12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੰਜਾਬ ਦੇ ਲੋਕਾਂ ਨੇ ਲੋਕ-ਪੱਖੀ ਨੀਤੀਆਂ 'ਤੇ ਲਾਈ ਮੋਹਰ- ਨੀਲ ਗਰਗ <br/>

Ad Position 21
No active advertisement
ਅਜੀਤ ਡੈਸਕ 31-05-2026
ਬਠਿੰਡਾ, 30 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਦਰਜ ਕੀਤੀ ਗਈ ਸ਼ਾਨਦਾਰ ਅਤੇ ਇਤਿਹਾਸਕ ਜਿੱਤ 'ਤੇ ਖੁਸ਼ੀ ਪ੍ਰਗਟ ਕਰਦਿਆਂ 'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਅਤੇ ਚੇਅਰਮੈਨ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਨੀਲ ਗਰਗ ਨੇ ਸਮੁੱਚੇ ਪੰਜਾਬ ਵਾਸੀਆਂ, ਜੇਤੂ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਵਧਾਈ ਦਿੱਤੀ ਹੈ ¢ ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਆਮ ਆਦਮੀ ਪਾਰਟੀ ਦੀ ਨਹੀਂ, ਸਗੋਂ ਪੰਜਾਬ ਦੇ ਹਰ ਉਸ ਨਾਗਰਿਕ ਦੀ ਜਿੱਤ ਹੈ, ਜਿਸ ਨੇ ਵਿਕਾਸ, ਇਮਾਨਦਾਰੀ ਅਤੇ ਲੋਕ-ਭਲਾਈ ਦੀ ਰਾਜਨੀਤੀ 'ਤੇ ਭਰੋਸਾ ਕੀਤਾ ਹੈ¢ ਲੋਕਾਂ ਨੇ ਇਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ-ਪੱਖੀ ਕੰਮਾਂ 'ਤੇ ਮੋਹਰ ਲਗਾਈ ਹੈ¢ਨੀਲ ਗਰਗ ਨੇ ਸਾਰੇ ਜੇਤੂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਲੋਂ ਦਿੱਤੇ ਗਏ ਇਸ ਫ਼ਤਵੇ ਦਾ ਸਤਿਕਾਰ ਕਰਦਿਆਂ ਆਪਣੇ-ਆਪਣੇ ਖੇਤਰਾਂ ਦੇ ਵਿਕਾਸ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਕਿਉਂਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ¢ ਨੀਲ ਗਰਗ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਚੋਣ ਵਿਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੀ ਨਕਾਰਾਤਮਕ, ਮੌਕਾਪ੍ਰਸਤ ਅਤੇ ਲੋਕ-ਵਿਰੋਧੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ¢

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ 8.20 ਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਵਾਰਡ ਨੰਬਰ ਪੰਜ 'ਚੋਂ ਕਾਂਗਰਸੀ ਉਮੀਦਵਾਰ ਵਿਸ਼ਾਲ ਸ਼ਰਮਾ ਨੇ ਜਿੱਤ ਦਾ ਪਰਚਮ ਲਹਿਰਾਇਆ <br/>
Ad Position 24