03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਭੁੱਲਰ ਦੇ ਚੇਅਰਮੈਨ ਬਣਨ ਨਾਲ ਸੰਗਰੂਰ 'ਚ ਵਿਕਾਸ ਦੇ ਨਵੇਂ ਦੌਰ ਦੀ ਹੋਵੇਗੀ ਸ਼ੁਰੂਆਤ - ਡਾ. ਮਿੰਕੂ ਜਵੰਧਾ <br/>

Ad Position 21
No active advertisement
ਅਜੀਤ ਡੈਸਕ 28-05-2026
ਸੰਗਰੂਰ, 27 ਮਈ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਇਨਫੋਟੈਕ ਦੇ ਚੇਅਰਮੈਨ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਰਛਪਾਲ ਸਿੰਘ ਭੁੱਲਰ ਨੂੰ ਚੇਅਰਮੈਨ ਦਾ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੱਤੀ ਹੈ | ਇਸ ਨਿਯੁਕਤੀ ਨਾਲ ਸੰਗਰੂਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਇਸ ਨੂੰ ਜਨਤਾ ਦੇ ਭਰੋਸੇ ਅਤੇ ਖੇਤਰ ਦੇ ਵਿਕਾਸ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ | ਡਾ. ਮਿੰਕੂ ਜਵੰਧਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਰਛਪਾਲ ਸਿੰਘ ਭੁੱਲਰ ਵਰਗੇ ਮਿਹਨਤੀ ਅਤੇ ਲੋਕ-ਪੱਖੀ ਆਗੂ ਨੂੰ ਇਹ ਅਹੁਦਾ ਮਿਲਣ ਨਾਲ ਸੰਗਰੂਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉੱਤਰਿਆ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਬਣੇ ਚੇਅਰਮੈਨ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਸਾਂਝੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਕਥਾ ਦੇ ਦੂਜੇ ਦਿਨ ਭਗਤਾਂ ਨੇ ਲਿਆ ਧਾਰਮਿਕ ਰਸ ਦਾ ਆਨੰਦ <br/> ਅਗਲੀ ਖ਼ਬਰ 'ਆਪ' ਸਰਕਾਰ ਸਿਹਤ ਕ੍ਰਾਂਤੀ ਤੇ ਸਿੱਖਿਆ ਕ੍ਰਾਂਤੀ ਲਿਆਉਣ 'ਚ ਅਸਫ਼ਲ ਸਾਬਤ ਹੋਈ-ਢੀਂਡਸਾ <br/>
Ad Position 24