13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਾਬਕਾ ਜ਼ਿਲ੍ਹਾ ਪ੍ਰਧਾਨ ਅਮਨ ਥਾਪਰ ਨੇ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਕੀਤਾ ਸਵਾਗਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਮਲੇਰਕੋਟਲਾ, 31 ਮਈ (ਮੁਹੰਮਦ ਹਨੀਫ਼ ਥਿੰਦ, ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਸ. ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਸੂਬਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਭਾਜਪਾ ਵਰਕਰਾਂ ਅਤੇ ਸਥਾਨਕ ਆਗੂਆਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਭਾਜਪਾ ਮਲੇਰਕੋਟਲਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਨ ਥਾਪਰ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਇਸ ਨਵੀਂ ਅਤੇ ਵਿਕਾਰੀ ਜ਼ਿੰਮੇਵਾਰੀ ਲਈ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੇ ਜਾ ਕੇ ਆਪਣੀ ਟੀਮ ਨਾਲ ਦਿਲੋਂ ਵਧਾਈ ਦਿੰਦਿਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਮੂੰਹ ਮਿੱਠਾ ਕਰਾਇਆ | ਅਮਨ ਥਾਪਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ. ਕੇਵਲ ਸਿੰਘ ਢਿੱਲੋਂ ਇੱਕ ਬੇਹੱਦ ਮਿਹਨਤੀ, ਇਮਾਨਦਾਰ, ਜ਼ਮੀਨੀ ਪੱਧਰ ਨਾਲ ਜੁੜੇ ਅਤੇ ਲੋਕਪਿ੍ਯ ਆਗੂ ਹਨ, ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਿਧਾਂਤਾਂ ਨੂੰ ਮਜ਼ਬੂਤੀ ਨਾਲ ਲੋਕਾਂ ਤੱਕ ਪਹੁੰਚਾਇਆ ਹੈ | ਉਨ੍ਹਾਂ ਉਮੀਦ ਜਤਾਈ ਕਿ ਢਿੱਲੋਂ ਦੀ ਗਤੀਸ਼ੀਲ, ਤਜਰਬੇਕਾਰ ਅਤੇ ਪ੍ਰਭਾਵਸ਼ਾਲੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਸੰਗਠਨਾਤਮਕ ਤੌਰ 'ਤੇ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਸੂਬੇ ਅੰਦਰ ਸਿਆਸਤ ਦੀਆਂ ਨਵੀਆਂ ਉਚਾਈਆਂ ਨੂੰ ਛੂਹੇਗੀ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਵੈਦ ਮੋਹਨ ਲਾਲ, ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਸਾਬਕਾ ਜ਼ਿਲ੍ਹਾ ਪ੍ਰਧਾਨ ਲੌਮਸ਼ ਸ਼ਰਮਾ, ਸਾਬਕਾ ਜ਼ਿਲ੍ਹਾ ਜਰਨਲ ਸਕੱਤਰ ਦਵਿੰਦਰ ਸਿੰਗਲਾ ਬੋਬੀ, ਨਵੀਂ ਢੰਡ, ਸਾਬਕਾ ਸੋਸ਼ਲ ਮੀਡੀਆ ਇੰਚਾਰਜ ਰਵੀ ਬਨਭੋਰਾ ਤੋਂ ਇਲਾਵਾ ਵੱਡੀ ਗਿਣਤੀ 'ਚ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੀਜ਼ਨ ਦੇ ਪਹਿਲੇ ਮੀਂਹ ਨੇ ਗਰਮੀ ਕਾਰਨ ਪ੍ਰਭਾਵਿਤ ਹੋ ਰਹੇ ਹਰੇ-ਚਾਰੇ, ਸਬਜ਼ੀ ਤੇ ਦਰੱਖਤਾਂ ਨੂੰ ਦਿੱਤੀ ਰਾਹਤ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨਵੇਂ ਕੌਂਸਲਰਾਂ ਦੇ ਰੁਬਰੂ ਹੋਏ <br/>
Ad Position 24