10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਮਿੳਾੂਸੀਪਲ ਚੋਣਾਂ ਸਮੇਂ ਸੱਤਾਧਾਰੀ ਪਾਰਟੀ ਨੇ ਧਾਂਦਲੀਆਂ ਦੀ ਅੱਤ ਮਚਾਈ - ਜਥੇਦਾਰ ਹਮੀਦੀ <br/>

Ad Position 21
No active advertisement
ਅਜੀਤ ਡੈਸਕ 27-05-2026
ਸ਼ੇਰਪੁਰ, 26 ਮਈ (ਦਰਸ਼ਨ ਸਿੰਘ ਖੇੜੀ) - ਸੱਤਾਧਾਰੀ ਆਮ ਆਦਮੀ ਪਾਰਟੀ ਨੇ ਮਿੳਾੂਸੀਪਲ ਚੋਣਾਂ ਸਮੇਂ ਆਪਹੁਦਰੀਆਂ, ਧੱਕੇਸ਼ਾਹੀਆਂ, ਬੂਥ ਕੈਪਚਰਿੰਗ, ਪੁਲਿਸ ਦੀ ਦਾਖਲ ਅੰਦਾਜ਼ੀ, ਗੁੰਡਾਗਰਦੀ, ਵੋਟਰਾਂ ਨੂੰ ਭਰਮਾਉਣ ਲਈ ਨਸ਼ਿਆਂ ਨੂੰ ਵੱਡੀ ਪੱਧਰ ਤੇ ਵੰਡਣ ਅਤੇ ਪੈਸੇ ਦਾ ਲਾਲਚ ਦੇ ਕੇ ਲੋਕਤੰਤਰ ਦਾ ਘਾਣ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਦਿੱਲੀ ਦੇ ਸਿਸੋਦੀਆ ਵੱਲੋਂ ਉਨ੍ਹਾਂ ਨੂੰ ਸ਼ਾਮ, ਦਾਮ, ਦੰਡ, ਭੇਦ ਅਤੇ ਮਾਰ ਕੁਟਾਈ ਵਰਗੇ ਦਿੱਤੇ ਗਏ ਫ਼ਰਮਾਨਾਂ ਨੂੰ ਇੰਨ ਬਿੰਨ ਲਾਗੂ ਕਰਕੇ ਸਰਕਾਰੀ ਸਹਿ ਤੇ ਨੰਗਾ ਨਾਚ ਨੱਚਦੇ ਰਹੇ | ਉਨ੍ਹਾਂ ਅਕਾਲੀ ਵਰਕਰਾਂ ਨੂੰ ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਦੀ ਦਾਤ ਦਿੰਦਿਆਂ ਕਿਹਾ ਕਿ ਆਮ ਆਦਮੀ ਦੀ ਪਾਰਟੀ ਆਪਣੀ ਨੈਤਿਕ ਹਾਰ ਮੰਨ ਚੁੱਕੀ ਹੈ | ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ ਅਤੇ ਆਪਣੀ ਗੁਆਚੀ ਹੋਈ ਸ਼ਾਖ਼ ਨੂੰ ਇਹ ਚੋਣਾਂ ਲੁੱਟ ਕੇ ਹੀ ਲੋਕਾਂ ਦੇ ਅੱਖੀਂ ਘੱਟਾ ਪਾਉਣਾ ਚਾਹੁੰਦੀ ਹੈ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ, ਕੁਲਵੰਤ ਸਿੰਘ ਜਗਦੇ ਜ਼ਿਲ੍ਹਾ ਪ੍ਰਧਾਨ ਬੀ ਸੀ ਵਿੰਗ ਅਤੇ ਹਰਜਿੰਦਰ ਸਿੰਘ ਮਾਂਗੇਵਾਲ ਪ੍ਰਧਾਨ ਬੀਸੀ ਵਿੰਗ ਸਰਕਲ ਠੁੱਲੀਵਾਲ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਾਰੇ ਉਮੀਦਵਾਰ ਇੱਕੋ ਪੋਲਿੰਗ ਬੂਥ 'ਤੇ ਇਕੱਠੇ ਨਜ਼ਰ ਆਏ -ਜ਼ਿਲ੍ਹਾ ਪੁਲਿਸ ਮੁਖੀ <br/> ਅਗਲੀ ਖ਼ਬਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਿੱਲਤ ਤੋਂ ਕਿਸਾਨ ਚਿੰਤਤ <br/>
Ad Position 24