ਭਵਾਨੀਗੜ੍ਹ, 30 ਮਈ (ਰਣਧੀਰ ਸਿੰਘ ਫੱਗੂਵਾਲਾ) ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਮੁਬਾਰਕਬਾਦ ਦੇਣ ਲਈ ਹਲਕਾ ਸੰਗਰੂਰ ਦੇ ਭਾਜਪਾ ਆਗੂਆਂ ਦਾ ਇੱਕ ਵਫ਼ਦ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚਿਆ | ਇਸ ਮੌਕੇ ਵਫ਼ਦ ਵਲੋਂ ਸ੍ਰੀ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਗੁਰਤੇਜ ਸਿੰਘ ਝਨੇੜੀ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਸੂਬੇ 'ਚ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਢਿੱਲੋਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਪੰਜਾਬ 'ਚ ਹੋਰ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਕਰੇਗੀ ਅਤੇ ਸੰਗਠਨ ਦਾ ਵਿਸਥਾਰ ਹੋਵੇਗਾ | ਇਸ ਮੌਕੇ ਗੁਰਤੇਜ ਸਿੰਘ ਝਨੇੜੀ ਕਨਵੀਨਰ ਟਰਾਂਸਪੋਰਟ ਸੈੱਲ ਭਾਜਪਾ ਅਤੇ ਡਾਇਰੈਕਟਰ ਐਫ.ਸੀ.ਆਈ. ਪੰਜਾਬ, ਰਾਮ ਸਿੰਘ ਮੱਟਰਾਂ ਮੀਤ ਪ੍ਰਧਾਨ ਕਿਸਾਨ ਮੋਰਚਾ ਪੰਜਾਬ, ਕਰਮ ਲਹਿਲ ਯੂਵਾ ਆਗੂ, ਪਰਮਜੀਤ ਸ਼ਰਮਾ ਮੰਡਲ ਪ੍ਰਧਾਨ ਘਰਾਚੋਂ, ਜਗਸੀਰ ਸਿੰਘ ਖੇੜੀ ਚੰਦਵਾਂ ਮੰਡਲ ਪ੍ਰਧਾਨ ਦਿਹਾਤੀ ਸੰਗਰੂਰ, ਸੁਰੇਸ਼ ਬੇਦੀ, ਸੁਰਜੀਤ ਸਿੰਘ ਸਿੱਧੂ ਸੰਗਰੂਰ ਅਤੇ ਨਿਰਭੈ ਸਿੰਘ ਛੰਨਾ ਸ਼ਾਮਿਲ ਸਨ |