10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਨੂੰ ਹਿਰਾਸਤ 'ਚ ਲੈਣ ਮਗਰੋਂ ਧੂਰੀ 'ਚ ਮਾਹੌਲ ਗਰਮਾਇਆ

Ad Position 21
No active advertisement
ਅਜੀਤ ਡੈਸਕ 27-05-2026
ਧੂਰੀ, 26 ਮਈ (ਲਖਵੀਰ ਸਿੰਘ ਧਾਂਦਰਾ) - ਅੱਜ ਹਲਕਾ ਧੂਰੀ ਵਿੱਚ ਉਸ ਸਮੇਂ ਵੱਡਾ ਸਿਆਸੀ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਸਥਾਨਕ ਪੁਲਿਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਅਤੇ ਪ੍ਰਮੁੱਖ ਆਗੂ ਪ੍ਰੋਫੈਸਰ ਉਂਕਾਰ ਸਿੰਘ ਸਿੱਧੂ, ਅੰਮਿ੍ਤ ਬਰਾੜ ਅਤੇ ਸਤਨਾਮ ਸਿੰਘ ਸੱਤਾ ਨਾਮੀਂ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ | ਦੱਸਣਯੋਗ ਹੈ ਕਿ ਪ੍ਰੋਫੈਸਰ ਸਿੱਧੂ ਮੁੱਖ ਮੰਤਰੀ ਪੰਜਾਬ ਦੇ ਸਾਬਕਾ ਓ.ਐੱਸ.ਡੀ. ਰਹਿ ਚੁੱਕੇ ਹਨ ਅਤੇ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ | ਪੁਲਿਸ ਵੱਲੋਂ ਉਨ੍ਹਾਂ ਨੂੰ ਚੁੱਕੇ ਜਾਣ ਦੀ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ, ਜਿਸ ਤੋਂ ਬਾਅਦ ਭਾਜਪਾ ਲੀਡਰਸ਼ਿਪ ਤੁਰੰਤ ਹਰਕਤ ਵਿੱਚ ਆ ਗਈ | ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਦੀ ਪੁਲਿਸ ਹਿਰਾਸਤ ਦੇ ਵਿਰੋਧ ਵਿੱਚ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਵੇਰ ਤੋਂ ਹੀ ਮੋਰਚਾ ਸਾਂਭ ਕੇ ਡਟ ਗਏ | ਕੇਂਦਰੀ ਮੰਤਰੀ ਬਿੱਟੂ ਨੇ ਪੁਲਿਸ ਪ੍ਰਸ਼ਾਸਨ ਖਿਲਾਫ਼ ਸਖ਼ਤ ਰੁਖ਼ ਅਖਤਿਆਰ ਕੀਤਾ ਅਤੇ ਹਲਕੇ ਦੇ ਸੀਨੀਅਰ ਪੁਲਿਸ ਅਫ਼ਸਰਾਂ ਨਾਲ ਉਨ੍ਹਾਂ ਦੀ ਕਈ ਵਾਰ ਤਿੱਖੀ ਤਲਖ਼-ਕਲਾਮੀ ਹੋਈ | ਰਵਨੀਤ ਬਿੱਟੂ ਨੇ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਆਖਿਆ ਕਿ ਸਿਆਸੀ ਦਬਾਅ ਹੇਠ ਕੀਤੀ ਜਾ ਰਹੀ ਇਹ ਧੱਕੇਸ਼ਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਲਗਾਤਾਰ ਪੁਲਿਸ ਥਾਣੇ ਅੱਗੇ ਡੇਰੇ ਲਾਈ ਰੱਖੇ ਅਤੇ ਸਿੱਧੂ ਦੀ ਤੁਰੰਤ ਰਿਹਾਈ ਦੀ ਮੰਗ 'ਤੇ ਅੜੇ ਰਹੇ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸਿਆਸੀ ਭੜਾਸ ਕੱਢੀ | ਬਿੱਟੂ ਨੇ ਤਿੱਖਾ ਹਮਲਾ ਕਰਦਿਆਂ ਆਖਿਆ, "ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪੱਕੀ ਹਾਰ ਨੂੰ ਦੇਖ ਕੇ ਪੂਰੀ ਤਰ੍ਹਾਂ ਬੌਖਲਾ ਚੁੱਕੇ ਹਨ | ਜੋ ਹਾਲ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਸਰਕਾਰ ਦਾ ਹੋਇਆ ਹੈ, ਉਹੀ ਹਸ਼ਰ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦਾ ਹੋਵੇਗਾ | ਉਨ੍ਹਾਂ ਪੁਲਿਸ ਨੂੰ ਤਾੜਨਾ ਕਰਦਿਆਂ ਕਿਹਾ ਕਿ ਇਹ ਪੁਲਿਸ ਤੰਤਰ ਸਮੇਂ-ਸਮੇਂ ਦੀਆਂ ਸਰਕਾਰਾਂ ਦਾ ਨੌਕਰਸ਼ਾਹ ਹੈ, ਇਸ ਲਈ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੰਮ ਕਰੇ | ਬਿੱਟੂ ਨੇ ਚੇਤਾਵਨੀ ਦਿੱਤੀ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੁਲਿਸ ਦੀ ਅਜਿਹੀ ਸਿਆਸੀ ਸਰਪ੍ਰਸਤੀ ਵਾਲੀ ਗੁੰਡਾਗਰਦੀ ਬਿਲਕੁਲ ਨਹੀਂ ਚੱਲਣ ਦਿੱਤੀ ਜਾਵੇਗੀ | ਕੇਂਦਰੀ ਮੰਤਰੀ ਦੇ ਭਾਰੀ ਵਿਰੋਧ, ਭਾਜਪਾ ਵਰਕਰਾਂ ਦੇ ਇਕੱਠ ਅਤੇ ਲਗਾਤਾਰ ਬਣੇ ਸਿਆਸੀ ਦਬਾਅ ਅੱਗੇ ਆਖਰਕਾਰ ਪੁਲਿਸ ਪ੍ਰਸ਼ਾਸਨ ਨੂੰ ਝੁਕਣਾ ਪਿਆ | ਪੁਲਿਸ ਨੇ ਸ਼ਾਮੀਂ ਬਕਾਇਦਾ 6 ਵਜੇ ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਨੂੰ ਰਿਹਾਅ ਕਰ ਦਿੱਤਾ | ਰਿਹਾਈ ਤੋਂ ਤੁਰੰਤ ਬਾਅਦ ਥਾਣੇ ਤੋਂ ਬਾਹਰ ਆਉਂਦਿਆਂ ਹੀ ਮਾਹੌਲ ਪੂਰੀ ਤਰ੍ਹਾਂ ਜੋਸ਼ੀਲਾ ਹੋ ਗਿਆ | ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪ੍ਰੋਫੈਸਰ ਉਂਕਾਰ ਸਿੰਘ ਸਿੱਧੂ ਨੇ ਇਕੱਠੇ ਖੜ੍ਹੇ ਹੋ ਕੇ ਰਵਾਇਤੀ ਪੰਜਾਬੀ ਅੰਦਾਜ਼ ਵਿੱਚ 'ਪੱਟ 'ਤੇ ਥਾਪੀ' ਮਾਰੀ ਅਤੇ ਵਿਰੋਧੀਆਂ ਖਿਲਾਫ਼ ਆਪਣੀ ਇਸ ਜਿੱਤ ਦਾ ਜੇਤੂ ਹੋਣ ਦਾ ਐਲਾਨ ਕੀਤਾ | ਇਸ ਮੌਕੇ ਮੌਜੂਦ ਭਾਜਪਾ ਵਰਕਰਾਂ ਨੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕਰਦਿਆਂ ਜਸ਼ਨ ਮਨਾਇਆ | ਇਸ ਮੌਕੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਜਿਲ੍ਹਾ ਜਨਰਲ ਸਕੱਤਰ ਪਰਦੀਪ ਗਰਗ ਧੂਰੀ, ਰਣਦੀਪ ਸਿੰਘ ਦਿਓਲ, ਬਰਜੇਸ਼ਵਰ ਗੋਇਲ, ਭਲਿੰਦਰ ਸਿੰਘ, ਅਮੀਰ ਸਿੰਘ ਸਮੇਤ ਵੱਡੀ ਗਿਣਤੀ 'ਚ ਭਾਜਪਾ ਵਰਕਰ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਅਮਰਗੜ੍ਹ ਦੀ ਚੋਣ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀ <br/> ਅਗਲੀ ਖ਼ਬਰ ਸਾਰੇ ਉਮੀਦਵਾਰ ਇੱਕੋ ਪੋਲਿੰਗ ਬੂਥ 'ਤੇ ਇਕੱਠੇ ਨਜ਼ਰ ਆਏ -ਜ਼ਿਲ੍ਹਾ ਪੁਲਿਸ ਮੁਖੀ <br/>
Ad Position 24