03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਭੱਠਾ ਮਜ਼ਦੂਰਾਂ ਦੀ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਕੱਲ੍ਹ ਮੀਟਿੰਗ- ਜੋਧਾਂ <br/>

Ad Position 21
No active advertisement
ਅਜੀਤ ਡੈਸਕ 28-05-2026
ਸੁਨਾਮ ਊਧਮ ਸਿੰਘ ਵਾਲਾ, 27 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਭਾਈ ਲਾਲੋ ਲੋਕ ਮੰਚ ਪੰਜਾਬ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਚਰਨਜੀਤ ਸਿੰਘ ਹਿਮਾਂਯੂੰਪੁਰਾ, ਅਮਰਜੀਤ ਸਿੰਘ ਹਿਮਾਂਯੂੰਪੁਰਾ, ਗੁਰਪ੍ਰੀਤ ਸਿੰਘ ਤੋਲਾਵਾਲ, ਸ਼ਿੰਦਰ ਸਿੰਘ ਜਵੱਦੀ, ਰਣਜੀਤ ਸਿੰਘ ਸਾਇਆ ਤੇ ਤਰਸੇਮ ਜੋਧਾਂ ਸਾਬਕਾ ਵਿਧਾਇਕ ਨੇ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਇਕੱਠੇ ਹੋਕੇ ਵਿਚਾਰ ਚਰਚਾ ਕਰਨ ਉਪਰੰਤ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦੇ ਘਿਰਾਓ ਦੇ ਐਲਾਨ ਤੋਂ ਪਹਿਲਾਂ ਹੀ ਪ੍ਰਸ਼ਾਸਨ ਦੇ ਦਖ਼ਲ ਨਾਲ 29 ਮਈ ਨੂੰ ਮੀਟਿੰਗ ਤੈਅ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਵੇਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ 15 ਫ਼ੀਸਦੀ ਦਾ ਨਿਗੂਣੇ ਵਾਧੇ ਦਾ ਐਲਾਨ ਤਾਂ ਕਰ ਦਿੱਤਾ ਗਿਆ ਹੈ ਪਰ ਭੱਠਾ ਮਜ਼ਦੂਰਾਂ ਦੇ ਰੇਟਾਂ ਦੇ ਵਾਧੇ ਦਾ ਅਜੇ ਤੱਕ ਕੋਈ ਵੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ 6 ਮਹੀਨੇ ਬਾਅਦ ਜੋ ਮਹਿੰਗਾਈ ਦੇ ਹਿਸਾਬ ਨਾਲ ਘੱਟੋ ਘੱਟ ਉਜ਼ਰਤਾਂ ਵਿਚ 1 ਮਾਰਚ ਨੂੰ ਵਾਧਾ ਕਰਨਾ ਸੀ | ਉਸ ਦਾ ਵੀ ਅਜੇ ਤੱਕ ਨੋਟੀਫ਼ਿਕੇਸ਼ਨ ਨਹੀ ਕੀਤਾ ਗਿਆ |ਉਨ੍ਹਾਂ ਕਿਹਾ ਕਿ ਭੱਠੇ ਬੰਦ ਹੋ ਰਹੇ ਹਨ | ਜਿਸ ਕਾਰਨ ਮਜ਼ਦੂਰਾਂ ਦਾ ਸੀਜ਼ਨ ਖ਼ਤਮ ਹੋਣ ਕਿਨਾਰੇ ਹੈ | ਇਸ ਲਈ ਭੱਠਾ ਮਜ਼ਦੂਰਾਂ ਦਾ ਹਰ ਰੋਜ਼ ਲੱਖਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ 29 ਮਈ ਦੀ ਮੀਟਿੰਗ ਨੂੰ ਲੈ ਕੇ ਸੰਗਰੂਰ ਵਿਖੇ ਇਕ ਵੱਡਾ ਇਕੱਠ ਕੀਤਾ ਜਾਵੇਗਾ | ਜੇਕਰ ਭੱਠਾ ਮਜ਼ਦੂਰਾਂ ਦੇ ਰੇਟਾਂ ਨੂੰ ਲੈ ਕੇ ਨੋਟੀਫ਼ਿਕੇਸ਼ਨ ਜਲਦ ਜਾਰੀ ਨਾਂ ਕੀਤਾ ਗਿਆ ਤਾਂ ਭੱਠਾ ਮਜ਼ਦੂਰਾਂ ਵੱਲੋਂ ਮੰਤਰੀਆਂ ਅਤੇ ਵਿਧਾਇਕਾਂ ਦਾ ਪਿੰਡਾਂ ਚ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਹਰਜਿੰਦਰ ਸਿੰਘ ਬਨਭੌਰਾ, ਕੁਲਵੰਤ ਸਿੰਘ ਹਿਮਾਂਯੂੰਪੁਰਾ, ਕੁਲਵਿੰਦਰ ਸਿੰਘ ਕਿੰਦਰੀ, ਜੱਗਾ ਸਿੰਘ ਸ਼ੇਰੋਂ ਸੁਰਜੀਤ ਸਿੰਘ, ਸੋਨੀ ਸਿੰਘ, ਕੇਵਲ ਸਿੰਘ ਤੋਲਾਵਾਲ, ਮਿੱਠੂ ਸਿੰਘ ਅਤੇ ਰੁਲੀਆ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬੱਸ ਸਟੈਂਡ 'ਚ ਸਰਕਾਰੀ ਬੱਸਾਂ ਨਾ ਆਉਣ ਕਾਰਨ ਸਵਾਰੀਆਂ ਪ੍ਰੇਸ਼ਾਨ <br/> ਅਗਲੀ ਖ਼ਬਰ ਦੇਸ਼ ਦੀ ਅਮਨ-ਸ਼ਾਂਤੀ, ਤਰੱਕੀ ਤੇ ਖ਼ੁਸ਼ਹਾਲੀ ਲਈ ਅਰੋੜਾ ਸਮਾਜ ਹਮੇਸ਼ਾ ਵਚਨਬੱਧ ਰਹੇਗਾ - ਅਰੋੜਾ/ਜੁਨੇਜਾ/ਕਾਲੜਾ
Ad Position 24