08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਪੰਚਾਇਤ ਅਮਰਗੜ੍ਹ ਦੀਆਂ ਵੋਟਾਂ ਦੀ ਗਿਣਤੀ ਅੱਜ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਅਮਰਗੜ੍ਹ, 28 ਮਈ (ਪਵਿੱਤਰ ਸਿੰਘ) - ਨਗਰ ਪੰਚਾਇਤ ਅਮਰਗੜ੍ਹ ਦੇ ਮਿਊਾਸੀਪਲ ਕੌਂਸਲਰਾਂ ਦੀ 26 ਮਈ ਨੂੰ ਹੋਈ ਚੋਣ ਦੀਆਂ ਵੋਟਾਂ ਦੀ ਗਿਣਤੀ ਅੱਜ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ | ਅਮਰਗੜ੍ਹ ਦੇ ਇਤਿਹਾਸ ਵਿੱਚ ਜਿੱਥੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਲੰਘੀਆਂ ਦੋ ਟਰਮਾਂ ਦੀ ਚੋਣ ਦੋ ਧੜਿਆਂ ਵਿਚਕਾਰ ਆਮੋ ਸਾਹਮਣੇ ਹੁੰਦੇ ਹੀ ਰਹੀ ਹੈ, ਉੱਥੇ ਇਸ ਵਾਰ ਕਾਂਗਰਸ ਪਾਰਟੀ, ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ, ਬਹੁਜਨ ਸਮਾਜ ਪਾਰਟੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਧੜੇ ਨਾਲ ਸਬੰਧਿਤ ਵਿਅਕਤੀਆਂ ਨੇ ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜੀ, ਉਪਰੋਕਤ ਪਾਰਟੀਆਂ ਦੇ ਉਮੀਦਵਾਰਾਂ ਸਮੇਤ 73 ਵਿਅਕਤੀਆਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਅਤੇ ਤੇਰਾਂ ਵਿਅਕਤੀਆਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਨਾਲ ਪੰਜ ਦਰਜਨ ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਸਨ ਜਿਨ੍ਹਾਂ ਦੀ ਵੋਟਿੰਗ ਪ੍ਰਕਿਰਿਆ ਪ੍ਰਸ਼ਾਸਨ ਅਤੇ ਚੋਣ ਅਮਲੇ ਵੱਲੋਂ 26 ਮਈ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹੀ ਗਈ | ਇਸ ਵਾਰ ਕੜਾਕੇ ਦੀ ਗਰਮੀ ਦੇ ਬਾਵਜੂਦ ਲੋਕਾਂ ਦੀ ਖ਼ਾਸ ਦਿਲਚਸਪੀ ਦੇ ਚੱਲਦਿਆਂ 80 ਫ਼ੀਸਦੀ ਤੋਂ ਵੱਧ ਵੋਟਾਂ ਪੋਲ ਹੋਈਆਂ | ਅਮਰਗੜ੍ਹ ਦੀ ਚੋਣ ਵਿੱਚ ਇਹ ਪਹਿਲੀ ਵਾਰੀ ਹੋਇਆ ਹੈ ਕਿ ਵੱਧ ਉਮੀਦਵਾਰਾਂ ਦੇ ਚੋਣ ਮੈਦਾਨ ਵਿੱਚ ਹੋਣ ਅਤੇ ਕੁੱਝ ਧੜਿਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਅੰਦਰੂਨੀ ਸਮਝੌਤਿਆਂ ਨੇ ਸਿਆਸੀ ਪੰਡਤਾਂ ਨੂੰ ਵੀ ਵੀ ਚੱਕਰਾਂ ਵਿੱਚ ਪਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਉਮੀਦਵਾਰਾਂ ਦੀ ਜਿੱਤ ਹਾਰ ਦਾ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੋਇਆ ਪਿਆ ਹੈ | ਨਗਰ ਪੰਚਾਇਤ ਅਮਰਗੜ੍ਹ ਦੇ ਵਾਰਡ ਨੰਬਰ ਦੋ ਤੇ ਪੂਰੇ ਜ਼ਿਲੇ੍ਹ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿਉਂਕਿ ਇਸ ਵਾਰਡ ਅੰਦਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਇਕਬਾਲ ਸਿੰਘ ਝੂੰਦਾਂ ਦੇ ਅਤਿ ਨਜ਼ਦੀਕ ਸਮਝੇ ਜਾਂਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ ਆਜ਼ਾਦ ਉਮੀਦਵਾਰ ਹਨ ਅਤੇ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਨਗਰ ਪੰਚਾਇਤ ਅਮਰਗੜ੍ਹ ਦੀ ਪੰਜ ਸਾਲ ਨੁਮਾਇੰਦਗੀ ਕਰ ਚੁੱਕੇ ਬੀਬੀ ਜਸਪਾਲ ਕੌਰ ਦੇ ਪਤੀ ਅਤੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ ਨੂੰ ਝਾੜੂ ਦੇ ਚੋਣ ਨਿਸ਼ਾਨ ਤੇ ਚੋਣ ਲੜਾਈ ਗਈ ਹੈ, ਇਸ ਵਾਰਡ ਤੇ ਮੁਕਾਬਲਾ ਉਸ ਸਮੇਂ ਦਿਲਚਸਪ ਹੋ ਗਿਆ ਜਦੋਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਦੀ ਸੱਜੀ ਬਾਂਹ ਸਮਝੇ ਜਾਂਦੇ ਸਾਬਕਾ ਪੰਚਾਇਤ ਅਤੇ ਬਲਾਕ ਸੰਮਤੀ ਮੈਂਬਰ ਅਸ਼ਵਨੀ ਕੁਮਾਰ ਬਿੱਟੂ ਨੇ ਕਾਂਗਰਸ ਪਾਰਟੀ ਵੱਲੋਂ ਹੱਥ ਪੰਜੇ ਦੇ ਚੋਣ ਨਿਸ਼ਾਨ ਤੇ ਚੋਣ ਲੜੀ, ਇਸੇ ਵਾਰਡ ਤੋਂ ਭਾਜਪਾ ਦੇ ਉਮੀਦਵਾਰ ਸੰਦੀਪ ਰਾਣੀ, ਅਕਾਲੀ ਦਲ ਦੇ ਨਿਰਭੈ ਸਿੰਘ ਬਿੱਲੂ ਤੋਂ ਇਲਾਵਾ ਦੋ ਆਜ਼ਾਦ ਉਮੀਦਵਾਰਾਂ ਨੇ ਵੀ ਚੋਣ ਲੜੀ ਪਰੰਤੂ ਪ੍ਰਮੁੱਖ ਮੁਕਾਬਲਾ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਬਾਵਾ ਅਤੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ ਦਰਮਿਆਨ ਹੀ ਮੰਨਿਆ ਜਾ ਰਿਹਾ ਹੈ | ਇੱਥੇ ਜ਼ਿਕਰ ਯੋਗ ਹੈ ਕਿ ਜਿੱਥੇ ਜ਼ਿਆਦਾਤਰ ਵਾਰਡਾਂ ਅੰਦਰ ਉਮੀਦਵਾਰ ਨੂੰ ਜਿੱਤਣ ਲਈ 250-300 ਵੋਟ ਪ੍ਰਾਪਤ ਕਰਨੀ ਪੈਣੀ ਹੈ ਉਥੇ ਵਾਰਡ ਨੰਬਰ ਛੇ ਅਤੇ ਨੌਂ ਵਿੱਚ ਕ੍ਰਮਵਾਰ ਛੇ ਅਤੇ ਨੌਂ ਉਮੀਦਵਾਰਾਂ ਵਿਚੋਂ ਮਹਿਜ਼ ਸੈਂਕੜੇ ਵੋਟਾਂ ਦੇ ਅੰਕੜੇ ਨੂੰ ਪਾਰ ਕਰਨ ਵਾਲਾ ਉਮੀਦਵਾਰ ਜਿੱਤ ਪ੍ਰਾਪਤ ਕਰੇਗਾ | ਭਾਵੇਂ ਸਮਰਥਕਾਂ ਵੱਲੋਂ ਵੱਖ ਵੱਖ ਉਮੀਦਵਾਰਾਂ ਦੀ ਜਿੱਤ ਹਾਰ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਪਰੰਤੂ ਸਿਆਸੀ ਮਾਹਿਰਾਂ ਵੱਲੋਂ ਨਗਰ ਪੰਚਾਇਤ ਅਮਰਗੜ੍ਹ ਅਤੇ ਮਿਊਸੀਪਲ ਕੌਂਸਲ ਅਹਿਮਦਗੜ੍ਹ ਦੇ ਇਨ੍ਹਾਂ ਚੋਣ ਨਤੀਜਿਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੂੰ ਐਨ.ਪੀ.ਐਸ ਮੁਲਾਜ਼ਮਾਂ ਨੇ ਬੀਨ ਵਜਾ ਜਗਾਉਣ ਲਈ ਕੀਤਾ ਯਤਨ <br/> ਅਗਲੀ ਖ਼ਬਰ 'ਆਪ' ਆਗੂਆਂ ਵਲੋਂ ਰਵਨੀਤ ਬਿੱਟੂ ਵੱਲੋਂ ਕੀਤੀ ਗੁੰਡਾਗਰਦੀ ਦੀ ਸਖ਼ਤ ਨਿਖੇਧੀ <br/>
Ad Position 24