ਅਮਰਗੜ੍ਹ, 30 ਮਈ (ਜਤਿੰਦਰ ਮੰਨਵੀ) - ਸਥਾਨਕ ਪੁਲਿਸ ਥਾਣਾ ਅਮਰਗੜ੍ਹ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਕੁੱਟਮਾਰ ਦੇ ਦੋਸ਼ਾਂ ਹੇਠ ਪੰਜ ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਦਲਜੀਤ ਸਿੰਘ ਪੁੱਤਰ ਰਵਿੰਦਰ ਕੁਮਾਰ ਵਾਸੀ ਸਲੇਮਪੁਰ ਨੇ ਦੱਸਿਆ ਕਿ ਕੁਝ ਵਿਅਕਤੀ ਉਸ ਦੇ ਚਾਚੇ ਦੀ ਜ਼ਮੀਨ ਵੱਲ ਜਾਂਦੇ ਰਸਤੇ 'ਤੇ ਨੀਂਹਾਂ ਪੁੱਟ ਰਹੇ ਸਨ | ਜਦੋਂ ਉਹ ਇਸ ਸਬੰਧੀ ਗੱਲਬਾਤ ਕਰਨ ਲਈ ਉਨ੍ਹਾਂ ਕੋਲ ਗਿਆ, ਤਾਂ ਉੱਥੇ ਮੌਜੂਦ ਵਿਅਕਤੀਆਂ ਨੇ ਤੈਸ਼ 'ਚ ਆ ਕੇ ਉਸ ਦੇ ਪਿਤਾ ਤੇ ਚਾਚੇ ਸਮੇਤ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ | ਅਮਰਗੜ੍ਹ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਕਥਿਤ ਦੋਸ਼ੀ ਜਗਦੇਵ ਸਿੰਘ, ਪਰਮਜੀਤ ਕੌਰ, ਗੋਪਾਲ ਸ਼ਰਮਾ, ਪੂਰਬਦੀਪ ਸਿੰਘ ਅਤੇ ਇੱਕ ਹੋਰ ਪਰਮਜੀਤ ਕੌਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |