30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮੰਗਾਂ ਨੂੰ ਲੈ ਕੇ ਸੈਂਕੜਿਆਂ ਦੀ ਤਾਦਾਦ 'ਚ ਬੇਨੜਾ ਵਾਸੀਆਂ ਨੇ ਘੇਰਿਆ ਡੀ.ਸੀ. ਦਫ਼ਤਰ

Ad Position 21
No active advertisement
ਅਜੀਤ ਡੈਸਕ 02-06-2026
ਸੰਗਰੂਰ, 1 ਜੂਨ (ਦਮਨਜੀਤ ਸਿੰਘ) - ਧੂਰੀ ਲਾਗਲੇ ਪਿੰਡ ਬੇਨੜਾ ਦੇ ਵੱਡੀ ਗਿਣਤੀ 'ਚ ਵਸਨੀਕਾਂ ਵਲੋਂ ਅੱਜ ਆਪਣੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਸ਼ਾਮਲਾਟ ਦੀ ਜ਼ਮੀਨ ਸਮੇਤ ਪਿੰਡ ਦੀਆਂ ਹੋਰਨਾਂ ਵੱਖ-ਵੱਖ ਮੰਗਾਂ ਨੂੰ ਲੈ ਕੇ ਲਗਾਏ ਗਏ ਇਸ ਧਰਨੇ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ | ਧਰਨੇ ਦੀ ਅਗਵਾਈ ਕਰ ਰਹੇ ਮਾ. ਰਾਮ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਿੰਡ ਵਾਸੀਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਅੱਗੇ ਸ਼ਾਮਲਾਟ ਦੀ ਜ਼ਮੀਨ 'ਤੇ ਤੁਰੰਤ ਚਾਰਦੀਵਾਰੀ ਕਰਵਾਉਣ, ਪਾਰਕ, ਅੰਬੇਡਕਰ ਭਵਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਬਣਾਏ ਜਾਣ ਦੀਆਂ ਮੰਗਾਂ ਰੱਖੀਆਂ ਗਈਆਂ ਸਨ, ਜਿਨ੍ਹਾਂ ਨੂੰ ਅਧਿਕਾਰੀਆਂ ਨੇ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਦੱਸਿਆ ਕਿ ਸ਼ਾਮਲਾਟ ਦੀ ਜ਼ਮੀਨ 'ਤੇ ਚਾਰਦੀਵਾਰੀ ਕਰਵਾਉਣ ਦਾ ਕੰਮ ਪ੍ਰਸ਼ਾਸਨ ਵਲੋਂ ਤੁਰੰਤ ਸ਼ੁਰੂ ਕਰਵਾ ਦਿੱਤਾ ਗਿਆ ਅਤੇ ਰਹਿੰਦੇ ਕੰਮਾਂ ਨੂੰ ਵੀ ਜਲਦ ਹੱਲ ਕਰਵਾਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ | ਦਲਬਾਰਾ ਸਿੰਘ, ਮਿਸਤਰੀ ਰਾਮ ਸਿੰਘ, ਹਰਦੀਪ ਸਿੰਘ, ਅਮਰਜੀਤ ਸਿੰਘ ਅਤੇ ਗਿੰਦਰ ਸਿੰਘ ਨੇ ਕਿਹਾ ਕਿ ਬੇਨੜਾ ਦੇ ਲੋਕਾਂ ਨੇ ਹਮੇਸ਼ਾ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਆਪਣੀਆਂ ਮੰਗਾਂ ਉਠਾਈਆਂ ਹਨ | ਉਨ੍ਹਾਂ ਕਿਹਾ ਕਿ ਪਿੰਡ ਵਿਚ ਪਾਰਕ, ਸਕੂਲ ਅਤੇ ਅੰਬੇਡਕਰ ਭਵਨ ਦੀ ਉਸਾਰੀ ਨਾਲ ਪਿੰਡ ਦੇ ਹੀ ਬੱਚਿਆਂ ਨੂੰ ਵੱਡਾ ਲਾਭ ਮਿਲੇਗਾ | ਜਗਤਾਰ ਸਿੰਘ, ਗੁਰਦੀਪ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਹਥੋਆ ਨੇ ਕਿਹਾ ਕਿ ਸ਼ਾਮਲਾਟ ਜ਼ਮੀਨ ਲੋਕਾਂ ਦੀ ਸਾਂਝੀ ਸੰਪਤੀ ਹੈ ਇਸ ਲਈ ਇਸ ਦਾ ਇਸਤੇਮਾਲ ਲੋਕ ਭਲਾਈ ਦੇ ਕੰਮਾਂ ਲਈ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਰੂੜ੍ਹੀਆਂ ਅਤੇ ਪਥਵਾੜਿਆਂ ਲਈ ਵੱਖਰੀ ਥਾਂ ਅਲਾਟ ਕਰਨਾ ਸਮਾਜਿਕ ਨਿਆਂ ਦਾ ਸਵਾਲ ਹੈ ਇਸ ਲਈ ਇਸ ਨੂੰ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ | ਲਖਬੀਰ ਲੌਂਗੋਵਾਲ, ਸ਼ਮਸ਼ੇਰ ਸਿੰਘ, ਸੁਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਮਾ. ਬਲਬੀਰ ਚੰਦ ਅਤੇ ਸੂਬੇਦਾਰ ਮੇਲਾ ਸਿੰਘ ਨੇ ਕਿਹਾ ਕਿ ਸਿੱਖਿਆ ਅਤੇ ਸਮਾਜਿਕ ਵਿਕਾਸ ਨਾਲ ਜੁੜੇ ਇਹ ਕੰਮ ਪਿੰਡ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਬਹੁਜਨ ਮੁਕਤੀ ਮੋਰਚਾ ਨੇ ਰੋਸ ਪ੍ਰਦਰਸ਼ਨ ਕਰਦਿਆਂ ਅਧਿਕਾਰੀ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ ਅਗਲੀ ਖ਼ਬਰ ਢੀਂਡਸਾ ਨੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਕੀਤਾ ਸਮਰਥਨ <br/>
Ad Position 24