03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਨੀਲੋਵਾਲ 'ਚ ਪਾਣੀ ਦੀ ਨਿਕਾਸੀ ਬਣੀ ਵੱਡੀ ਸਮੱਸਿਆ <br/>

Ad Position 21
No active advertisement
ਅਜੀਤ ਡੈਸਕ 28-05-2026
ਛਾਜਲੀ, 27 ਮਈ (ਅਜਾਇਬ ਸਿੰਘ ਨੀਲੋਵਾਲ) - ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਪਰ ਪਿੰਡ ਨੀਲੋਵਾਲ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਲੋਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਪਿੰਡ ਵਿੱਚ ਦਾਖਲ ਹੁੰਦਿਆਂ ਹੀ ਟੁੱਟੀਆਂ ਸੜਕਾਂ ਅਤੇ ਸੜਕਾਂ 'ਤੇ ਖੜ੍ਹਾ ਗੰਦਾ ਪਾਣੀ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਵਾ ਰਿਹਾ ਹੈ | ਸੁਨਾਮ ਰੋਡ, ਉਗਰਾਹਾਂ ਰੋਡ ਅਤੇ ਛਾਜਲਾ ਰੋਡ ਸਮੇਤ ਕਈ ਮੁੱਖ ਰਸਤਿਆਂ 'ਤੇ ਪਾਣੀ ਖੜ੍ਹਾ ਰਹਿਣ ਕਾਰਨ ਸੜਕਾਂ ਦੀ ਹਾਲਤ ਬਹੁਤ ਖ਼ਰਾਬ ਹੋ ਚੁੱਕੀ ਹੈ | ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਦਾ ਇੱਕ ਵੱਡਾ ਕਾਰਨ ਲੋਕਾਂ ਵੱਲੋਂ ਪਾਣੀ ਦੀ ਵਰਤੋਂ ਸੰਜਮ ਨਾਲ ਨਾ ਕਰਨਾ ਵੀ ਹੈ | ਕਈ ਥਾਵਾਂ 'ਤੇ ਘਰਾਂ ਅਤੇ ਪਲਾਟਾਂ ਦਾ ਪਾਣੀ ਸਿੱਧਾ ਸੜਕਾਂ 'ਤੇ ਛੱਡਿਆ ਜਾ ਰਿਹਾ ਹੈ, ਜਿਸ ਨਾਲ ਗੰਦਗੀ ਅਤੇ ਖੜ੍ਹੇ ਪਾਣੀ ਦੀ ਸਮੱਸਿਆ ਹੋਰ ਵਧ ਰਹੀ ਹੈ | ਇਸ ਤੋਂ ਇਲਾਵਾ ਲੋਕਾਂ ਨੇ ਦੋਸ਼ ਲਾਇਆ ਕਿ ਇੱਕ ਕਿਸਾਨ ਵੱਲੋਂ ਜਬਰੀ ਬੰਨ੍ਹ ਲਗਾ ਕੇ ਪਾਣੀ ਦੀ ਨਿਕਾਸੀ ਨੂੰ ਰੋਕਿਆ ਗਿਆ ਹੈ, ਜਿਸ ਕਾਰਨ ਛਾਜਲਾ ਜਾਣ ਵਾਲੀ ਸੜਕ 'ਤੇ ਪਾਣੀ ਤਲਾਅ ਦਾ ਰੂਪ ਧਾਰਨ ਕਰ ਚੁੱਕਾ ਹੈ | ਇਸ ਕਰਕੇ ਰਾਹਗੀਰਾਂ, ਸਕੂਲੀ ਬੱਚਿਆਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਹਰ ਰੋਜ਼ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਜ਼ਿਕਰਯੋਗ ਹੈ ਕਿ ਪਿੰਡ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਸੀਚੇਵਾਲ ਸਕੀਮ ਤਹਿਤ ਵਾਟਰ ਟਰੀਟਮੈਂਟ ਪਲਾਂਟ ਵੀ ਲਗਾਇਆ ਗਿਆ ਹੈ, ਪਰ ਇਸ ਦੇ ਬਾਵਜੂਦ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਪੱਕਾ ਹੱਲ ਨਹੀਂ ਹੋ ਸਕਿਆ | ਅੱਜ ਵੀ ਨਾਲੀਆਂ ਦਾ ਗੰਦਾ ਪਾਣੀ ਸੜਕਾਂ 'ਤੇ ਫਿਰਦਾ ਨਜ਼ਰ ਆ ਰਿਹਾ ਹੈ ਅਤੇ ਕਈ ਥਾਵਾਂ 'ਤੇ ਸੜਕਾਂ ਤਲਾਅ ਦਾ ਰੂਪ ਧਾਰਨ ਕਰ ਚੁੱਕੀਆਂ ਹਨ | ਲੋਕਾਂ ਦਾ ਕਹਿਣਾ ਹੈ ਕਿ ਇੰਨੀ ਵੱਡੀ ਲਾਗਤ ਨਾਲ ਸਕੀਮਾਂ ਲਾਗੂ ਹੋਣ ਦੇ ਬਾਵਜੂਦ ਜੇ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ | ਜਦੋਂ ਇਸ ਸਬੰਧੀ ਕੁੱਝ ਪੰਚਾਇਤ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਵੀ ਕਿਤੇ ਨਾ ਕਿਤੇ ਬੇਵੱਸ ਨਜ਼ਰ ਆਏ | ਉਨ੍ਹਾਂ ਦਾ ਕਹਿਣਾ ਸੀ ਕਿ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ ਕਾਰਨ ਸਮੱਸਿਆ ਲਗਾਤਾਰ ਗੰਭੀਰ ਬਣਦੀ ਜਾ ਰਹੀ ਹੈ | ਘਰਾਂ ਅੱਗੇ ਗੰਦਗੀ ਅਤੇ ਖੜ੍ਹੇ ਪਾਣੀ ਕਾਰਨ ਮੱਛਰਾਂ ਦੀ ਭਰਮਾਰ ਕਾਰਨ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵਧਦਾ ਜਾ ਰਿਹਾ ਹੈ | ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਇਸ ਮਾਮਲੇ ਵੱਲ ਤੁਰੰਤ ਧਿਆਨ ਦੇਵੇ, ਰੁਕੀ ਹੋਈ ਪਾਣੀ ਦੀ ਨਿਕਾਸੀ ਨੂੰ ਚਾਲੂ ਕਰਵਾਇਆ ਜਾਵੇ ਅਤੇ ਸੜਕਾਂ 'ਤੇ ਪਾਣੀ ਖੜ੍ਹਨ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ | ਲੋਕਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਜਾਣਬੁੱਝ ਕੇ ਸੜਕਾਂ 'ਤੇ ਪਾਣੀ ਛੱਡਣ ਵਾਲਿਆਂ ਅਤੇ ਪਾਣੀ ਦੀ ਨਿਕਾਸੀ ਨੂੰ ਰੋਕਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀ ਸਮੱਸਿਆ ਦੁਬਾਰਾ ਪੈਦਾ ਨਾ ਹੋਵੇ ਅਤੇ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਅਤੇ ਸਿਵਲ ਕੱਪੜਿਆਂ 'ਚ ਮੌਜੂਦ ਲੋਕਾਂ ਨੇ ਧੂਰੀ ਵਿਖੇ ਮੇਰੇ ਨਾਲ ਕੀਤੀ ਧੱਕਾ-ਮੁੱਕੀ- ਰਵਨੀਤ ਬਿੱਟੂ ਅਗਲੀ ਖ਼ਬਰ ਏ.ਆਈ. ਦੇ ਉਪਯੋਗ ਭਵਿੱਖ ਦੇ ਸਾਧਨ ਵਿਸ਼ੇ 'ਤੇ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਇਆ <br/>
Ad Position 24