12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਮਨ ਕੀ ਬਾਤ ਪ੍ਰੋਗਰਾਮ ਬਣਿਆ ਨੌਜਵਾਨਾਂ ਦੇ ਉਤਸ਼ਾਹ ਦਾ ਜ਼ਰੀਆ- ਦਾਮਨ ਬਾਜਵਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਸੁਨਾਮ ਊਧਮ ਸਿੰਘ ਵਾਲਾ, 31 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਅਸ਼ੋਕ ਗੋਇਲ ਦੇ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਬੋਧਨ ਮਨ ਕੀ ਬਾਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਸਮੇਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ, ਹਰਮਨਦੇਵ ਸਿੰਘ ਬਾਜਵਾ ਅਤੇ ਮੰਡਲ ਪ੍ਰਧਾਨ ਰਾਜੀਵ ਬਾਂਸਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਦਾਮਨ ਬਾਜਵਾ ਨੇ ਕਿਹਾ ਕਿ ਦੇਸ਼ ਵਾਸੀਆਂ ਨੂੰ ਮਨ ਕੀ ਬਾਤ ਪ੍ਰੋਗਰਾਮ ਦਾ ਸਦਾ ਹੀ ਇੰਤਜ਼ਾਰ ਰਹਿੰਦਾ ਹੈ ਅਤੇ ਨੌਜਵਾਨਾਂ ਨੂੰ ਹਮੇਸ਼ਾ ਹੀ ਨਵੀਂ ਪੇ੍ਰਰਨਾ ਇਸ ਪ੍ਰੋਗਰਾਮ ਰਾਹੀ ਮਿਲਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਹਰ ਬੂਥ ਲੇਬਲ ਤੇ ਮਨ ਕੀ ਬਾਤ ਪ੍ਰੋਗਰਾਮ ਕਰਨ ਨਾਲ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਦਾ ਹੈ | ਇਸ ਮੌਕੇ ਮੰਡਲ ਪ੍ਰਧਾਨ ਰਾਜੀਵ ਮੱਖਣ, ਡਾ. ਜਗਮਹਿੰਦਰ ਸੈਣੀ, ਭਗਵਾਨ ਸਿੰਘ ਢੋਟ, ਜਰਨੈਲ ਸਿੰਘ ਢੋਟ, ਧੀਰਜ ਗੋਇਲ, ਸੋਨੂੰ ਕੁਮਾਰ ਅਤੇ ਮੋਹਨ ਲਾਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਆਊਟ ਸੋਰਸ ਕਰਮਚਾਰੀਆਂ ਨੇ ਕੀਤੀ ਪੱਕੇ ਕਰਨ ਦੀ ਮੰਗ <br/> ਅਗਲੀ ਖ਼ਬਰ 'ਆਪ' ਦੀ ਚੋਣਾਂ 'ਚ ਹੋਈ ਜਿੱਤ ਤੋਂ ਬਾਅਦ 2027 'ਚ ਸਰਕਾਰ ਬਣਾਉਣਾ ਤੈਅ- ਬਾਂਸਲ <br/>
Ad Position 24