30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਤੇਲ ਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਕਾਂਗਰਸੀ ਆਗੂਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ <br/>

Ad Position 21
No active advertisement
ਅਜੀਤ ਡੈਸਕ 02-06-2026
ਧੂਰੀ, 1 ਜੂਨ (ਲਖਵੀਰ ਸਿੰਘ ਧਾਂਦਰਾ) - ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਅੱਜ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ | ਧੂਰੀ ਦੀ ਕਾਂਗਰਸ ਲੀਡਰਸ਼ਿਪ ਨੇ ਕਿਹਾ ਕਿ ਮਹਿੰਗਾਈ ਨੇ ਆਮ ਲੋਕਾਂ ਦਾ ਜੀਵਨ ਮੁਸ਼ਕਿਲ ਬਣਾ ਦਿੱਤਾ ਹੈ | ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵਧਦੀਆਂ ਕੀਮਤਾਂ ਕਾਰਨ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਲੋਕ ਵਿਰੋਧੀ ਨੀਤੀਆਂ ਛੱਡ ਕੇ ਤੁਰੰਤ ਕੀਮਤਾਂ ਵਿਚ ਕਮੀ ਕਰਨ ਦੀ ਮੰਗ ਕੀਤੀ | ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਲੋਕ ਹਿਤਾਂ ਦੀ ਰੱਖਿਆ ਦੀ ਮੰਗ ਕੀਤੀ | ਇਸ ਮੌਕੇ ਗੁਰਪਿਆਰ ਸਿੰਘ ਧੂਰਾ ਪੀਸੀਸੀ ਮੈਂਬਰ, ਚੇਅਰਮੈਨ ਜਗਤਾਰ ਸਿੰਘ ਤਾਰਾ ਬੇਨੜਾ, ਹੰਸਰਾਜ ਗੁਪਤਾ, ਨਰੇਸ਼ ਕੁਮਾਰ ਮੰਗੀ, ਮਹਾਂਵੀਰ ਸਿੰਘ ਫੌਜੀ ਸਾਬਕਾ ਕੌਂਸਲਰ, ਪ੍ਰੇਮ ਕੁਮਾਰ ਗੋਇਲ ਸਾਬਕਾ ਕੌਂਸਲਰ, ਗੁਰਸ਼ਰਨ ਸਿੰਘ ਗੋਲਡੀ, ਸਤਵਿੰਦਰ ਸਿੰਘ ਛਿੰਦੀ ਤੇ ਹੋਰ ਕਾਂਗਰਸ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾਇਰੈਕਟਰ ਦਫ਼ਤਰ ਅੱਗੇ ਧਰਨੇ 'ਚ ਵੱਡੀ ਗਿਣਤੀ 'ਚ ਹੋਵਾਂਗੇ ਸ਼ਾਮਿਲ -ਸਿੱਧੂ <br/> ਅਗਲੀ ਖ਼ਬਰ ਬਹੁਜਨ ਮੁਕਤੀ ਮੋਰਚਾ ਨੇ ਰੋਸ ਪ੍ਰਦਰਸ਼ਨ ਕਰਦਿਆਂ ਅਧਿਕਾਰੀ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ
Ad Position 24