ਛਾਜਲੀ, 30 ਮਈ (ਅਜਾਇਬ ਸਿੰਘ ਨੀਲੋਵਾਲ) - ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ 'ਤੇ ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਵਧਾਈ ਦਿੱਤੀ | ਗੱਲਬਾਤ ਕਰਦਿਆਂ ਛਾਜਲੀ ਨੇ ਕਿਹਾ ਕਿ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਹਨ | ਉਨ੍ਹਾਂ ਕਿਹਾ ਕਿ ਇਹ ਜਿੱਤ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਲੱਗੀ ਮੋਹਰ ਹੈ | ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਹਲਕੇ ਅਤੇ ਸੰਗਰੂਰ ਜ਼ਿਲ੍ਹੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਹਨ | ਲੋਕਾਂ ਨਾਲ ਉਨ੍ਹਾਂ ਦਾ ਸਿੱਧਾ ਸੰਪਰਕ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਕਾਰਨ ਲੋਕਾਂ ਦਾ ਭਰੋਸਾ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ | ਛਾਜਲੀ ਨੇ ਕਿਹਾ ਕਿ ਇਹ ਨਤੀਜੇ ਆਮ ਆਦਮੀ ਪਾਰਟੀ ਲਈ ਵੱਡਾ ਹੌਸਲਾ ਵਧਾਉਣ ਵਾਲੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਦੀ ਰਹੇਗੀ |