09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਵਿੱਤ ਮੰਤਰੀ ਚੀਮਾ ਦੀ ਮੌਜੂਦਗੀ 'ਚ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਭੁੱਲਰਹੇੜੀ ਦੀ ਹੋਈ ਤਾਜਪੋਸ਼ੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਸੰਗਰੂਰ, 28 ਮਈ (ਧੀਰਜ ਪਸ਼ੌਰੀਆ)- ਰਛਪਾਲ ਸਿੰਘ ਭੁੱਲਰਹੇੜੀ ਜਿਨ੍ਹਾਂ ਦੀ 15 ਮਈ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਸਰਬਸੰਮਤੀ ਨਾਲ ਚੋਣ ਹੋਈ ਸੀ, ਦੀ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕਾ ਨਰਿੰਦਰ ਕੌਰ ਭਰਾਜ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸੁਖਵੀਰ ਸਿੰਘ ਸੁੱਖੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਸੁਖਚੈਨ ਸਿੰਘ ਪਾਪੜਾ ਅਤੇ ਡਿਪਟੀ ਸੀ.ਓ. ਵਿਨੀਤ ਸ਼ਰਮਾ ਦੀ ਮੌਜੂਦਗੀ ਵਿਚ ਤਾਜਪੋਸ਼ੀ ਕੀਤੀ ਗਈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਛਪਾਲ ਸਿੰਘ ਭੁੱਲਰਹੇੜੀ ਵਲੋਂ ਅਹੁਦਾ ਸੰਭਾਲੇ ਜਾਣ 'ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ: ਭੁੱਲਰਹੇੜੀ ਲੋਕ ਸੇਵਾ ਦੀ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸੰਗਰੂਰ ਦੇ ਵਿਕਾਸ ਨੂੰ ਮਜ਼ਬੂਤੀ ਵੱਲ ਲੈ ਕੇ ਜਾਣਗੇ | ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਓ.ਐਸ.ਡੀ. ਸੁਖਬੀਰ ਸਿੰਘ ਨੇ ਕਿਹਾ ਕਿ ਵਾਹਿਗੁਰੂ ਇਸ ਆਗੂ ਨੂੰ ਲੋਕਾਂ ਦੀ ਸੇਵਾ ਕਰਨ ਦਾ ਬਲ ਬਖ਼ਸ਼ਣ | ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ ਨੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਓ.ਐਸ.ਡੀ. ਸੁਖਵੀਰ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਰਛਪਾਲ ਸਿੰਘ ਭੁੱਲਰਹੇੜੀ ਜੋ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਨਿਧੜਕ ਆਗੂ ਵਜੋਂ ਕੰਮ ਕਰ ਰਹੇ ਸਨ ਨੇ 17 ਦਸੰਬਰ 2025 ਨੂੰ ਐਲਾਨੇ ਗਏ ਨਤੀਜੇ ਵਿਚ ਮੀਮਸਾ ਜੋਨ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ | ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਪੰਜਾਬ ਫੂਡ ਕਮਿਸ਼ਨ ਦੇ ਡਾਇਰੈਕਟਰ ਜਸਵੀਰ ਸਿੰਘ ਜੱਸੀ ਸੇਖੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਇਨਫੋਟੈਕ ਦੇ ਚੇਅਰਮੈਨ ਡਾ. ਗੁਨਿੰਦਰ ਸਿੰਘ ਜਵੰਦਾ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਟਰੱਕ ਯੂਨੀਅਨ ਧੂਰੀ ਦੇ ਪ੍ਰਧਾਨ ਗਗਨ ਜਵੰਧਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਵਕਫ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਦਲਜੀਤ ਸਿੰਘ ਘਰਾਚੋਂ ਸਰਪੰਚ, ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ, ਮਾਰਕੀਟ ਕਮੇਟੀ ਦਿੜਬਾ ਦੇ ਚੇਅਰਮੈਨ ਜਸਵੀਰ ਕੌਰ ਸ਼ੇਰਗਿੱਲ, ਬਲਾਕ ਸੰਮਤੀ ਲਹਿਰਾ ਦੇ ਚੇਅਰਮੈਨ ਜੋਂਡੀਅਰ ਉਗਰਾਹਾਂ, ਵਿਧਾਇਕਾ ਭਰਾਜ ਦੇ ਓ.ਐਸ.ਡੀ ਗੁਰਵਿੰਦਰ ਸਿੰਘ ਚੱਠਾ, ਧਰਮਿੰਦਰ ਤਿਵਾੜੀ ਜ਼ਿਲ੍ਹਾ ਪ੍ਰਧਾਨ ਅਕਾਊਾਟੈਂਟ ਯੂਨੀਅਨ ਅਨਾਜ ਮੰਡੀ, ਪਿੰਡ ਕੋਹਰੀਆਂ ਦੇ ਸਰਪੰਚ ਮਾਲਵਿੰਦਰ ਸਿੰਘ, ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਅਤੇ ਹੋਰਨਾਂ ਨੇ ਇਸ ਤਾਜਪੋਸ਼ੀ ਸਮਾਗਮ ਵਿਚ ਸ਼ਮੂਲੀਅਤ ਕਰ ਕੇ ਰਛਪਾਲ ਸਿੰਘ ਭੁੱਲਰ ਨੂੰ ਮੁਬਾਰਕਾਂ ਦਿੱਤੀਆਂ | ਇਸੇ ਦੌਰਾਨ ਵਿੱਤ ਮੰਤਰੀ ਪੰਜਾਬ ਦੇ ਓਐਸਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਆਮ ਆਦਮੀ ਪਾਰਟੀ ਦੇ ਮਾਲਵਾ ਜੋਨ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸੰਘਾ, ਸੀਨੀਅਰ ਆਪ ਆਗੂ ਹਰਿੰਦਰ ਬਾਵਾ, ਟਿੰਕਲ ਗਰਗ, ਹਰਦੀਪ ਬਾਹੀਆ, ਗੁਰਪਿਆਰ ਸਿੰਘ ਅਕੋਈ, ਰਵਿੰਦਰਪਾਲ ਸਿੰਘ ਨੋਨੀ, ਬਲਵਿੰਦਰ ਬਬਲਾ, ਬੰਟੀ ਸੈਨੀ ਥਲੇਸਾਂ ਅਤੇ ਹੋਰਨਾਂ ਨੇ ਰਛਪਾਲ ਸਿੰਘ ਭੁੱਲਰਹੇੜੀ ਨੂੰ ਅਹੁਦਾ ਸੰਭਾਲਣ ਤੇ ਮੁਬਾਰਕਾਂ ਦਿੱਤੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਕੂੜੇ ਦੇ ਸਹੀ ਪ੍ਰਬੰਧਨ 'ਚ ਨਾਕਾਮ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਕੌਂਸਲ ਸੰਗਰੂਰ <br/> ਅਗਲੀ ਖ਼ਬਰ ਅਪਾਹਜ ਵਿਅਕਤੀ ਦੀ ਜਾਅਲੀ ਵੋਟ ਪਾਉਣ ਦਾ ਮਾਮਲਾ ਭਖਿਆ <br/>
Ad Position 24