10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਤੰਬਾਕੂ ਵਿਰੋਧੀ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 01-06-2026

ਸ਼ੇਰਪੁਰ, 31 ਮਈ (ਮੇਘ ਰਾਜ ਜੋਸ਼ੀ) - ਪੀ.ਐਮ. ਸ੍ਰੀ ਸਰਕਾਰੀ ਹਾਈ ਸਕੂਲ ਈਨਾ ਬਾਜਵਾ(ਸੰਗਰੂਰ) ਵਿਖੇ ਸਕੂਲ ਮੁਖੀ ਸ੍ਰੀ ਮਹਿੰਦਰ ਪ੍ਰਤਾਪ ਦੀ ਅਗਵਾਈ ਵਿੱਚ ਛੇਵੀਂ ਤੋਂ ਦਸਵੀਂ ਸ਼੍ਰੇਣੀ ਦੇ ਵਿਦਿਆਰਥੀ ਨਾਲ ਮਿਲ ਕੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਕਿ ਸਵੇਰ ਦੀ ਸਭਾ ਵਿੱਚ ਸਕੂਲ ਮੁਖੀ ਅਤੇ ਹਿੰਦੀ ਅਧਿਆਪਕ ਸ. ਸੁਰਿੰਦਰ ਸਿੰਘ ਨੇ ਤੰਬਾਕੂ ਦੇ ਸਿਹਤ ਉੱਪਰ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਤਾਰ ਵਿੱਚ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਤੰਬਾਕੂ ਦੀ ਵਰਤੋਂ ਨਾ ਕਰਨ ਹੋਰਾਂ ਨੂੰ ਇਸ ਦੀ ਵਰਤੋਂ ਕਰਨ ਤੋਂ ਰੋਕਣ ਲਈ ਪ੍ਰੇਰਿਤ ਕੀਤਾ | ਬੱਚਿਆਂ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਨੂੰ ਘਰ-ਘਰ ਪਹੁੰਚਾਉਣ ਦਾ ਪ੍ਰਣ ਕੀਤਾ | ਬੱਚਿਆਂ ਤੋਂ ਤੰਬਾਕੂ ਵਿਰੋਧੀ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ, ਪਰਦੀਪ ਸਿੰਘ, ਅੰਮਿ੍ਤਪਾਲ ਸਿੰਘ, ਕਿਰਨਦੀਪ ਸਿੰਘ, ਹਰਪ੍ਰੀਤ ਸਿੰਘ (ਵੀ.ਟੀ.), ਵੀਰਪਾਲ ਕੌਰ (ਹਾਊਸ ਕੋਆਰਡੀਨੇਟਰ), ਬੀਰਪਾਲ ਕੌਰ ਗਗਨਦੀਪ ਕੌਰ, ਕਮਲਫੂਲ ਕੌਰ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਵਾਨੀਗੜ੍ਹ ਪੁਲਿਸ ਵਲੋਂ 3 ਵੱਖ-ਵੱਖ ਮਾਮਲਿਆਂ 'ਚ 6 ਕਾਬੂ ਅਗਲੀ ਖ਼ਬਰ ਢੀਂਡਸਾ ਦੀ ਅਗਵਾਈ ਹੇਠ ਡੀ.ਸੀ. ਨੂੰ ਅੱਜ ਦੇਵਾਂਗੇ ਮੰਗ ਪੱਤਰ - ਰਿਪੂ ਢਿੱਲੋਂ
Ad Position 24