08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

'ਆਪ' ਆਗੂਆਂ ਵਲੋਂ ਰਵਨੀਤ ਬਿੱਟੂ ਵੱਲੋਂ ਕੀਤੀ ਗੁੰਡਾਗਰਦੀ ਦੀ ਸਖ਼ਤ ਨਿਖੇਧੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਸੁਨਾਮ ਊਧਮ ਸਿੰਘ ਵਾਲਾ, 28 ਮਈ (ਧਾਲੀਵਾਲ, ਭੁੱਲਰ) – ਨਗਰ ਕੌਂਸਲ ਚੋਣਾਂ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਸੰਗਰੂਰ ਅਤੇ ਧੂਰੀ ਵਿੱਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਅਪਣਾਏ ਗਏ ਰਵਈਏ ਦੀ 'ਆਪ' ਆਗੂਆਂ ਕਿਸਾਨ ਵਿੰਗ ਦੇ ਪ੍ਰਧਾਨ ਮਹਿੰਦਰ ਸਿੰਘ ਸਿੱਧੂ, ਸੁਖਵਿੰਦਰ ਸਿੰਘ ਗੋਰਕੀ, ਐਡਵੋਕੇਟ ਸਤਬੀਰ ਸਿੰਘ ਬਖਸ਼ੀਵਾਲਾ, ਸਤਿਗੁਰ ਸਿੰਘ ਸਰਪੰਚ ਸ਼ੇਰੋਂ, ਕਰਮਜੀਤ ਸਿੰਘ ਸਿੱਧੂ ਨੇ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਜਦੋਂ ਪੁਲਿਸ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਸੀ, ਉਦੋਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ ਗਈ | ਕੇਂਦਰੀ ਏਜੰਸੀਆਂ ਦੇ ਨਾਂਅ 'ਤੇ ਖੁੱਲ੍ਹੀਆਂ ਧਮਕੀਆਂ ਦੇ ਕੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਗਈ ਜੋ ਕਿ ਅਤੀ ਨਿੰਦਣਯੋਗ ਹੈ | ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਿੱਟੂ ਤੇ ਸੱਤਾ ਦਾ ਹੰਕਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ, ਬਿੱਟੂ ਕੋਈ ਮੌਕਾ ਨਹੀਂ ਛੱਡਦਾ ਜਿੱਥੇ ਕਿ ਪੰਜਾਬ ਦੀ ਬਦਨਾਮੀ ਕਰਨੀ ਹੋਵੇ | ਸਿੱਧੂ ਨੇ ਕਿਹਾ ਕਿ ਇਹ ਉਹੀ ਬਿੱਟੂ ਹੈ ਜਿਹੜਾ ਕਿਸਾਨ ਅੰਦੋਲਨ ਦੌਰਾਨ ਬੀਜੇਪੀ ਨੂੰ ਪਾਣੀ ਪੀ ਪੀ ਕੇ ਕੋਸਦਾ ਸੀ | ਬੀਜੇਪੀ ਦੀ ਫਿਤਰਤ ਹੈ ਕਿ ਚੋਣਾਂ ਦੌਰਾਨ ਗੁੰਡਾਗਰਦੀ ਹੇਰਾਫੇਰੀ ਕਰਨ ਨੂੰ ਵਰਕਿੰਗ ਸਟਾਈਲ ਬਣਾ ਲਿਆ ਹੈ ਜਿਸ ਦੀ ਮਿਸਾਲ ਪੱਛਮੀ ਬੰਗਾਲ ਦੀਆਂ ਚੋਣ ਪ੍ਰਕਿਰਿਆ ਦੌਰਾਨ ਦੁਰਵਰਤੋਂ ਕਰਨ ਦੀ ਹੈ | ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਿੱਟੂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਧਮਕਾਉਣ ਅਤੇ ਡਿਊਟੀ ਵਿੱਚ ਰੁਕਾਵਟ ਪਾਉਣ ਪੰਜਾਬ ਵਿੱਚ ਅਰਾਜਕਤਾ ਫੈਲਾਉਣ ਦੀ ਬਜਾਏ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਵੱਲੋਂ 15 ਦਿਨਾਂ ਵਿੱਚ ਚਾਰ ਵਾਰ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਘੱਟ ਕਰਨ ਲਈ ਮੋਦੀ ਸਰਕਾਰ 'ਤੇ ਦਬਾਓ ਪਾਉਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਅਮਰਗੜ੍ਹ ਦੀਆਂ ਵੋਟਾਂ ਦੀ ਗਿਣਤੀ ਅੱਜ <br/> ਅਗਲੀ ਖ਼ਬਰ ਪਿੰਡ ਬੌੜਹਾਈ ਕਲਾਂ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ <br/>
Ad Position 24