04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਅੰਡਰਗਰਾਊਾਡ ਪਾਈਪਾਂ ਦਾ ਕੰਮ ਦੋ ਸਾਲਾਂ ਤੋਂ ਅਧੂਰਾ <br/>

Ad Position 21
No active advertisement
ਅਜੀਤ ਡੈਸਕ 28-05-2026
ਸ਼ੇਰਪੁਰ, 27 ਮਈ (ਮੇਘ ਰਾਜ ਜੋਸ਼ੀ) - ਖੇੜੀ ਚਹਿਲਾਂ ਤੋਂ ਖੇੜੀ ਖੁਰਦ ਨੂੰ ਜਾਂਦੀ ਸੜਕ 'ਤੇ ਅੰਡਰਗਰਾਊਾਡ ਪਾਈਪਾਂ ਰਾਹੀਂ ਖੇਤਾਂ ਨੂੰ ਪਾਣੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਲਗਭਗ ਦੋ ਸਾਲ ਬਾਅਦ ਵੀ ਅਧੂਰਾ ਪਿਆ ਹੈ, ਜਿਸ ਕਾਰਨ ਇਲਾਕੇ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਿਸਾਨ ਆਗੂ ਅਤਰ ਸਿੰਘ ਚਹਿਲ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਕਣਕ ਦੀ ਫ਼ਸਲ ਦਾ ਨੁਕਸਾਨ ਕਰਕੇ ਅੰਡਰਗਰਾਊਾਡ ਪਾਈਪਾਂ ਪਾਈਆਂ ਗਈਆਂ ਸਨ, ਪਰ ਅੱਜ ਤੱਕ ਕਿਸਾਨਾਂ ਨੂੰ ਪੂਰੀ ਤਰ੍ਹਾਂ ਪਾਣੀ ਦੀ ਸਹੂਲਤ ਨਹੀਂ ਮਿਲ ਸਕੀ | ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨ ਕਈ ਵਾਰ ਮਹਿਕਮੇ ਦੇ ਵੱਖ-ਵੱਖ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ, ਪਰ ਹਾਲੇ ਤੱਕ ਕੋਈ ਢੁਕਵਾਂ ਹੱਲ ਨਹੀਂ ਨਿਕਲਿਆ | ਉਨ੍ਹਾਂ ਦੱਸਿਆ ਕਿ ਪਹਿਲਾਂ ਖਾਲਾਂ ਰਾਹੀਂ ਖੇਤਾਂ ਨੂੰ ਪਾਣੀ ਮਿਲ ਜਾਂਦਾ ਸੀ, ਪਰ ਹੁਣ ਅੰਡਰਗਰਾਊਾਡ ਪਾਈਪਾਂ ਦਾ ਕੰਮ ਅਧੂਰਾ ਛੱਡੇ ਜਾਣ ਕਾਰਨ ਕਿਸਾਨਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਨੇ ਕਿਹਾ ਕਿ ਅਗਲੇ ਹਫ਼ਤੇ ਤੋਂ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਹੋਣਾ ਹੈ, ਪਰ ਖੇਤਾਂ ਵਿੱਚ ਪਾਣੀ ਦੀ ਸਪਲਾਈ ਹਾਲੇ ਤੱਕ ਚਾਲੂ ਨਹੀਂ ਹੋਈ | ਕਿਸਾਨਾਂ ਨੇ ਦੋਸ਼ ਲਗਾਇਆ ਕਿ ਇਲਾਕੇ ਵਿੱਚ ਚਾਰ ਚੁਫੇਰੇ ਹਜ਼ਾਰਾਂ ਦੀ ਗਿਣਤੀ ਵਿੱਚ ਭੜੋਲੀਆਂ ਪਈਆਂ ਹਨ, ਜਦਕਿ ਕਈ ਥਾਵਾਂ 'ਤੇ ਕੰਮ ਅੱਧ ਵਿਚਕਾਰ ਹੀ ਰੁਕਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਜਲਦ ਤੋਂ ਜਲਦ ਇਸ ਪ੍ਰੋਜੈਕਟ ਨੂੰ ਮੁਕੰਮਲ ਕਰਕੇ ਕਿਸਾਨਾਂ ਨੂੰ ਪਾਣੀ ਦੀ ਸੁਵਿਧਾ ਯਕੀਨੀ ਬਣਾਏ | ਇਸ ਸਬੰਧੀ ਜਦੋਂ ਵਿਭਾਗ ਦੇ ਐਕਸੀਅਨ ਬਲਜੀਤ ਸਿੰਘ ਥਿੰਦ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਖੇੜੀ ਕਲਾਂ ਦੇ ਕਿਸਾਨ ਉਨ੍ਹਾਂ ਨੂੰ ਮਿਲੇ ਸਨ ਅਤੇ ਉਨ੍ਹਾਂ ਦੀ ਸਮੱਸਿਆ ਦੇ ਹੱਲ ਲਈ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਲਈ ਐਸਡੀਓ ਦੀ ਡਿਊਟੀ ਵੀ ਲਗਾ ਦਿੱਤੀ ਗਈ ਹੈ ਅਤੇ ਜਲਦੀ ਹੀ ਕੰਮ ਨੂੰ ਨੇਪਰੇ ਚਾੜ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਹਰੀ ਕਿ੍ਸ਼ਨ ਮਦਾਨ ਨੂੰ ਸਦਮਾ <br/> ਅਗਲੀ ਖ਼ਬਰ ਵਾਰਡ ਨੰਬਰ 5, 7, 9, 11 ਅਤੇ 12 ਹਨ ਲੌਂਗੋਵਾਲ ਦੀਆਂ ਅਹਿਮ ਸੀਟਾਂ <br/>
Ad Position 24