12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

2027 'ਚ ਦੁਬਾਰਾ ਆਮ ਆਦਮੀ ਦੀ ਸਰਕਾਰ ਬਣਨੀ ਤੈਅ- ਹਰਪਾਲ ਸਿੰਘ ਚੀਮਾ <br/>

Ad Position 21
No active advertisement
ਅਜੀਤ ਡੈਸਕ 31-05-2026
ਲਹਿਰਾਗਾਗਾ, 30 ਮਈ (ਅਸ਼ੋਕ ਗਰਗ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਲੋਕ-ਪੱਖੀ ਫ਼ੈਸਲਿਆਂ ਅਤੇ ਮਿਸਾਲੀ ਵਿਕਾਸ ਕਾਰਜਾਂ ਕਰਕੇ ਪੰਜਾਬ ਦੇ ਹਰ ਵਰਗ ਵੱਲੋਂ ਆਮ ਆਦਮੀ ਪਾਰਟੀ ਨੂੰ 2027 ਦੀਆਂ ਆਗਾਮੀ ਚੋਣਾਂ ਲਈ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਦੁਬਾਰਾ ਆਮ ਲੋਕਾਂ ਦੀ ਸਰਕਾਰ ਬਣਨੀ ਤੈਅ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲਹਿਰਾਗਾਗਾ ਨੇੜਲੇ ਪਿੰਡ ਚੰਗਾਲੀਵਾਲਾ ਵਿਖੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਿਲ ਕਰਦਿਆਂ ਕੀਤਾ | ਵਿੱਤ ਮੰਤਰੀ ਚੀਮਾ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਵਿਕਾਸ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਕਈ ਮਹੱਤਵਪੂਰਨ ਉਪਰਾਲੇ ਕੀਤੇ ਹਨ | ਸੂਬੇ ਵਿੱਚ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਲੋਕਾਂ ਦਾ ਆਰਥਿਕ ਬੋਝ ਘੱਟ ਹੋਇਆ ਹੈ | ਸਿੱਖਿਆ ਖੇਤਰ ਵਿੱਚ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਲਈ 'ਸਿੱਖਿਆ ਕ੍ਰਾਂਤੀ' ਤਹਿਤ ਸਕੂਲ ਆਫ਼ ਐਮੀਨੈਂਸ ਖੋਲ੍ਹੇ ਗਏ ਹਨ, ਹਜ਼ਾਰਾਂ ਸਮਾਰਟ ਕਲਾਸ-ਰੂਮ ਬਣਾਏ ਗਏ ਹਨ ਅਤੇ ਹਜ਼ਾਰਾਂ ਅਧਿਆਪਕਾਂ ਨੂੰ ਰੈਗੂਲਰ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਦੀ ਜੇ.ਈ.ਈ.-ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਚੰਗੀ ਸਫਲਤਾ ਮਿਲੀ ਹੈ | ਸਿਹਤ ਖੇਤਰ ਵਿੱਚ 900 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਤੇ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਗਰਾਮੀਣ ਖੇਤਰਾਂ ਵਿੱਚ ਸੜਕਾਂ, ਨਹਿਰਾਂ ਦੀ ਸਾਫ਼-ਸਫਾਈ ਅਤੇ ਖੇਤੀ ਨਾਲ ਜੁੜੀਆਂ ਯੋਜਨਾਵਾਂ ਰਾਹੀਂ ਵੱਡੇ ਵਿਕਾਸ ਕਾਰਜ ਕੀਤੇ ਗਏ ਹਨ | ਉਦਯੋਗਿਕ ਵਿਕਾਸ ਲਈ ਨਵੀਆਂ ਪਾਲਿਸੀਆਂ ਲਿਆਂਦੀਆਂ ਗਈਆਂ ਹਨ ਤੇ ਰੋਜ਼ਗਾਰ ਸਿਰਜਣ 'ਤੇ ਵੀ ਧਿਆਨ ਦਿੱਤਾ ਗਿਆ ਹੈ | ਇਹ ਫ਼ੈਸਲੇ ਅਤੇ ਯੋਜਨਾਵਾਂ ਪੰਜਾਬ ਨੂੰ ਤਰੱਕੀ ਦੀ ਨਵੀਂ ਲੀਹ 'ਤੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰ ਰਹੀਆਂ ਹਨ | ਇਸ ਮੌਕੇ ਪਿੰਡ ਦੇ ਸਰਪੰਚ ਹਰਕੀਰਤ ਸਿੰਘ ਮਨੀ, ਪਵਿੱਤਰ ਸਿੰਘ ਬੈਣੀਪਾਲ ਗੰਢੂਆਂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਦਿੱਤੀ ਮੁਬਾਰਕਬਾਦ <br/> ਅਗਲੀ ਖ਼ਬਰ ਪ੍ਰਧਾਨਗੀ ਲਈ ਤਿੰਨ ਉਮੀਦਵਾਰ ਚੋਣ ਮੈਦਾਨ 'ਚ <br/>
Ad Position 24