13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਵਲੋਂ ਸਮਾਰਟ ਸਕੂਲ ਭੁੱਲਰਹੇੜੀ ਵਿਖੇ ਮਾਪੇ-ਅਧਿਆਪਕ ਮਿਲਣੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 01-06-2026
ਧੂਰੀ, 31 ਮਈ (ਲਹਿਰੀ, ਧਾਂਦਰਾ) - ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ.ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਰਹੇੜੀ ਵਿਖੇ ਮਾਪੇ-ਅਧਿਆਪਕ ਮਿਲਣੀ ਅਤੇ ਮਾਪਿਆਂ ਦੀ ਵਰਕਸ਼ਾਪ 'ਚ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ ਨੇ ਸ਼ਿਰਕਤ ਕਰ ਕੇ ਜਿੱਥੇ ਇਨ੍ਹਾਂ ਮਿਲਣੀਆਂ ਦਾ ਜਾਇਜ਼ਾ ਲਿਆ, ਉੱਥੇ ਆਪਣੇ ਵਿਚਾਰ ਵੀ ਸਾਂਝੇ ਕੀਤੇ | ਇਸ ਮੌਕੇ ਰਛਪਾਲ ਸਿੰਘ ਭੁੱਲਰਹੇੜੀ ਨੇ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਤੇ ਸਮਾਜ ਦਾ ਸਭ ਤੋਂ ਕੀਮਤੀ ਸਰਮਾਇਆ ਹੁੰਦੇ ਹਨ, ਜਿਨ੍ਹਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣੀ ਲਾਜ਼ਮੀ ਹੈ | ਇਸੇ ਮਕਸਦ ਦੀ ਪ੍ਰਾਪਤੀ ਤਹਿਤ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ | ਉਨ੍ਹਾਂ ਕਿਹਾ ਕਿ ਵਿਦਿਆਰਥੀ ਅਣ ਤਰਾਸ਼ੇ ਹੀਰਿਆਂ ਵਾਂਗ ਹੁੰਦੇ ਹਨ, ਜਿਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਹਰ ਪੱਖੋਂ ਗਿਆਨਵਾਨ ਅਤੇ ਉਚੇਰੀ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਾਇਆ ਜਾਂਦਾ ਹੈ | ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲਾਂ ਦਾ ਸਟਾਫ਼, ਮਾਪੇ ਅਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤਪਾ-ਘੁੰਨਸ ਲਿੰਕ ਰੋਡ ਰਾਹਗੀਰਾਂ ਲਈ ਬਣ ਰਹੀ ਹਾਦਸਿਆਂ ਦਾ ਕਾਰਨ <br/> ਅਗਲੀ ਖ਼ਬਰ ਡਾ. ਨਰਵਿੰਦਰ ਕੌਸ਼ਲ ਅਤੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਪਰਦੀਪ ਗਰਗ ਸਨਮਾਨਿਤ
Ad Position 24