03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 28-05-2026
ਮਸਤੂਆਣਾ ਸਾਹਿਬ, 27 ਮਈ (ਦਮਦਮੀ) - ਜ਼ਿਲ੍ਹਾ ਸੰਗਰੂਰ ਦੇ ਨਵ ਨਿਯੁਕਤ ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ ਸੰਤ ਅਤਰ ਸਿੰਘ ਜੀ ਵੱਲੋਂ ਵਿਰੋਸਾਏ ਹੋਏ ਪਵਿੱਤਰ ਅਸਥਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ | ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਜ਼ਿਲ੍ਹੇ ਦੀ ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਜਿੱਥੇ ਉਨ੍ਹਾਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਘਰ ਦੇ ਅਧਿਆਤਮਿਕ ਮਾਹੌਲ, ਸੇਵਾ ਭਾਵਨਾ ਅਤੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ, ਉਥੇ ਉਨ੍ਹਾਂ ਦਾ ਗੁਰੂ ਘਰ ਪਹੁੰਚਣ 'ਤੇ ਅਕਾਲ ਕਾਲਜ ਕੌਂਸਲ ਵੱਲੋਂ ਸਿਰੋਪਾਉ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ | ਸਨਮਾਨ ਕਰਨ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ, ਸੀਨੀਅਰ ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾਂ, ਭੁਪਿੰਦਰ ਸਿੰਘ ਗਰੇਵਾਲ, ਮਨਜੀਤ ਸਿੰਘ ਬਾਲੀਆ, ਹਰਪਾਲ ਸਿੰਘ ਖਹਿਰਾ, ਮੈਨੇਜਰ ਜਸਵੀਰ ਸਿੰਘ, ਭਾਈ ਗੁਰਮੇਲ ਸਿੰਘ ਅਤੇ ਕਾਲਾ ਸਿੰਘ ਖਹਿਰਾ ਵੀ ਮੌਜੂਦ ਸਨ | ਇਸ ਮੌਕੇ ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਅਜਿਹੇ ਪਵਿੱਤਰ ਅਸਥਾਨਾਂ 'ਤੇ ਆ ਕੇ ਮਨ ਨੂੰ ਅਤਿਅੰਤ ਸ਼ਾਂਤੀ ਅਤੇ ਸਕੂਨ ਮਿਲਦਾ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਭਾਈਚਾਰਾ, ਸਾਂਝ ਅਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਧਾਰਮਿਕ ਅਸਥਾਨ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਹੋਰ ਮੋਹਤਵਰ ਸ਼ਖ਼ਸੀਅਤਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ 14 ਦਿਨਾਂ ਦੀ ਵਿਸ਼ੇਸ਼ ਟਰੇਨਿੰਗ ਕਰਕੇ ਆਇਆ ਵਿਦਿਆਰਥੀ ਅਗਲੀ ਖ਼ਬਰ ਢੀਂਡਸਾ ਪਰਿਵਾਰ ਦਾ ਜਨਤਕ ਆਧਾਰ ਅੱਜ ਵੀ ਮਾਲਵਾ ਖ਼ਿੱਤੇ 'ਚ ਬਰਕਰਾਰ- ਰਿਪੂ ਢਿੱਲੋਂ <br/>
Ad Position 24