13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੁੱਡ ਮੋਰਨਿੰਗ ਕਲੱਬ ਵਲੋਂ ਨਵੇਂ ਚੁਣੇ ਕੌਂਸਲਰਾਂ ਦਾ ਸਵਾਗਤ ਤੇ ਪੂਰਨ ਸਹਿਯੋਗ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 31-05-2026
ਅਹਿਮਦਗੜ੍ਹ, 30 ਮਈ (ਸੁਖਜੀਤ ਸਿੰਘ ਖੇੜਾ) – ਗੁੱਡ ਮੋਰਨਿੰਗ ਕਲੱਬ ਅਹਿਮਦਗੜ੍ਹ ਦੀ ਇੱਕ ਵਿਸ਼ੇਸ਼ ਮੀਟਿੰਗ ਖ਼ਾਲਸਾ ਸਕੂਲ ਅਹਿਮਦਗੜ੍ਹ ਵਿਖੇ ਕਲੱਬ ਦੇ ਪ੍ਰਧਾਨ ਜਗਦੇਵ ਸਿੰਘ ਬੋਪਾਰਾਏ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਨਗਰ ਕੌਂਸਲ ਚੋਣਾਂ ਦੇ ਨਵੇਂ ਚੁਣੇ ਕੌਂਸਲਰਾਂ ਦਾ ਸਵਾਗਤ ਕਰਦਿਆਂ ਸ਼ਹਿਰ ਦੇ ਭਵਿੱਖੀ ਵਿਕਾਸ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਕਲੱਬ ਵੱਲੋਂ ਨਗਰ ਕੌਂਸਲ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਸਮੂਹ ਕੌਂਸਲਰਾਂ ਨੂੰ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਪੂਰਨ ਸਹਿਯੋਗ ਦਿੱਤਾ ਜਾਵੇਗਾ | ਮੈਂਬਰਾਂ ਨੇ ਕਿਹਾ ਕਿ ਅਹਿਮਦਗੜ੍ਹ ਦੇ ਸਰਵਪੱਖੀ ਵਿਕਾਸ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸੁਚੱਜੀ ਸਪਲਾਈ, ਹਰਿਆਵਲ ਅਤੇ ਹੋਰ ਜਨਤਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸਮੂਹ ਕੌਂਸਲਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ | ਇਸ ਮੌਕੇ ਕਲੱਬ ਦੇ ਪ੍ਰਧਾਨ ਜਗਦੇਵ ਸਿੰਘ ਬੋਪਾਰਾਏ ਅਤੇ ਚੇਅਰਮੈਨ ਪ੍ਰੋ. ਐਸ. ਪੀ. ਸੋਫਤ ਨੇ ਕਿਹਾ ਕਿ ਗੁੱਡ ਮੋਰਨਿੰਗ ਕਲੱਬ ਹਮੇਸ਼ਾ ਸ਼ਹਿਰ ਦੀ ਤਰੱਕੀ ਅਤੇ ਸਮਾਜ ਭਲਾਈ ਲਈ ਯਤਨਸ਼ੀਲ ਰਿਹਾ ਹੈ | ਉਨ੍ਹਾਂ ਕਿਹਾ ਕਿ ਨਵੇਂ ਚੁਣੇ ਕੌਂਸਲਰਾਂ ਨੂੰ ਰਾਜਨੀਤਿਕ ਪਾਰਟੀਆਂ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਹਿੱਤ ਵਿੱਚ ਪੂਰਨ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਅਹਿਮਦਗੜ੍ਹ ਨੂੰ ਇੱਕ ਸਾਫ਼-ਸੁਥਰਾ, ਸੁੰਦਰ ਅਤੇ ਵਿਕਸਤ ਸ਼ਹਿਰ ਬਣਾਇਆ ਜਾ ਸਕੇ | ਮੀਟਿੰਗ ਦੌਰਾਨ ਨਵੇਂ ਚੁਣੇ ਗਏ ਕੌਂਸਲਰ ਮਹਿੰਦਰ ਸਿੰਘ 'ਬਿੱਲੂ ਮਾਜਰੀ' ਨੇ ਆਪਣੀ ਜਿੱਤ ਦੀ ਖ਼ੁਸ਼ੀ ਵਿੱਚ ਗੁੱਡ ਮੋਰਨਿੰਗ ਕਲੱਬ ਦੇ ਸਮੂਹ ਮੈਂਬਰਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਕਲੱਬ ਮੈਂਬਰਾਂ ਨੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਬਿੱਲੂ ਮਾਜਰੀ ਨੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਨਗਰ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਉੱਤਰਦੇ ਹੋਏ ਸ਼ਹਿਰ ਦੇ ਵਿਕਾਸ, ਸਫ਼ਾਈ ਪ੍ਰਬੰਧ ਅਤੇ ਲੋਕ ਭਲਾਈ ਦੇ ਕੰਮਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਮੀਟਿੰਗ ਵਿੱਚ ਕਲੱਬ ਦੇ ਸਮੂਹ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੋਣਹਾਰ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਬਰਨਾਲਾ ਅਤੇ ਸੰਗਰੂਰ 'ਚ ਕੰਨਾਂ ਦਾ ਫ੍ਰੀ ਟੈੱਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ <br/>
Ad Position 24