ਜਖੇਪਲ, 28 ਮਈ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਹੰਬਲਬਾਸ ਦੀ ਚੋਣ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਹੋਈ | ਜਿਸ 'ਚ ਪ੍ਰਧਾਨ ਰਾਮ ਸਿੰਘ, ਮੀਤ ਪ੍ਰਧਾਨ ਭਾਨ ਸਿੰਘ, ਸੀਨੀਅਰ ਮੀਤ ਪ੍ਰਧਾਨ ਰੂਪ ਸਿੰਘ, ਸੈਕਟਰੀ ਗੁਰਪਿਆਰ ਸਿੰਘ, ਖ਼ਜ਼ਾਨਚੀ ਚੰਦ ਸਿੰਘ ਮੌਲਾ, ਸਲਾਹਕਾਰ ਭੋਲਾ ਸਿੰਘ, ਜੈਲਾ ਸਿੰਘ, ਪਾਲਾ ਸਿੰਘ ਆਦਿ ਚੁਣੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਆਉਣ ਵਾਲੀਆਂ ਕਿਸਾਨ ਮਜ਼ਦੂਰ ਮਾਰੂ ਨੀਤੀਆਂ 'ਤੇ ਚਾਨਣਾ ਪਾਇਆ | ਇਸ ਮੌਕੇ ਰਾਮਸ਼ਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |