ਲਹਿਰਾਗਾਗਾ, 26 ਮਈ (ਅਸ਼ੋਕ ਗਰਗ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੇੜਲੇ ਪਿੰਡ ਕੋਟਲਾ ਲਹਿਲ ਦੇ ਗੁਰਦੁਆਰਾ ਸਾਹਿਬ ਵਿਖੇ 10 ਰੋਜ਼ਾ ਗੁਰਬਾਣੀ ਸੰਥਿਆ ਅਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿੱਚ 70 ਬੱਚਿਆਂ ਨੇ ਭਾਗ ਲਿਆ | ਕੈਂਪ ਦੇ ਅਖੀਰਲੇ ਦਿਨ ਕੈਂਪ ਵਿੱਚ ਸ਼ਾਮਿਲ ਬੱਚਿਆਂ ਦੇ ਆਪਸੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਮੁੱਖ ਪ੍ਰਬੰਧਕ ਅਤੇ ਮੈਂਬਰ ਧਰਮ ਪ੍ਰਚਾਰ ਕਮੇਟੀ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਮੈਡਲ, ਸਰਟੀਫਿਕੇਟ, ਦਸਤਾਰਾਂ, ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ | ਦਸਤਾਰ ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਪਰਭਜੋਤ ਸਿੰਘ, ਦੂਜੀ ਪੁਜ਼ੀਸ਼ਨ ਰਾਜਵੀਰ ਸਿੰਘ ਅਤੇ ਤੀਜੀ ਪੁਜ਼ੀਸ਼ਨ ਦਲਵੀਰ ਸਿੰਘ ਨੇ ਪ੍ਰਾਪਤ ਕੀਤੀ, ਜਦੋਂ ਕਿ ਵਿਸ਼ੇਸ਼ ਪੁਜ਼ੀਸ਼ਨ ਤਰਨਵੀਰ ਸਿੰਘ ਨੇ ਪ੍ਰਾਪਤ ਕੀਤੀ | ਕੈਂਪ ਵਿੱਚ ਸ਼ਾਮਿਲ ਸਾਰੇ ਬੱਚਿਆਂ ਨੂੰ ਦਾ ਵੀ ਮੈਡਲ, ਸਰਟੀਫਿਕੇਟ ਅਤੇ ਪੁਸਤਕਾਂ ਦੇ ਕੇ ਸਨਮਾਨ ਕੀਤਾ | ਇਸ ਮੌਕੇ ਬੋਲਦਿਆਂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ, ਕਿ ਦਸਤਾਰ ਸਾਡੇ ਨੌਜਵਾਨਾਂ ਨੂੰ ਜ਼ਰੂਰ ਸਜਾਉਣੀ ਚਾਹੀਦੀ ਹੈ, ਕਿਉਂਕਿ ਇਹ ਗੁਰੂ ਸਾਹਿਬਾਨ ਵੱਲੋਂ ਦਿੱਤੀ ਬਖ਼ਸ਼ੀਸ਼ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਬਲਵਿੰਦਰ ਸਿੰਘ ਕਾਕਾ ਨੇ ਸੋਹਣੀਆਂ ਦਸਤਾਰਾਂ ਦੀ ਸਿਖਲਾਈ ਦਿੱਤੀ ਅਤੇ ਗੁਰਬਾਣੀ ਦੀ ਸੰਥਿਆ ਪ੍ਰਚਾਰਕ ਭਾਈ ਲੱਖਾ ਸਿੰਘ ਨੇ ਦਿੱਤੀ | ਭਾਈ ਮਨਵਿੰਦਰ ਸਿੰਘ ਮੰਟੂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਵਾਰਾਂ ਗਾ ਕੇ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕ ਭਾਈ ਬਸੰਤ ਸਿੰਘ, ਗੁਰਸੇਵਕ ਸਿੰਘ, ਟੇਕ ਸਿੰਘ ,ਬਾਬਾ ਨਿਹਾਲ ਸਿੰਘ, ਭੋਲਾ ਸਿੰਘ, ਰਾਜਵੀਰ ਸਿੰਘ ਅਤੇ ਮੁੱਖ ਗ੍ਰੰਥੀ ਸਿਮਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਮੌਜੂਦ ਸੀ |