10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਕੀਤੀਆਂ ਜਾ ਰਹੀਆਂ ਨੇ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 30-05-2026
ਸ਼ੇਰਪੁਰ, 29 ਮਈ (ਮੇਘ ਰਾਜ ਜੋਸ਼ੀ) - ਮਹਿਲ ਕਲਾਂ ਤੋਂ ਕਾਂਗਰਸੀ ਆਗੂ ਕਮਲਜੀਤ ਸਿੰਘ ਚੱਕ ਨੇ ਪਿੰਡ ਟਿੱਬਾ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਦਾ ਦੌਰ ਜਾਰੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਹੁਣੇ ਤੋਂ ਹੀ ਪੱਬਾਂ ਭਾਰ ਹੋ ਚੁੱਕੀ ਹੈ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸੂਬਾ ਸਰਕਾਰ ਹਰ ਮੋਰਚੇ 'ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ | ਲੋਕਾਂ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ, ਜਿਸ ਕਾਰਨ ਹਰ ਵਰਗ ਵਿਚ ਸਰਕਾਰ ਪ੍ਰਤੀ ਨਾਰਾਜ਼ਗੀ ਵਧ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਭਾਵਨਾਵਾਂ ਅਤੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ | ਇਸ ਮੌਕੇ ਇਕਾਈ ਪ੍ਰਧਾਨ ਇੰਦਰਜੀਤ ਸਿੰਘ ਟਿੱਬਾ, ਡਾ. ਕਮਲਜੀਤ ਸਿੰਘ ਟਿੱਬਾ, ਪ੍ਰਗਟ ਪ੍ਰੀਤ ਸ਼ੇਰਪੁਰ, ਇੰਦਰਜੀਤ ਸਿੰਘ ਬੜੀ, ਠੇਕੇਦਾਰ ਚਮਕੌਰ ਸਿੰਘ ਭੋਲਾ ਟਿੱਬਾ, ਬਹਾਦਰ ਸਿੰਘ ਢੰਡਾ, ਮੇਜਰ ਸਿੰਘ ਬੁਰਜ ਸਾਬਕਾ ਸਰਪੰਚ, ਸਰਬੰਸ ਲਾਲ ਟਿੱਬਾ, ਇੰਦਰਜੀਤ ਸਿੰਘ, ਸੰਦੀਪ ਕੁਮਾਰ, ਕਰਮਜੀਤ ਸਿੰਘ, ਜਸਵੰਤ ਸਿੰਘ ਜੱਸੀ, ਨਰਿੰਦਰ ਸਿੰਘ ਟਿੱਬਾ, ਜੋਗਿੰਦਰ ਸਿੰਘ, ਕੇਵਲ ਸਿੰਘ, ਰਾਮ ਸਿੰਘ, ਮੁਖਤਿਆਰ ਸਿੰਘ, ਕੈਪਟਨ ਅਵਤਾਰ ਸਿੰਘ, ਮਾਸਟਰ ਦਰਸ਼ਨ ਸਿੰਘ, ਮਾਸਟਰ ਗੁਰਨਾਮ ਸਿੰਘ, ਰਾਮ ਸਿੰਘ ਵਾਲੀਆ, ਸਤਿਨਾਮ ਸਿੰਘ ਟਿੱਬਾ, ਗੁਰਚਰਨ ਸਿੰਘ, ਜੋਗਿੰਦਰ ਸਿੰਘ ਕਾਲਾ, ਮੰਗਾ ਸਿੰਘ, ਬਲਜੀਤ ਸਿੰਘ, ਭੋਲਾ ਸਿੰਘ ਟਿੱਬਾ ਅਤੇ ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੁਦਰਤੀ ਆਫ਼ਤ ਨੂੰ ਸਾਂਝੇ ਤੌਰ 'ਤੇ ਨਜਿੱਠਿਆ ਜਾਣਾ ਚਾਹੀਦਾ ਹੈ - ਭਾਜਪਾ ਨੇਤਾ ਸੱਤ ਪਾਲ ਸਿੰਗਲਾ <br/> ਅਗਲੀ ਖ਼ਬਰ ਭਵਾਨੀਗੜ੍ਹ ਨਗਰ ਕੌਂਸਲ ਚੋਣਾਂ ਦੌਰਾਨ 'ਆਪ' 7, ਕਾਂਗਰਸ 7 ਤੇ ਸ਼ੋ੍ਰਮਣੀ ਅਕਾਲੀ ਦਲ 1 ਵਾਰਡ 'ਚੋਂ ਰਹੇ ਜੇਤੂ <br/>
Ad Position 24