11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਸੰਗਰੂਰ, 31 ਮਈ (ਸੁਖਵਿੰਦਰ ਸਿੰਘ ਫੁੱਲ) - ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਵਲੋਂ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਦੀ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਉੱਚ ਕੋਟੀ ਦੇ ਵਿਦਵਾਨ ਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਗਿਆਨੀ ਗੁਰਦੀਪ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਹੈੱਡ ਕੁਆਟਰ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਚੌਕ ਵੱਲੋਂ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਕੌਮੀ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ, ਇਕਾਈ ਪ੍ਰਧਾਨ ਸੁਖਦੇਵ ਸਿੰਘ ਰਤਨ, ਲੋਕ ਇਨਸਾਫ਼ ਫ਼ਰੰਟ ਦੇ ਸੂਬਾ ਆਗੂ ਡਾਕਟਰ ਗੁਰਵੀਰ ਸਿੰਘ ਸੋਹੀ, ਬਾਬਾ ਕੁਲਵੰਤ ਸਿੰਘ ਬੁਰਜ, ਪੰਜਾਬੀ ਸੈਨਾ ਦੇ ਪ੍ਰਧਾਨ ਬਲਵੰਤ ਸਿੰਘ ਜੋਗਾ ਅਤੇ ਹੋਰ ਵੱਖ ਵੱਖ ਸ਼ਖ਼ਸੀਅਤਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਅਤੇ ਉਨ੍ਹਾਂ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬਰਾਦਰੀ ਭਾਈਚਾਰੇ ਦੀਆਂ ਮੰਗਾਂ ਨਾ ਪੂਰੀਆਂ ਨਾ ਕੀਤੀਆਂ ਜਾਣ ਕਾਰਨ ਵਿਚਾਰ ਵਟਾਂਦਰਾ ਵੀ ਕੀਤਾ ਗਿਆ | ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ਦੌਰਾਨ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਕਰਵਾਉਣ ਸਬੰਧੀ ਵਿਚਾਰ ਚਰਚਾ ਕੀਤੀ | ਕੌਮੀ ਪ੍ਰਧਾਨ ਭਾਈ ਸਤਨਾਮ ਸਿੰਘ ਦਮਦਮੀ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇ ਕੇ ਬੇਨਤੀ ਕੀਤੀ ਗਈ ਸੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਤੋਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ ਤਪ ਅਸਥਾਨ ਘੁਮਾਣ (ਗੁਰਦਾਸਪੁਰ) ਨੂੰ ਜਾਣ ਵਾਲੀ ਸੜਕ ਦਾ ਨਾਮ 'ਭਗਤ ਨਾਮਦੇਵ ਮਾਰਗ' ਰੱਖਿਆ ਜਾਵੇ | ਇਸ ਤੋਂ ਇਲਾਵਾ ਸਰਕਾਰ ਵਲੋਂ, ਬੀ ਸੀ ਵਰਗ ਦੀਆਂ ਸਾਰੀਆਂ ਬਰਾਦਰੀਆਂ ਦੇ ਚੇਅਰਮੈਨ ਲਾਏ ਗਏ ਹਨ | ਪ੍ਰੰਤੂ ਟਾਂਕ ਕਸ਼ੱਤਰੀ ਬਰਾਦਰੀ ਭਾਈਚਾਰੇ ਦਾ ਚੇਅਰਮੈਨ ਨਾ ਲਾਉਣਾ ਭਾਈਚਾਰੇ ਲਈ ਵੱਡਾ ਧੱਕਾ ਹੈ | ਬਰਾਦਰੀ ਭਾਈਚਾਰੇ ਵੱਲੋਂ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੀਆਂ ਬੀਬੀਆਂ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਸਮੇਤ ਇਲਾਕੇ ਦੀਆਂ ਮੋਹਤਵਰ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਪ੍ਰਬੰਧਕਾਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਜੀਤ ਉਪ ਦਫ਼ਤਰ ਸੰਗਰੂਰ ਦੇ ਇੰਚਾਰਜ ਸੁਖਵਿੰਦਰ ਸਿੰਘ ਫੁੱਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ, ਸੀਨੀਅਰ ਸਿਟੀਜਨ ਦੇ ਪ੍ਰਧਾਨ ਡਾਕਟਰ ਨਰਵਿੰਦਰ ਕੌਸ਼ਲ, ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਜਰਨਲ ਸਕੱਤਰ ਜਗਜੀਤ ਸਿੰਘ ਜੱਸਲ, ਰਣਜੀਤ ਸਿੰਘ ਚੰਗਾਲ, ਕੈਪਟਨ ਅਮਰਜੀਤ ਸਿੰਘ ਬੱਟੂ, ਗੋਵਿੰਦਰ ਸਿੰਘ ਜੱਸਲ, ਮਾਸਟਰ ਰਜਿੰਦਰ ਸਿੰਘ ਤੱਗੜ, ਰੁਪਿੰਦਰ ਸਿੰਘ ਤੱਗੜ, ਦਰਸ਼ਨ ਸਿੰਘ ਰਤਨ, ਬਲਦੇਵ ਸਿੰਘ ਰਤਨ, ਗੋਪੀ ਬਾਲੀਆਂ, ਜਸਪਾਲ ਸਿੰਘ ਬੇਦੀ, ਪੁਸ਼ਪਿੰਦਰ ਸਿੰਘ, ਜਗਪਾਲ ਸਿੰਘ ਬੇਦੀ, ਕਰਮ ਸਿੰਘ ਨਮੋਲ, ਮੈਨੇਜਰ ਸ਼ਾਮ ਲਾਲ, ਕੁਲਦੀਪ ਸਿੰਘ ਮਾਲਵਾ ਟੈਂਟ ਹਾਊਸ, ਸਤਨਾਮ ਸਿੰਘ ਘਾਬਦਾਂ, ਜਗਜੀਤ ਸਿੰਘ ਭਿੰਡਰ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਜਲੌਰ ਸਿੰਘ ਨਿਹਾਲ ਸਿੰਘ ਵਾਲਾ, ਅਜੈਬ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ ਮਿੱਠੂ, ਮਨਜੀਤ ਸਿੰਘ, ਜਗਸੀਰ ਸਿੰਘ, ਤੇਜਿੰਦਰ ਸਿੰਘ, ਜੋਗਿੰਦਰ ਸਿੰਘ, ਹਰਜਿੰਦਰ ਸਿੰਘ ਐਡਵੋਕੇਟ, ਬਲਵਿੰਦਰ ਸਿੰਘ ਭੱਟੀ, ਹਾਕਮ ਸਿੰਘ ਚੌਹਾਨ, ਦਰਸ਼ਨ ਸਿੰਘ ਸੱਪਲ, ਪਿ੍ਤਪਾਲ ਸਿੰਘ, ਇੰਦਰ ਸਿੰਘ, ਰਘਬੀਰ ਸਿੰਘ, ਕੁਲਬੀਰ ਸਿੰਘ, ਰਸਵੀਰ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਕਰਮਜੀਤ ਸਿੰਘ, ਵਰਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਮੁੱਖ ਮੰਤਰੀ ਮਾਨ ਨੇ ਇਕ ਹੋਰ ਵੱਡਾ ਵਾਅਦਾ ਕੀਤਾ ਪੂਰਾ- ਚੱਠਾ <br/> ਅਗਲੀ ਖ਼ਬਰ ਅਧਿਆਪਕਾਂ ਨੇ 2 ਜੂਨ ਦੀ ਸੂਬਾ ਪੱਧਰੀ ਰੈਲੀ ਲਈ ਖਿੱਚੀਆਂ ਤਿਆਰੀਆਂ- ਕਰਨੈਲ ਮੂਨਕ <br/>
Ad Position 24