04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਜ਼ਿਲ੍ਹਾ ਸੰਗਰੂਰ 'ਚ ਐਸ.ਆਈ.ਆਰ. ਲਈ 1006 ਬੀ.ਐਲ.ਓਜ਼ ਸਮੇਤ ਹੋਰ ਸਹਾਇਖ ਚੋਣ ਅਮਲਾ ਲਗਾਇਆ <br/>

Ad Position 21
No active advertisement
ਅਜੀਤ ਡੈਸਕ 28-05-2026
ਸੰਗਰੂਰ, 27 ਮਈ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਿ੍ਹਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ ਫਾਰਮ ਭਰਵਾਉਣਗੇ | ਇਸ ਕਾਰਜ ਲਈ ਜ਼ਿਲ੍ਹੇ ਵਿੱਚ 1006 ਬੀ.ਐਲ.ਓਜ਼, 107 ਸੁਪਰਵਾਈਜ਼ਰ, 05 ਈ.ਆਰ.ਓ.ਜ਼ ਅਤੇ 10 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ | ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੇਂ 917330 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ. ਨੂੰ ਅÏਸਤ 912 ਵੋਟਰਾਂ ਦੀ ਐਸ.ਆਈ.ਆਰ. ਕਰਨੀ ਹੋਵੇਗੀ | ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਦੁਹਰਾਈ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ | ਉਨ੍ਹਾਂ ਹੋਰ ਦੱਸਿਆ ਕਿ 24 ਜੁਲਾਈ ਤਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ 'ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ | ਉਨ੍ਹਾਂ ਦੱਸਿਆ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਤਹਿਤ ਸੰਗਰੂਰ ਜ਼ਿਲ੍ਹੇ ਦੇ 9,17,330 ਵੋਟਰਾਂ ਵਿਚੋਂ 8,01,395 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 87.36 ਫ਼ੀਸਦੀ ਬਣਦੀ ਹੈ | ਦਿਹਾਤੀ ਖੇਤਰਾਂ ਵਿੱਚ 91.74 ਫਿੱਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 76.39 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ | ਜੇਕਰ ਕੋਈ ਵੋਟਰ ਐਸ.ਆਈ.ਆਰ. ਅਧੀਨ ਫਾਰਮ ਨਹੀਂ ਭਰਦਾ ਤਾਂ ਉਸ ਨੂੰ ਡਰਾਫ਼ਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ, ਜੋ 31 ਜੁਲਾਈ ਨੂੰ ਪ੍ਰਕਾਸ਼ਿਤ ਹੋਵੇਗੀ | ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ ਤਕ ਲਏ ਜਾਣਗੇ, ਜਿਨ੍ਹਾਂ ਦਾ ਨਿਪਟਾਰਾ 28 ਸਤੰਬਰ ਤਕ ਕਰਦੇ ਹੋਏ ਮਿਤੀ 1 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ | ਇਸ ਮੌਕੇ ਸੁਖਚੈਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗਗਨਦੀਪ ਸਿੰਘ, ਐੱਸ.ਡੀ.ਐੱਮ, ਸੁਨਾਮ, ਸਤੀਸ਼ ਚੰਦਰ, ਐੱਸ.ਡੀ.ਐੱਮ, ਸੰਗਰੂਰ, ਰਾਜਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਅਤੇ ਪਰਮਜੀਤ ਕੌਰ, ਚੋਣ ਤਹਿਸੀਲਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ 'ਚ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਲਈ ਪਹੁੰਚਿਆ 1,15,000 ਮੀਟਿ੍ਕ ਟਨ ਯੂਰੀਆ <br/> ਅਗਲੀ ਖ਼ਬਰ ਕੰਮ ਕਰਦੇ ਸਮੇਂ ਪੈੜ ਤੋਂ ਡਿੱਗ ਜਾਣ ਨਾਲ ਰਾਜ ਮਿਸਤਰੀ ਦੀ ਮੌਤ <br/>
Ad Position 24