ਦਿੜ੍ਹਬਾ ਮੰਡੀ, 31 ਮਈ (ਜਸਵੀਰ ਸਿੰਘ ਅÏਜਲਾ) - ਆਮ ਆਦਮੀ ਪਾਰਟੀ ਦੀ ਪੰਜਾਬ 'ਚ ਸਥਾਨਕ ਸਰਕਾਰਾਂ ਚੋਣਾਂ ਵਿੱਚ ਹੋਈ ਵੱਡੀ ਜਿੱਤ ਤੋਂ ਬਾਅਦ 2027 ਵਿਚ ਸਰਕਾਰ ਬਣਾਉਣਾ ਤੈਅ ਹੋ ਚੁੱਕਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰੇਡ ਕਮਿਸ਼ਨ ਹਲਕਾ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸ਼ੈਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ 'ਚ ਸਥਾਨਕ ਸਰਕਾਰਾਂ (ਐਮ.ਸੀ. ਅਤੇ ਨਗਰ ਨਿਗਮ) ਚੋਣਾਂ 'ਚ ਹੋਈ ਵੱਡੀ ਜਿੱਤ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕ ਵੱਡਾ ਰਾਜਨੀਤਿਕ ਬੂਸਟਰ ਮੰਨਿਆ ਜਾ ਰਿਹਾ ਹੈ | ਇਸ ਜਿੱਤ ਨੇ ਪਾਰਟੀ ਦੇ ਮਨੋਬਲ ਨੂੰ ਕਾਫ਼ੀ ਉੱਚਾ ਕੀਤਾ ਹੈ ਅਤੇ ਉਹ 2027 ਵਿੱਚ ਮੁੜ ਸਰਕਾਰ ਬਣਾਉਣ ਦੇ ਮਿਸ਼ਨ 'ਤੇ ਪੂਰੀ ਤਰ੍ਹਾਂ ਕੇਂਦਰਿਤ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਇਸ ਜਿੱਤ ਨੂੰ ਲੋਕਾਂ ਦੁਆਰਾ ਉਨ੍ਹਾਂ ਦੀ ਸਰਕਾਰ ਦੇ ਕੰਮਕਾਜ (ਜਿਵੇਂ ਕਿ ਮੁਫ਼ਤ ਬਿਜਲੀ, ਸਕੂਲ ਅਤੇ ਆਮ ਆਦਮੀ ਕਲੀਨਿਕ) 'ਤੇ ਲੱਗੀ ਹੈ |