ਬਠਿੰਡਾ, 30 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 8.20 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ | ਇਸ ਮਾਮਲੇ ਦੇ ਜਾਂਚ ਪੁਲਿਸ ਅਧਿਕਾਰੀ ਹੌਲਦਾਰ ਮੱਖਣ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਨੌਰਥ ਅਸਟੇਟ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 8.20 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰੋਹਿਤ ਕੁਮਾਰ ਵਾਸੀ ਅਗਰਵਾਲ ਕਲੋਨੀ ਬਠਿੰਡਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |