30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜੂਨ ਮਹੀਨੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਲਗਾਏ ਜਾਣਗੇ ਦਸਤਾਰ ਸਿਖਲਾਈ ਕੈਂਪ <br/>

Ad Position 21
No active advertisement
ਅਜੀਤ ਡੈਸਕ 02-06-2026
ਮਾਲੇਰਕੋਟਲਾ, 1 ਜੂਨ (ਮਨਜਿੰਦਰ ਸਿੰਘ ਸਰੌਦ) - ਸਿੱਖ ਬੱਚਿਆਂ ਤੇ ਨੌਜਵਾਨ ਪੀੜ੍ਹੀ ਨੂੰ ਦਸਤਾਰਾਂ ਸਜਾਉਣ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ 'ਆਓ ਦਸਤਾਰਾਂ ਸਜਾਈਏ' ਮੁਹਿੰਮ ਤਹਿਤ ਜੂਨ ਮਹੀਨੇ ਦੀਆਂ ਛੁੱਟੀਆਂ 'ਚ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਪੂਰੇ ਪੰਜਾਬ ਦੇ ਅੰਦਰ ਪਿੰਡਾਂ ਸ਼ਹਿਰਾਂ 'ਚ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਦਸਤਾਰ ਸਾਡੇ ਗੁਰੂ ਸਾਹਿਬਾਨ ਵਲੋਂ ਬਖ਼ਸ਼ਿਆ ਅਨਮੋਲ ਤਾਜ ਹੈ ਜਿਸ ਤੋਂ ਅੱਜ ਦੀ ਨੌਜਵਾਨ ਪੀੜ੍ਹੀ ਤੇ ਬੱਚੇ ਦੂਰ ਹੋ ਰਹੇ ਹਨ | ਪਿਛਲੇ 18 ਸਾਲਾਂ ਤੋਂ ਦਸਤਾਰ ਦਾ ਸੁਨੇਹਾ ਹਰ ਘਰ ਤੱਕ ਪਹੁੰਚਾਉਣ ਲਈ ਸਾਡੀ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਪੂਰੇ ਪੰਜਾਬ ਦੇ ਇੰਟਰਨੈਸ਼ਨਲ ਕੋਚਾਂ ਦੇ ਸਹਿਯੋਗ ਨਾਲ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਬਾਣੀ ਬਾਣੇ ਨਾਲ ਜੋੜਨ, ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨ ਲਈ ਆਪੋ ਆਪਣੇ ਪਿੰਡਾਂ ਸ਼ਹਿਰਾਂ ਵਿਚ ਦਸਤਾਰ ਸਿਖਲਾਈ ਕੈਂਪ ਜ਼ਰੂਰ ਲਗਾਉਣ ਦੀ ਕਿਰਪਾਲਤਾ ਕਰੋ | ਉਨ੍ਹਾਂ ਕਿਹਾ ਕਿ ਇਹ ਦਸਤਾਰ ਕੈਂਪ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਹਫ਼ਤਾਵਾਰੀ ਨਿਸ਼ਕਾਮ ਸੇਵਾ ਵਿਚ ਲਗਾਏ ਜਾਣਗੇ ਤੇ ਬੱਚਿਆਂ ਨੂੰ ਦਸਤਾਰ ਤੇ ਦੁਮਾਲਾ ਸਜਾਉਣ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ ਤੇ ਜਿਸ ਦਿਨ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਹੋਵੇਗੀ ਉਸ ਦਿਨ ਸੰਸਥਾ ਵਲੋਂ ਪਿੰਡ ਜਾ ਸ਼ਹਿਰ ਪੱਧਰ ਦਾ ਦਸਤਾਰ ਮੁਕਾਬਲਾ ਵੀ ਕਰਵਾਇਆ ਜਾਵੇਗਾ | ਜਿਸ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਤੇ ਨਾਲ ਹੀ ਦਸਤਾਰ ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਟਰਾਫੀਆਂ, ਦਸਤਾਰਾਂ, ਪ੍ਰਸ਼ੰਸਾ ਪੱਤਰ ਤੇ ਮੈਡਲਾਂ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਝੂੰਦਾਂ ਦੀ ਅਗਵਾਈ ਹੇਠ ਅਕਾਲੀ ਦਲ (ਪੁਨਰ ਸੁਰਜੀਤ) ਨੇ ਰਾਜਪਾਲ ਦੇ ਨਾਂਅ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਫ਼ਤਿਹਾਬਾਦ, ਸਿਰਸਾ, ਭੂਨਾ, ਕੁਲਾਂ ਤੋਂ ਜਾਖ਼ਲ ਆਉਣ ਵਾਲੀਆਂ ਬੱਸਾਂ ਨੂੰ ਜਾਖ਼ਲ ਰੇਲਵੇ ਸਟੇਸ਼ਨ ਕੰਪਲੈਕਸ 'ਤੇ ਰੋਕਣ ਦੀ...
Ad Position 24