08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਨਗਰ ਕੌਂਸਲ ਪ੍ਰਧਾਨ ਮੈਡਮ ਕਾਂਤਾ ਗੋਇਲ ਨੇ ਡਰੇਨ 'ਤੇ ਪੁਲ ਬਣਾਉਣ ਦੀ ਕਰਵਾਈ ਸ਼ੁਰੂਆਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-05-2026
ਲਹਿਰਾਗਾਗਾ, 28 ਮਈ (ਅਸ਼ੋਕ ਗਰਗ) - ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਛੋਟੇ ਭਰਾ ਇੰਜੀਨੀਅਰ ਨਰਿੰਦਰ ਗੋਇਲ ਅਤੇ ਭਰਜਾਈ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ ਵਲੋਂ ਅੱਜ ਪਿੰਡ ਖੰਡੇਬਾਦ ਵਿਖੇ ਕਿਸਾਨਾਂ ਨੂੰ ਆਪਣੇ ਖੇਤਾਂ ਵਿਚ ਇੱਧਰ ਉਧਰ ਜਾਣ ਦੀ ਮੁਸ਼ਕਿਲ ਨੂੰ ਹੱਲ ਕਰਦਿਆਂ ਖੇਤਾਂ ਵਿਚਕਾਰੋਂ ਗੁਜ਼ਰਦੀ ਡਰੇਨ 'ਤੇ ਲੱਖਾਂ ਰੁਪਏ ਦੀ ਲਾਗਤ ਨਾਲ ਨਵੇਂ ਪੁਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਪਿੰਡ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਇੰਜੀਨੀਅਰ ਨਰਿੰਦਰ ਗੋਇਲ ਅਤੇ ਮੈਡਮ ਕਾਂਤਾ ਗੋਇਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਖ਼ੁਸ਼ਹਾਲੀ ਅਤੇ ਤਰੱਕੀ ਲਈ ਵਚਨਬੱਧ ਹੈ | ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਅੰਡਰਗਰਾਉਂਡ ਪਾਈਪ ਲਾਈਨ ਵਿਛਾ ਕੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਉੱਥੇ ਹੀ ਬਿਜਲੀ ਦੀ ਨਿਰਵਿਘਨ ਸਪਲਾਈ ਦਿੱਤੀ ਜਾ ਰਹੀ ਹੈ, ਕਿਸਾਨਾਂ ਲਈ ਡਰੇਨਾਂ 'ਤੇ ਪੁਲ ਬਣਾਏ ਜਾ ਰਹੇ ਹਨ | ਲਹਿਰਾ ਹਲਕੇ ਦੇ ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਗੋਇਲ ਦੰਪਤੀ ਨੇ ਕਿਹਾ ਕਿ ਮੰਤਰੀ ਗੋਇਲ ਵੱਲੋਂ ਜਿੱਥੇ ਲਹਿਰਾਗਾਗਾ ਵਿਖੇ ਪੰਜ ਮੰਜ਼ਿਲਾ ਲੜਕੀਆਂ ਦੇ ਸਕੂਲ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ | ਜਿਸ ਦੇ ਚਲਦੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਇਤਿਹਾਸਿਕ ਜਿੱਤ ਪ੍ਰਾਪਤ ਕਰ ਕੇ ਦੁਬਾਰਾ ਸੱਤਾ 'ਚ ਆਵੇਗੀ | ਇਸ ਮੌਕੇ ਟਰੱਕ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ ਸਤਪਾਲ ਸਿੰਘ ਕਾਲਾ, ਬਲਾਕ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਨਦੀਪ ਕੌਰ ਖੰਡੇਬਾਦ, ਸਿੰਦਰਪਾਲ ਸਿੰਘ ਖੰਡੇਬਾਦ, ਦਲਵਿੰਦਰ ਸਿੰਘ ਧਾਲੀਵਾਲ, ਕੁਲਵਿੰਦਰ ਸਿੰਘ ਧਾਲੀਵਾਲ ਖੰਡੇਬਾਦ, ਅੰਮਿ੍ਤ ਪਾਲ ਕੌਰ ਵਾਈਸ ਚੇਅਰਮੈਨ ਬਲਾਕ ਸੰਮਤੀ ਲਹਿਰਾ ਬਲਾਕ, ਸੁਖਪਾਲ ਸਿੰਘ, ਸਾਬਕਾ ਸਰਪੰਚ ਸੁਖਵੰਤ ਸਿੰਘ ਖੰਡੇਬਾਦ, ਬਿੱਟੂ ਸਿੰਘ ਤੋਂ ਇਲਾਵਾ ਪਿੰਡ ਨਿਵਾਸੀਆਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਵੀ ਸੁਣਿਆ |

Ad Position 22
No active advertisement
ਪਿਛਲੀ ਖ਼ਬਰ ਟਰਾਂਸਫ਼ਾਰਮਰਾਂ 'ਚੋਂ ਤੇਲ ਚੋਰੀ ਦੀਆਂ ਘਟਨਾਵਾਂ ਕਾਰਨ ਕਿਸਾਨ ਦੁਖੀ ਅਗਲੀ ਖ਼ਬਰ ਖੱਤਰੀ ਮਹਾਂਸਭਾ ਪੰਜਾਬ ਵਲੋਂ ਸੰਗਰੂਰ ਅਤੇ ਮਲੇਰਕੋਟਲਾ 'ਚ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ <br/>
Ad Position 24