ਡਾਇਰੀਆ ਪ੍ਰਭਾਵਿਤ ਮਰੀਜ਼ਾਂ ਦੇ ਤੰਦਰੁਸਤ ਹੋ ਕੇ ਘਰ ਜਾਣ ਨਾਲ ਮਰੀਜ਼ਾਂ ਦੀ ਗਿਣਤੀ ਘਟੀ <br/>
ਅਜੀਤ ਡੈਸਕ
29-05-2026
ਕੀ ਕਹਿੰਦੇ ਹਨ ਸ਼ਹਿਰ ਵਾਸੀ :-
ਸ਼ਹਿਰ ਵਾਸੀਆਂ ਨੇ ਮਿਲਾਵਟ ਖੋਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਸਿਹਤ ਵਿਭਾਗ ਤੇ ਸਿਵਲ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਮੁੜ ਵਾਪਰਨ 'ਤੇ ਸੰਪੂਰਨ ਰੋਕ ਲਗਾਉਣ ਲਈ ਨਕਲੀ ਅਤੇ ਮਿਆਦ ਪੁੱਗੀਆਂ ਖਾਣ-ਪੀਣ ਦੀਆਂ ਚੀਜ਼ਾਂ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ |
ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ :-
ਸਮਾਜ ਸੇਵੀ ਸੰਸਥਾਵਾਂ ਵੱਲੋਂ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਦੀ ਵਧਦੀ ਗਿਣਤੀ ਕਾਰਨ, ਬੈਡਾਂ, ਬਿਸਤਰਿਆਂ ਦੀ ਘਾਟ, ਮਰੀਜ਼ਾਂ ਤੇ ਸੰਭਾਲਣ ਵਾਲਿਆ ਲਈ ਭੋਜਨ, ਫਲ, ਜੂਸ, ਦਲੀਆ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਪ੍ਰਦਾਨ ਕਰ ਰਹੀਆਂ ਹਨ ਅਤੇ ਮਰੀਜ਼ਾਂ ਦੀ ਸਿਹਤ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ |
ਡਾਕਟਰ ਤੇ ਪੈਰਾ ਮੈਡੀਕਲ ਟੀਮਾਂ ਚੌਵੀ ਘੰਟੇ ਤਾਇਨਾਤ :-
ਐਸ.ਐਮ.ਓ. ਡਾਕਟਰ ਸੁਖਲੀਨ ਕੌਰ ਨੇ ਕਿਹਾ ਕਿ ਸਿਵਲ ਸਰਜਨ ਡਾਕਟਰ ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਕਟਰ ਤੇ ਨਰਸਿੰਗ ਸਟਾਫ਼ ਦਿਨ-ਰਾਤ ਵੱਖ-ਵੱਖ ਸ਼ਿਫ਼ਟਾਂ ਵਿੱਚ ਮਰੀਜ਼ਾਂ ਦਾ ਇਲਾਜ ਕਰਨ ਵਿੱਚ ਲਗਿਆ ਹੋਇਆ ਹੈ | ਮਰੀਜ਼ਾਂ ਦੀ ਸਥਿਤੀ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਹੈ, ਹਸਪਤਾਲ ਵਿੱਚ ਦਾਖਲ ਬਹੁਤ ਸਾਰੇ ਮਰੀਜ਼ਾਂ ਨੂੰ ਤੰਦਰੁਸਤ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ ਅਤੇ ਬਾਕੀ ਮਰੀਜ਼ ਵੀ ਤੇਜ਼ੀ ਨਾਲ ਠੀਕ ਹੋ ਰਹੇ ਹਨ |
ਕੀ ਕਹਿੰਦੇ ਹਨ ਕੈਬਨਿਟ ਮੰਤਰੀ ਬਰਿੰਦਰ ਗੋਇਲ : -
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਸ ਗੰਭੀਰ ਮਸਲੇ ਤੇ ਉਹ ਨਿਗਰਾਨੀ ਰੱਖ ਰਹੇ ਹਨ, ਲੋੜ ਅਨੁਸਾਰ ਸਿਹਤ ਵਿਭਾਗ ਕੋਲ ਡਾਕਟਰ, ਸਪੈਸ਼ਲਿਸਟ ਡਾਕਟਰ ਤੇ ਪੈਰਾ ਮੈਡੀਕਲ ਸਟਾਫ਼ ਤੈਨਾਤ ਕੀਤਾ ਹੋਇਆ ਹੈ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ | ਇਲਾਜ ਦੌਰਾਨ ਕਿਸੇ ਵੀ ਮਰੀਜ਼ ਨੂੰ ਕਿਸੇ ਕਿਸਮ ਦੀ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ |