ਚੀਮਾ ਮੰਡੀ, 27 ਮਈ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਨਵੇਂ ਚੁਣੇ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ ਅਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਨਵੇਂ ਚੁਣੇ ਚੇਅਰਮੈਨ ਰਛਪਾਲ ਸਿੰਘ ਭੁੱਲਰ ਦੀ ਅੱਜ ਤਾਜਪੋਸ਼ੀ ਮੌਕੇ ਵਧਾਈ ਦਿੰਦਿਆਂ ਖ਼ੁਸ਼ੀ ਪ੍ਰਗਟ ਕੀਤੀ | ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਦੋਵੇਂ ਹੀ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਮਿਹਨਤੀ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ | ਉਨ੍ਹਾਂ ਦੀ ਅਗਵਾਈ ਹੇਠ ਜ਼ਿਲੇ੍ਹ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ | ਉਕਤ ਦੋਵੇਂ ਨਵ ਨਿਯੁਕਤ ਚੇਅਰਮੈਨਾਂ ਨੇ ਪਾਰਟੀ ਸੁਪਰੀਮ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਉੱਚ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਉਨ੍ਹਾਂ ਦੋਵੇਂ ਜ਼ਿਲਿ੍ਹਆਂ ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੀ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ ਅਤੇ ਹਲਕਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਾਜਵੀਰ ਸਿੰਘ ਘੁਮਾਣ, ਸੁਖਵੀਰ ਸਿੰਘ ਸੁੱਖੀ ਘਰਾਚੋ ਓ.ਐਸ.ਡੀ. ਮੁੱਖ ਮੰਤਰੀ, ਚੇਅਰਮੈਨ ਗੁਰਮੇਲ ਸਿੰਘ ਘਰਾਚੋ, ਚੇਅਰਮੈਨ ਮਹਿੰਦਰ ਸਿੰਘ ਸਿੱਧੂ ਸ਼ੇਰੋ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਵਿੱਤਰ ਸਿੰਘ ਬੈਨੀਪਾਲ ਗੰਢੂਆਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਮਾਨ ਜਖੇਪਲ, ਯੂਥ ਆਗੂ ਕੁਲਦੀਪ ਸਿੰਘ ਸਿੱਧੂ ਚੀਮਾ, ਹਰਬੰਸ ਸਿੰਘ ਹੈਪੀ ਸਰਪੰਚ ਸਤੌਜ, ਮੈਂਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ ਸਤੌਜ, ਨੰਬਰਦਾਰ ਗੁਰਜੀਤ ਸਿੰਘ ਸਤੌਜ, ਮੈਂਬਰ ਬਲਾਕ ਸੰਮਤੀ ਗੁਰਤੇਜ ਸਿੰਘ ਕਣਕਵਾਲ ਭੰਗੂਆਂ, ਬੀਰਬਲ ਸਿੰਘ ਪ੍ਰਧਾਨ ਨਗਰ ਪੰਚਾਇਤ ਚੀਮਾ, ਉਪ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਚੀਮਾ, ਸ਼ੋਸ਼ਲ ਮੀਡੀਆ ਦੇ ਗੁਰਪ੍ਰੀਤ ਸਿੰਘ ਲਿੱਟ ਫਲੇੜਾ, ਬਲਾਕ ਪ੍ਰਧਾਨ ਜੱਸੀ ਲਿੱਟ ਫਲੇੜਾ ਤੋ ਇਲਾਵਾ ਹੋਰਨਾਂ ਪਾਰਟੀ ਵਰਕਰਾਂ ਨੇ ਵਧਾਈ ਦਿੰਦਿਆਂ ਖ਼ੁਸ਼ੀ ਪ੍ਰਗਟ ਕੀਤੀ |