਟ ਜਗਦੀਪ ਸਿੰਘ ਪੂਨੀਆ ਅਤੇ ਐਡਵੋਕੇਟ ਹਰਜੀਤ ਸਿੰਘ ਨਾਲ ਅਫ਼ਸੋਸ ਜ਼ਾਹਿਰ ਕੀਤਾ |

Ad Position 22
No active advertisement
ਪਿਛਲੀ ਖ਼ਬਰ ਨਥਾਣਾ 'ਚ ਨਗਰ ਪੰਚਾਇਤ ਦੀਆਂ ਵੋਟਾਂ ਪੂਰੇ ਅਮਨ ਨਾਲ ਸਮਾਪਤ <br/> ਅਗਲੀ ਖ਼ਬਰ ਗੋਨਿਆਣਾ ਮੰਡੀ 'ਚ 11834 ਵੋਟਰਾਂ 'ਚੋਂ 9438 ਵੋਟਰਾਂ ਨੇ ਪਾਈ ਵੋਟ <br/>
Ad Position 24