04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਜ਼ਿਲ੍ਹਾ ਮਲੇਰਕੋਟਲਾ ਦੇ ਸੇਵਾ ਕੇਂਦਰਾਂ ਅੰਦਰ ਕੰਮ ਹੋਇਆ ਠੱਪ <br/>

Ad Position 21
No active advertisement
ਅਜੀਤ ਡੈਸਕ 28-05-2026
ਮਲੇਰਕੋਟਲਾ, 27 ਮਈ (ਮਨਜਿੰਦਰ ਸਿੰਘ ਸਰੌਦ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਸੇਵਾ ਕੇਂਦਰ ਵੈੱਲਫੇਅਰ ਐਸੋਸੀਏਸ਼ਨ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ ਦੇ ਚੱਲਦਿਆਂ ਆਮ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ ਦੇ ਆਲਮ ਵਿੱਚੋਂ ਗੁਜਰਨਾ ਪੈ ਰਿਹਾ ਹੈ | ਜ਼ਿਲ੍ਹਾ ਮਲੇਰਕੋਟਲਾ ਦੇ ਕੁੱਲ 9 ਸੇਵਾ ਕੇਂਦਰਾਂ ਦੇ ਕਰੀਬ 45 ਮੁਲਾਜ਼ਮ ਬੀਤੇ ਕੱਲ੍ਹ ਤੋਂ ਹੜਤਾਲ ਕਰ ਕੇ ਜਮਾਲਪੁਰਾ ਸਥਿਤ ਸੇਵਾ ਕੇਂਦਰ ਦੇ ਅੰਦਰ ਰੋਸ ਧਰਨੇ 'ਤੇ ਬੈਠੇ ਹਨ | ਇਹ ਹੜਤਾਲ ਪੰਜਾਬ ਪੱਧਰੀ ਸੱਦੇ ਤਹਿਤ ਚੱਲ ਰਹੀ ਹੈ | ਰੋਸ ਧਰਨੇ 'ਤੇ ਬੈਠੇ ਸੇਵਾ ਕੇਂਦਰ ਮੁਲਾਜ਼ਮ ਜਥੇਬੰਦੀ ਮਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਆਖਿਆ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਉਹ ਸਿਰਫ਼ 10 ਹਜ਼ਾਰ ਰੁਪਏ ਦੀ ਨਿਗੂਣੀ ਤਨਖ਼ਾਹ 'ਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਿਵੇਂ ਕਰਨਗੇ | ਉਨ੍ਹਾਂ ਆਖਿਆ ਕਿ ਸਬੰਧਤ ਕੰਪਨੀ ਵੱਲੋਂ ਉਨ੍ਹਾਂ ਦਾ ਕੀਤਾ ਜਾਂਦਾ ਸ਼ੋਸ਼ਣ ਬੰਦ ਕੀਤਾ ਜਾਵੇ | ਬਰਾਬਰ ਕੰਮ, ਬਰਾਬਰ ਤਨਖ਼ਾਹ ਵਰਗੇ ਨਿਯਮ ਲਾਗੂ ਕੀਤੇ ਜਾਣ ਤੋਂ ਉਹ ਇਲਾਵਾ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ | ਆਪਣੀਆਂ ਮੰਗਾਂ ਨੂੰ ਲੈ ਕੇ ਭਾਵਕ ਹੁੰਦਿਆਂ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਆਖਿਆ ਕਿ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੇਵਾ ਕੇਂਦਰਾਂ ਦਾ ਪ੍ਰਬੰਧ ਆਪਣੇ ਹੱਥ ਵਿੱਚ ਲੈ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨੇ, ਜਾਂ ਫਿਰ ਉਨ੍ਹਾਂ ਨੂੰ ਡੀ.ਸੀ. ਦੁਆਰਾ ਨਿਯੁਕਤ ਸੁਸਾਇਟੀਆਂ ਵਿੱਚ ਸ਼ਾਮਿਲ ਕੀਤਾ ਜਾਵੇ | ਕਿਉਂਕਿ ਅੱਜ ਦੇ ਯੁੱਗ ਅੰਦਰ ਮਹਿੰਗਾਈ ਦੇ ਸਮੇਂ ਵਿੱਚ ਘੱਟ ਤਨਖ਼ਾਹਾਂ ਦੇ ਨਾਲ ਉਨ੍ਹਾਂ ਤੋਂ ਪਰਿਵਾਰਾਂ ਦਾ ਪਾਲਣ-ਪੋਸ਼ਣ ਨਹੀਂ ਹੋ ਰਿਹਾ | ਜਦਕਿ ਉਹ ਲੋਕਾਂ ਨੂੰ 450 ਦੇ ਕਰੀਬ ਸੇਵਾਵਾਂ ਮੁਹੱਈਆ ਕਰਵਾਉਂਦੇ ਹਨ | ਸੇਵਾ ਕੇਂਦਰ ਵੈੱਲਫੇਅਰ ਐਸੋਸੀਏਸ਼ਨ ਨੇ ਆਖਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅਣਮਿੱਥੇ ਸਮੇਂ ਲਈ ਰੋਸ ਧਰਨੇ 'ਤੇ ਬੈਠੇ ਰਹਿਣਗੇ | ਲੰਬੇ ਸਮੇਂ ਤੋਂ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਕੰਨਾਂ ਤੱਕ ਗੁਹਾਰ ਲਗਾਈ ਜਾਂਦੀ ਰਹੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਇਨੀਂ ਘੱਟ ਤਨਖ਼ਾਹ 'ਤੇ ਕੰਮ ਕਰਦੇ ਇਨ੍ਹਾਂ ਮੁਲਾਜ਼ਮਾਂ ਦੀ ਗੱਲ ਆਖ਼ਰ ਕਿਉਂ ਨਹੀਂ ਸੁਣੀ ਜਾ ਰਹੀ | ਆਮ ਲੋਕਾਂ ਵੱਲੋਂ ਕੰਮ ਧੰਦਿਆਂ ਸੰਬੰਧੀ ਰੋਜ਼ਾਨਾ ਸੇਵਾ ਕੇਂਦਰਾਂ ਅੰਦਰ ਜਾ ਕੇ ਸੇਵਾਵਾਂ ਲਈਆਂ ਜਾਂਦੀਆਂ ਹਨ ਪਰੰਤੂ ਬੀਤੇ ਕੱਲ੍ਹ ਤੋਂ ਆਮ ਲੋਕਾਂ ਦੀ ਖੱਜਲ-ਖੁਆਰੀ ਵੱਧ ਰਹੀ ਹੈ ਕਿਉਂਕਿ ਲੋਕਾਂ ਦੇ ਬਹੁਤ ਸਾਰੇ ਜ਼ਰੂਰੀ ਕੰਮ ਧੰਦੇ ਲਟਕ ਰਹੇ ਹਨ | ਜਦ ਇਸ ਸਬੰਧੀ ਸਬੰਧਿਤ ਵਿਭਾਗ ਦੇ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੰਪਰਕ ਨਹੀਂ ਹੋ ਸਕਿਆ | ਇਸ ਮੌਕੇ ਪ੍ਰਧਾਨ ਕੁਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਮੀਤ ਪ੍ਰਧਾਨ ਸਰਾਜ ਮੁਹੰਮਦ, ਹਰਪ੍ਰੀਤ ਸਿੰਘ, ਦਵਿੰਦਰ ਸਿੰਘ ਸਣੇ ਸੇਵਾ ਕੇਂਦਰ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿੱਤ ਮੰਤਰੀ ਚੀਮਾ ਨੇ ਪਿੰਡ ਖਨਾਲ ਖੁਰਦ ਵਿਖੇ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚਹਿਲ ਅਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਭੁੱਲਰ ਦੀ ਨਿਯੁਕਤੀ 'ਤੇ ਖ਼...
Ad Position 24