10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ ਸਾਈਕਲ ਸਵਾਰਾਂ ਨੂੰ ਲੁੱਟਣ ਵਾਲੇ ਕਾਰ ਸਵਾਰ ਨੌਜਵਾਨ ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਸੰਗਰੂਰ, 28 ਮਈ (ਦਮਨਜੀਤ ਸਿੰਘ)- ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ ਤੜਕਸਾਰ ਸਾਇਕਲਿੰਗ ਕਰ ਰਹੇ ਸਾਈਕਲ ਸਵਾਰਾਂ ਨੂੰ ਲੁੱਟਣ ਦੇ ਨਾਲ-ਨਾਲ ਸ਼ਹਿਰ ਸੰਗਰੂਰ ਅੰਦਰੋਂ ਵੀ ਸਕੂਟਰੀ ਖੋਹ ਕੇ ਦਹਿਸ਼ਤ ਫਲਾਉਣ ਵਾਲੇ ਕਾਰ ਸਵਾਰ ਲੁਟੇਰਾ ਗਰੋਹ ਨੂੰ ਸੰਗਰੂਰ ਪੁਲਿਸ ਵਲੋਂ 12 ਘੰਟਿਆਂ ਦੇ ਸੀਮਤ ਸਮੇਂ ਦੇ ਅੰਦਰ-ਅੰਦਰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਪੀ. (ਡੀ) ਸੰਗਰੂਰ ਦਵਿੰਦਰ ਅੱਤਰੀ ਨੇ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਕੱਲ੍ਹ 27 ਮਈ ਨੂੰ ਸੰਗਰੂਰ-ਪਟਿਆਲਾ ਮੁੱਖ ਮਾਰਗ 'ਤੇ ਸਾਈਕਲ ਸਵਾਰਾਂ 'ਤੇ ਹਮਲਾ ਕਰ ਕੇ ਲੁੱਟ-ਖੋਹ ਕਰਨ ਸੰਬੰਧੀ ਜੋ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸੀ, ਉਸ ਵਿਚਲ਼ੇ ਕਾਰ ਸਵਾਰ ਲੁਟੇਰਿਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਦਿਆਂ ਉਨ੍ਹਾਂ ਪਾਸੋਂ ਵਾਰਦਾਤਾਂ ਵਿਚ ਵਰਤੀ ਗਈ ਕਾਰ ਸਮੇਤ ਖੋਹ ਕੀਤੇ ਗਏ 3 ਮੋਬਾਈਲ ਫ਼ੋਨ ਅਤੇ ਇੱਕ ਸਕੂਟਰੀ ਵੀ ਬਰਾਮਦ ਕਰਵਾ ਲਈ ਗਈ ਹੈ | ਉਨ੍ਹਾਂ ਦੱਸਿਆ ਕਿ ਜਦ ਕੱਲ੍ਹ ਇਸ ਘਟਨਾ ਸੰਬੰਧੀ ਪੁਲਿਸ ਨੂੰ ਇਤਲਾਹ ਮਿਲੀ ਤਾਂ ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਰਵਜੋਤ ਗਰੇਵਾਲ ਵੱਲੋਂ ਤੁਰੰਤ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਹਦਾਇਤ ਕੀਤੀ ਗਈ | ਐਸ.ਪੀ. ਅੱਤਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਰਾਜ ਕੁਮਾਰ ਵਾਸੀ ਕਿ੍ਸ਼ਨਾ ਬਸਤੀ ਬਾੜਾ ਦੇ ਬਿਆਨਾਂ 'ਤੇ ਥਾਣਾ ਸਦਰ ਸੰਗਰੂਰ ਵਿਖੇ ਕਾਰ ਸਵਾਰ ਲੁਟੇਰਿਆਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਜਾਂਚ ਆਰੰਭੀ ਗਈ ਤਾਂ ਪੁਲਿਸ ਨੂੰ ਇਨ੍ਹਾਂ ਲੁਟੇਰਿਆਂ ਦੇ ਪਿੰਡ ਭਲਵਾਨ ਦੇ ਇਲਾਕੇ ਵਿੱਚ ਹੋਣ ਸੰਬੰਧੀ ਇਤਲਾਹ ਮਿਲੀ, ਜਦ ਪੁਲਿਸ ਉੱਥੇ ਇਨ੍ਹਾਂ ਨੂੰ ਕਾਬੂ ਕਰਨ ਲਈ ਪਹੁੰਚੀ ਤਾਂ ਇਨ੍ਹਾਂ ਨੇ ਪੁਲਿਸ ਤੋਂ ਭੱਜਣ ਲਈ ਪੁਲਿਸ ਚੌਂਕੀ ਭਲਵਾਨ ਲਾਗਲੇ ਸੂਏ ਨੂੰ ਟੱਪਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਇਨ੍ਹਾਂ ਦੋਹਾਂ ਨੂੰ ਸੱਟਾਂ ਵੀ ਲੱਗੀਆਂ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਨ੍ਹਾਂ ਦੋਹਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਦੀ ਪਛਾਣ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਖੁਰਾਣਾ ਅਤੇ ਪ੍ਰਭਜੋਤ ਸਿੰਘ ਵਾਸੀ ਪਿੰਡ ਅਕਬਰਪੁਰ ਵਜੋਂ ਹੋਈ | ਐਸ.ਪੀ. ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਦੋਹਾਂ ਨੌਜਵਾਨਾਂ ਪਾਸੋਂ ਵਾਰਦਾਤ ਮੌਕੇ ਵਰਤੀ ਗਈ ਕਾਰ ਸਮੇਤ ਪਟਿਆਲਾ ਰੋਡ ਤੋਂ ਰਾਜ ਕੁਮਾਰ ਪਾਸੋਂ ਖੋਹ ਕੀਤਾ ਗਿਆ ਆਈਫੋਨ ਅਤੇ ਸੰਗਰੂਰ ਸ਼ਹਿਰ ਵਿਚੋਂ ਖੋਹ ਕੀਤੀ ਗਈ ਸਕੂਟਰੀ ਤੋਂ ਇਲਾਵਾ ਦੋ ਹੋਰ ਮੋਬਾਈਲ ਫ਼ੋਨ ਬਰਾਮਦ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ-ਗਿੱਛ ਦੌਰਾਨ ਦੋਹਾਂ ਨੌਜਵਾਨਾਂ ਨੇ ਮੰਨਿਆ ਕਿ ਵਾਰਦਾਤਾਂ ਵਿਚ ਵਰਤੀ ਗਈ ਕਾਰ ਉਨ੍ਹਾਂ ਵੱਲੋਂ ਸੰਗਰੂਰ ਦੇ ਇੱਕ ਸਕੂਲ ਨੇੜਿਓਾ ਚੋਰੀ ਕੀਤੀ ਗਈ ਸੀ | ਐਸ.ਪੀ. ਨੇ ਕਿਹਾ ਕਿ ਇਨ੍ਹਾਂ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਇਨ੍ਹਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਇਨ੍ਹਾਂ ਪਾਸੋਂ ਹੋਰ ਵੀ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਜ਼ਿਕਰਯੋਗ ਹੈ ਕਿ ਸੰਗਰੂਰ-ਪਟਿਆਲਾ ਮੁੱਖ ਮਾਰਗ ਉੱਤੇ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਏ ਗਏ ਸਾਈਕਲ ਸਵਾਰ ਰਾਜ ਕੁਮਾਰ ਅਤੇ ਉਸ ਦੇ ਸਾਥੀਆਂ ਨੂੰ ਸੰਗਰੂਰ ਪੁਲਿਸ ਨੇ ਐਸ.ਐਸ.ਪੀ. ਸੰਗਰੂਰ ਦੇ ਦਫ਼ਤਰ ਸੱਦ ਕੇ ਉਸ ਦਾ ਖੋਹ ਹੋਇਆ ਮੋਬਾਈਲ ਫ਼ੋਨ ਉਸ ਨੂੰ ਸੌਂਪਿਆ ਗਿਆ | ਇਸ ਮੌਕੇ ਡੀ.ਐਸ.ਪੀ. ਸੰਗਰੂਰ ਦਲਬੀਰ ਸਿੰਘ ਸਿੱਧੂ, ਥਾਣਾ ਸਿਟੀ-1 ਮੁਖੀ ਇੰਸਪੈਕਟਰ ਸੁਖਦੀਪ ਸਿੰਘ, ਥਾਣਾ ਸਦਰ ਮੁਖੀ ਥਾਣੇਦਾਰ ਅਵਤਾਰ ਸਿੰਘ, ਥਾਣੇਦਾਰ ਜਸਵਿੰਦਰ ਸਿੰਘ ਅਤੇ ਰੀਡਰ ਸਿਮਰਨਜੀਤ ਸਿੰਘ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂਆਂ ਨੇ ਸੰਘਰਸ਼ ਜਾਰੀ ਰੱਖਣ ਦਾ ਕੀਤਾ ਐਲਾਨ <br/> ਅਗਲੀ ਖ਼ਬਰ ਸੰਗਰੂਰ ਦੇ ਫੋਕਲ ਪੁਆਇੰਟ ਏਰੀਏ 'ਚ ਲੋਕਾਂ ਨੂੰ ਲੁੱਟਣ ਵਾਲੇ ਗਰੋਹ ਦੇ 5 ਮੈਂਬਰ ਗਿ੍ਫ਼ਤਾਰ <br/>
Ad Position 24