ਮਲੇਰਕੋਟਲਾ, 1 ਜੂਨ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਉੱਘੇ ਸਮਾਜ ਸੇਵੀ ਤੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ.ਐਸ ਗਰੁੱਪ ਮਲੇਰਕੋਟਲਾ ਵਲੋਂ ਪਿਛਲੇ ਤਿੰਨ ਦਹਾਕਿਆਂ ਤੋਂ ਸਮਾਜ ਸੇਵਾ ਦੇ ਖੇਤਰ ਤੇ ਵਾਤਾਵਰਨ ਦੀ ਸੰਭਾਲ ਲਈ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਇਕ ਸਮਾਗਮ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਦੇ ਚੇਅਰਮੈਨ ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ.ਐਸ ਗਰੁੱਪ ਮਲੇਰਕੋਟਲਾ ਨੂੰ ਮਨੁੱਖਤਾ ਦੀ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਮੁੰਡੇ ਵਰਗੀਆਂ ਸ਼ਖ਼ਸੀਅਤਾਂ ਤੋਂ ਸਾਨੂੰ ਵੀ ਪ੍ਰੇਰਣਾ ਲੈਣੀ ਚਾਹੀਦੀ ਹੈ ਕਿਉਂਕਿ ਇਹ ਸਮਾਜ ਸੇਵੀ ਮੁੰਡੇ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ 'ਚ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਜਿਸ ਤਹਿਤ ਗ਼ਰੀਬਾਂ ਤੇ ਲੋੜਵੰਦਾਂ ਲਈ ਮਦਦ, ਇਲਾਕੇ ਵਿੱਚ ਖੇਡ ਮੇਲੇ ਕਰਵਾਉਣ ਸਹਿਯੋਗ, ਅੱਖਾਂ ਦੇ ਕੈਂਪ ਲਗਾਉਣੇ, ਖ਼ੂਨਦਾਨ ਕੈਂਪ ਲਗਾਉਣੇ, ਮੈਡੀਕਲ ਕੈਂਪ ਲਗਾਉਣੇ, ਗਰੀਬ ਲੋੜਵੰਦ ਲੜਕੀਆਂ ਦੇ ਵਿਆਹਾਂ ਲਈ ਮਦਦ, ਸਭ ਤੋਂ ਵੱਡੀ ਸੇਵਾ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਹੁਣ ਤੱਕ ਸਰਕਾਰੀ, ਧਾਰਮਿਕ ਤੇ ਪਿੰਡਾਂ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ ਤੇ ਲੱਖਾਂ ਬੂਟੇ ਲਗਾਏ ਜਾ ਚੁੱਕੇ ਹਨ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ, ਚੇਅਰਮੈਨ ਦੀਪਕ ਸਿੰਗਲਾ, ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਦੇ ਕੋਰ ਕਮੇਟੀ ਮੈਂਬਰ ਮਨਜਿੰਦਰ ਸਿੰਘ ਕਲੇਰ, ਜਸਵੀਰ ਸਿੰਘ ਜੱਸੀ ਚੀਮਾ, ਜਸਵੀਰ ਸਿੰਘ ਪਮਾਲੀ, ਗੁਰਪ੍ਰੀਤ ਸਿੰਘ ਹੈਰੀ, ਅਮਨ ਧਾਂਦਰਾ, ਅਮਨਦੀਪ ਸਿੰਘ ਮੰਡ, ਤੋਂ ਇਲਾਵਾ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਕੋਰ ਕਮੇਟੀ ਲੁਧਿਆਣਾ ਟੀਮ ਹਾਜ਼ਰ ਸੀ |