ਮੂਨਕ, 31 ਮਈ (ਪ੍ਰਵੀਨ ਮਦਾਨ, ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ) - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਬਲਾਕ ਮੂਨਕ ਦੇ ਪ੍ਰਧਾਨ ਸ਼ੀਤਲ ਕੁਮਾਰ ਦੀ ਪ੍ਰਧਾਨਗੀ ਹੇਠ 2 ਜੂਨ ਦੀ ਮੋਹਾਲੀ ਰੈਲੀ ਸਬੰਧੀ ਲਾਮਬੰਦੀ ਹਿਤ ਮੀਟਿੰਗ ਕੀਤੀ ਗਈ | ਜਿਸ ਵਿਚ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਕਰਨੈਲ ਮੂਨਕ ਨੇ ਕਿਹਾ ਕਿ ਇਸ ਰੈਲੀ 'ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਨਣ ਤੋਂ ਵੀ ਆਨਾਕਾਨੀ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕੀ ਦੂਰ-ਦੁਰਾਡੇ ਨੌਕਰੀਆਂ ਕਰ ਰਹੇ ਅਧਿਆਪਕਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ ਅਤੇ ਬਦਲੀਆਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ, ਸਰਕਾਰ ਵੱਲੋਂ ਰਹਿੰਦੀਆਂ ਭਰਤੀਆਂ ਨੂੰ ਪੂਰਾ ਕੀਤਾ ਜਾਵੇ | ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਯੋਗਤਾ ਅਨੁਸਾਰ ਨੌਕਰੀਆਂ ਦਿਵਾਉਣ ਲਈ ਈ.ਟੀ.ਟੀ., ਮਾਸਟਰ ਕਾਡਰ, ਲੈਕਚਰਾਰ, ਬੀ.ਪੀ.ਈ.ਓ, ਮੁੱਖ ਅਧਿਆਪਕ ਅਤੇ ਪਿ੍ੰਸੀਪਲ ਦੀਆਂ ਤਰੱਕੀਆਂ, ਕੰਪਿਊਟਰ ਅਧਿਆਪਕਾਂ, ਸਰਵ ਸਿੱਖਿਆ ਅਭਿਆਨ, ਮਿਡ-ਡੇ-ਮੀਲ, ਆਈ.ਈ.ਵੀ. ਅਤੇ ਹੋਰ ਸਕੀਮਾਂ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ | ਇਸ ਮੌਕੇ ਮਨਿੰਦਰ ਮਨਿਆਣਾ ਜਗਦੀਪ ਸਿੰਘ, ਸਚਿਨ ਕੁਮਾਰ, ਸੰਦੀਪ ਸਿੰਘ ਤੋ ਇਲਾਵਾ ਹੋਰ ਅਧਿਆਪਕ ਹਾਜ਼ਰ ਸਨ |