12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਮਾਸਿਕ ਵਿੱਤੀ ਸਹਾਇਤਾ ਦੇ ਚੈੱਕ ਵੰਡੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਮਾਲੇਰਕੋਟਲਾ, 31 ਮਈ (ਪਾਰਸ ਜੈਨ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਸ੍ਰੀ ਗੁਰੁ ਸਿੰਘ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹੇ ਦੇ 126 ਲੋੜਵੰਦਾਂ ਨੂੰ ਮਾਸ਼ਿਕ ਵਿੱਤੀ ਸਹਾਇਤਾ ਦੇ ਚੈੱਕ ਤਕਸ਼ੀਮ ਕੀਤੇ ਗਏ | ਇਨ੍ਹਾਂ ਲੋੜਵੰਦਾਂ ਵਿਚ ਬਜ਼ੁਰਗ, ਅਪੰਗ, ਵਿਧਵਾਵਾਂ, ਨਿਆਸਰੇ ਬਾਲ ਅਤੇ ਕੈਂਸਰ ਪੀੜਤ ਵਿਅਕਤੀ ਸ਼ਾਮਲ ਸਨ | ਸਮਾਗਮ ਵਿੱਚ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਭਾਈ ਘੁੰਮਣ ਨੇ ਕਿਹਾ ਕਿ ਟਰੱਸਟ ਦੇ ਮੁੱਖੀ ਡਾ ਐੱਸ ਪੀ ਸਿੰਘ ਓਬਰਾਏ ਦੀ ਰਹਿਨੁਮਾਈ ਅਤੇ ਆਲ ਇੰਡੀਆ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਸਮਾਜ ਦੇ ਲੋੜਵੰਦ, ਬੇਸਹਾਰਾ ਤੇ ਬਜ਼ੁਰਗ ਲੋਕਾਂ ਦੀ ਮਦਦ ਲਈ ਚਲਾਈ ਜਾ ਰਹੀ ਸਹਾਇਤਾ ਯੋਜਨਾ ਦਾ ਮੁੱਖ ਮੰਤਵ ਆਰਥਿਕ ਤੰਗੀ ਕਾਰਨ ਦੋ ਵਕਤ ਦੀ ਰੋਟੀ ਲਈ ਮੁਥਾਜ ਵਰਗ ਦੀ ਬਾਂਹ ਫੜਨਾ ਹੈ | ਟਰੱਸਟ ਦਾ ਮਕਸਦ ਸਿਰਫ ਦਾਨ ਦੇਣਾ ਨਹੀਂ ਸਗੋਂ ਲੋੜਵੰਦਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਕਰਨਾ ਹੈ |ਭਾਈ ਘੁੰਮਣ ਨੇ ਦੱਸਿਆ ਕਿ ਟਰੱਸਟ ਵੱਲੋਂ ਦਿੱਤੀ ਜਾਂਦੀ ਵਿੱਤੀ ਮੱਦਦ ਲੋੜਵੰਦ ਵਿਅਕਤੀਆਂ ਦਾ ਜੀਵਨ ਸਨਮਾਨ ਨਾਲ ਬਤੀਤ ਕਰ ਸਕਣ ਦਾ ਸਬੱਬ ਬਣ ਰਹੀ ਹੈ |ਉਨ੍ਹਾਂ ਕਿਹਾ ਕਿ ਡਾ ਐਸ ਪੀ ਸਿੰਘ ਉਬਰਾਏ ਦੀ ਅਗਵਾਈ ਹੇਠ ਟਰੱਸਟ ਵੱਲੋਂ ਧਰਮ, ਜਾਤ, ਰੰਗ ਤੇ ਨਸਲ ਤੋਂ ਉੱਪਰ ਉੱਠ ਕੇ ਪੰਜਾਬ ਹੀ ਨਹੀਂ ਸਗੋਂ ਦੇਸ਼-ਵਿਦੇਸ਼ 'ਚ ਲੋੜਵੰਦਾਂ ਦੀ ਬਾਂਹ ਫੜੀ ਜਾ ਰਹੀ ਹੈ | ਇਸ ਮੌਕੇ ਟਰੱਸਟ ਦੇ ਖਜਾਨਚੀ ਸਰਪੰਚ ਨਰੇਸ਼ ਕੁਮਾਰ ਨਾਰੀਕੇ, ਇੰਸਪੈਕਟਰ ਮਨਧੀਰ ਸਿੰਘ ਝੱਲ, ਪਿ੍ੰਸੀਪਲ ਬਲਜੀਤ ਸਿੰਘ ਟਿਵਾਣਾ, ਅਮਰਜੀਤ ਸਿੰਘ ਭੈਣੀ, ਪਿ੍ੰਸੀਪਲ ਗੁਰਪਰੀਤ ਸਿੰਘ ਜਵੰਧਾ, ਜਤਿੰਦਰ ਸਿੰਘ ਮਹੋਲੀ, ਲਖਵੀਰ ਸਿੰਘ ਸਰਵਰਪੁਰ, ਕਰਮ ਸਿੰਘ ਦਰੋਗੇਵਾਲ ਅਤੇ ਸਾਹਿਬ ਸਿੰਘ ਬੂੰਗਾ ਆਦਿ ਸਖਸ਼ੀਅਤਾਂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਤਹਿਤ ਸੋਧੀ ਸਮਾਂ ਸਾਰਣੀ ਜਾਰੀ ਅਗਲੀ ਖ਼ਬਰ ਵਿੱਤ ਮੰਤਰੀ ਚੀਮਾ ਵਲੋਂ ਪਿੰਡ ਡਸਕਾ ਵਿਖੇ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਪਿੰਡਾਂ ਦੇ ਵਿਕਾਸ ਕਾਰਜਾਂ ਚ ਕੋਈ ਕਮੀ ਨਹ...
Ad Position 24