ਸੰਗਰੂਰ, 28 ਮਈ (ਅਮਨਦੀਪ ਸਿੰਘ ਬਿੱਟਾ) ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾ, ਰਮਨ ਕੁਮਾਰ ਮਲੋਟ, ਅਮਨ ਸ਼ੇਖ਼ਾ, ਹਰਜਿੰਦਰ ਸਿੰਘ ਝੁਨੀਰ ਨੇ ਕਿਹਾ ਕਿ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਮਹਿਜ਼ ਡਰਾਮ ਹੈ ਕਿਉਂਕਿ ਰਾਜ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਇੱਕ ਵੀ ਆਸਾਮੀ ਨਹੀਂ ਕੱਢੀ | ਡਿਪਟੀ ਕਮਿਸ਼ਨਰ ਦਫ਼ਤਰ ਬਾਹਰ 155 ਦਿਨਾਂ ਤੋਂ ਪੱਕਾ ਮੋਰਚਾ ਲਗਾਈ ਬੈਠੇ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੀ ਸਾਰੀਆਂ ਅਸਾਮੀਆਂ ਉਮਰ ਹੱਦ ਦੀ ਛੋਟ ਦੇ ਕੇ ਜਾਰੀ ਕੀਤੀਆਂ ਜਾਣ, ਮਾਸਟਰ ਕੇਡਰ ਵਿੱਚ ਥੋਪੀ 55 ਫ਼ੀਸਦੀ ਅੰਕਾਂ ਦੀ ਸ਼ਰਤ ਰੱਦ ਕੀਤੀ ਜਾਣੇ, 250 ਆਰਟ ਐਂਡ ਕਰਾਫ਼ਟ ਅਧਿਆਪਕਾਂ ਦੀ ਭਰਤੀ ਦੀ ਲਿਖਤੀ ਪ੍ਰੀਖਿਆ ਕਰਵਾਉਣ ਅਤੇ ਮਲਟੀਪਰਪਜ਼ ਉਮਰ ਹੱਦ ਛੋਟ ਸਮੇਤ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਸੰਘਰਸ਼ ਕਰ ਰਹੇ ਹਨ | ਇਸ ਮੌਕੇ ਸੰਦੀਪ ਸਿੰਘ, ਅਮਨਦੀਪ ਕੌਰ, ਲਲਿਤਾ ਪਟਿਆਲਾ, ਰਾਜਵੀਰ ਕੌਰ, ਸ਼ਿੰਦਰਪਾਲ ਕੌਰ, ਗੁਰਵੀਰ ਮੰਗਵਾਲ, ਗੁਰਵਿੰਦਰ ਸਿੰਘ ਜਖੇਪਾਲ, ਕੁਲਵਿੰਦਰ ਕੌਰ ਬਠਿੰਡਾ, ਕੁਲਦੀਪ ਸਿੰਘ ਅਤੇ ਭੱਠਾ ਮਜ਼ਦੂਰ ਯੂਨੀਅਨ ਨੇ ਗੁਰਮੀਤ ਸਿੰਘ ਗਿੱਦੜਬਾਹਾ ਮੌਜੂਦ ਸਨ |