30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਚੇਅਰਮੈਨਾਂ ਨੇ ਕੈਬਨਿਟ ਮੰਤਰੀ ਚੀਮਾ ਦੀ ਹਾਜ਼ਰੀ 'ਚ ਸੰਭਾਲੇ ਅਹੁਦੇ <br/>

Ad Position 21
No active advertisement
ਅਜੀਤ ਡੈਸਕ 02-06-2026
ਮਲੇਰਕੋਟਲਾ, 1 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ, ਹਨੀਫ਼ ਥਿੰਦ) - ਜ਼ਿਲ੍ਹਾ ਪ੍ਰੀਸ਼ਦ ਮਲੇਰਕੋਟਲਾ ਤੇ ਤਿੰਨਾਂ ਬਲਾਕ ਸੰਮਤੀਆਂ ਦੇ ਨਵੇਂ ਚੁਣੇ ਚੇਅਰਮੈਨ ਤੇ ਵਾਈਸ ਚੇਅਰਮੈਨਾਂ ਨੇ ਅੱਜ ਰਸਮੀ ਤੌਰ 'ਤੇ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲ ਲਿਆ ਹੈ | ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਲੇਰਕੋਟਲਾ ਰਘਵੀਰ ਸਿੰਘ ਚੌਂਦਾ, ਚੇਅਰਮੈਨ ਬਲਾਕ ਸੰਮਤੀ ਮਲੇਰਕੋਟਲਾ ਸੰਤੋਖ ਸਿੰਘ, ਚੇਅਰਮੈਨ ਬਲਾਕ ਸੰਮਤੀ ਅਹਿਮਦਗੜ੍ਹ ਮੋਹਨਜੀਤ ਸਿੰਘ ਅਤੇ ਚੇਅਰਪਰਸਨ ਬਲਾਕ ਸੰਮਤੀ ਅਮਰਗੜ੍ਹ ਮਨਜੀਤ ਕੌਰ ਬਾਠਾਂ ਨੇ ਆਪਣੇ ਅਹੁਦੇ ਸੰਭਾਲੇ | ਇਸ ਦੇ ਨਾਲ ਹੀ ਵਾਈਸ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਕੁਲਦੀਪ ਕੌਰ, ਵਾਈਸ ਚੇਅਰਮੈਨ ਬਲਾਕ ਸੰਮਤੀ ਮਲੇਰਕੋਟਲਾ ਸੈਦਾ ਪ੍ਰਵੀਨ, ਵਾਈਸ ਚੇਅਰਮੈਨ ਬਲਾਕ ਸੰਮਤੀ ਅਹਿਮਦਗੜ੍ਹ ਰਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਬਲਾਕ ਸੰਮਤੀ ਅਮਰਗੜ੍ਹ ਸਲਾਮ ਦੀਨ ਨੇ ਵੀ ਅਹੁਦਾ ਸੰਭਾਲਿਆ | ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਮੌਕੇ ਕੈਬਨਿਟ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਵਿਧਾਇਕ ਮਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਫਰਿਆਲ ਰਹਿਮਾਨ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਬੀ.ਡੀ.ਪੀ.ਓ. ਬਬਲਜੀਤ ਕੌਰ ਤੇ ਅਧਿਕਾਰੀ ਵੀ ਹਾਜ਼ਰ ਸਨ | ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਪੇਂਡੂ ਵਿਕਾਸ ਦੀਆਂ ਸਭ ਤੋਂ ਅਹਿਮ ਸੰਸਥਾਵਾਂ ਹਨ | ਇਨ੍ਹਾਂ ਸੰਸਥਾਵਾਂ ਦੀ ਮਜ਼ਬੂਤੀ ਨਾਲ ਹੀ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ, ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕਦਾ ਹੈ | ਵਿੱਤ ਮੰਤਰੀ ਚੀਮਾ ਨੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਵਿਕਾਸ ਲਈ 20 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਇਹ ਰਕਮ ਪਿੰਡਾਂ ਵਿਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਖੇਡ ਮੈਦਾਨਾਂ, ਸੜਕਾਂ, ਵਾਤਾਵਰਨ ਸੰਭਾਲ ਅਤੇ ਹੋਰ ਲੋਕ ਭਲਾਈ ਕਾਰਜਾਂ ਲਈ ਵਰਤੀ ਜਾਵੇਗੀ | ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਵੀ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੱਤੀ | ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਘਵੀਰ ਸਿੰਘ ਚੌਂਦਾ ਤੇ ਹੋਰ ਨਵੇਂ ਅਹੁਦੇਦਾਰਾਂ ਨੇ ਕਿਹਾ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਚੇਅਰਮੈਨ ਸ਼ਕਾਬ ਅਲੀ ਰਾਜਾ, ਪੀ.ਏ. ਸਰਪੰਚ ਗੁਰਮੁਖ ਸਿੰਘ ਖ਼ਾਨਪੁਰ, ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜਾਫ਼ਰ ਅਲੀ, ਚੇਅਰਮੈਨ ਮਾਰਕੀਟ ਕਮੇਟੀ ਅਮਰਗੜ੍ਹ ਹਰਪ੍ਰੀਤ ਸਿੰਘ ਹੈਪੀ ਨੰਗਲ, ਚੇਅਰਮੈਨ ਵਪਾਰ ਮੰਡਲ ਅਮਰਗੜ੍ਹ ਅਸ਼ਵਨੀ ਕੁਮਾਰ, ਮੈਂਬਰ ਵਕਫ਼ ਬੋਰਡ ਸ਼ਹਿਬਾਜ਼ ਰਾਣਾ, ਏ.ਕੇ.ਵਾਈ. ਮੁਨਿਸ ਰਹਿਮਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਵੱਡੀ ਗਿਣਤੀ ਪਾਰਟੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਲੇਰਕੋਟਲਾ 'ਚ ਬੇਸਹਾਰਾ ਪਸ਼ੂਆਂ ਕਾਰਨ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਪ੍ਰਸ਼ਾਸਨ ਵਲੋਂ ਹਦਾਇਤਾਂ ਜਾਰੀ <br/> ਅਗਲੀ ਖ਼ਬਰ ਰੇਲਵੇ ਸਟੇਸ਼ਨ ਨੇੜੇ ਦੀਆਂ ਬਸਤੀਆਂ ਦੇ ਵਸਨੀਕਾਂ ਨੇ ਕੇਂਦਰੀ ਰੇਲ ਰਾਜ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ <br/>
Ad Position 24