30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਠੇਕਾ ਮੁਲਾਜ਼ਮਾਂ ਨੇ ਦਿੜ੍ਹਬਾ ਵਿੱਚ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 02-06-2026
ਦਿੜ੍ਹਬਾ ਮੰਡੀ, 1 ਜੂਨ (ਹਰਬੰਸ ਸਿੰਘ ਛਾਜਲੀ) - 28 ਮਈ ਤੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਧਰਨਾ ਲਗਾਤਾਰ ਜਾਰੀ ਹੈ | ਠੇਕਾ ਮੁਲਾਜ਼ਮ ਵੱਲੋਂ ਦਿੜ੍ਹਬਾ ਸ਼ਹਿਰ ਵਿੱਚ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਹਰਪਾਲ ਸਿੰਘ ਚੀਮਾ ਦੇ ਪਾਰਟੀ ਦਫ਼ਤਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕੀਤਾ ਗਿਆ | ਸੂਬਾ ਆਗੂ ਸ਼ੇਰ ਸਿੰਘ ਖੰਨਾ, ਜੱਸੀ ਵੇਰਕਾ, ਸੋਨੀ ਸਿੰਘ, ਜਸਬੀਰ ਸਿੰਘ ਸੰਗਰੂਰ, ਚਮਕੌਰ ਸਿੰਘ ਮਹਿਲਾ ਨੇ ਕਿਹਾ ਕਿ 2 ਜੂਨ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਨਾਲ ਮੀਟਿੰਗ ਤੈਅ ਕੀਤੀ ਗਈ ਹੈ | ਜੇਕਰ ਸਰਕਾਰ ਨੇ ਵੱਖ ਵੱਖ ਵਿਭਾਗਾਂ ਦੇ ਵਿੱਚ ਆਊਟ ਸੋਰਸ ਠੇਕੇਦਾਰ ਕੰਪਨੀਆਂ ਸੁਸਾਇਟੀਆਂ ਆਦਿ ਰਾਹੀ ਕੰਮ ਕਰਦੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਿਆ ਕੇ ਰੈਗੂਲਰ ਕਰਨ ਦੀ ਪੋਲਸੀ ਲਾਗੂ ਨਾ ਕੀਤੀ | 1948 ਐਕਟ 15ਵੀਂ ਲੇਬਰ ਕਾਨਫ਼ਰੰਸ ਮੁਤਾਬਕ ਤਨਖ਼ਾਹ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਸੱਤਾ ਬਚਾਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ ਤੇ ਹਰਾ ਪੈੱਨ ਠੇਕੇਦਾਰਾਂ ਦੀਆਂ ਸੁਸਾਇਟੀਆਂ ਰਾਹੀਂ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਰੈਗੂਲਰ ਕਰੇਗਾ | ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਇਸ ਸਰਕਾਰ ਨੇ ਦੂਜੀਆਂ ਸਰਕਾਰਾਂ ਵਾਂਗ ਹੀ ਲਾਰਿਆਂ ਵਿੱਚ ਰੱਖਿਆ ਹੈ | ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਦੂਜੀਆਂ ਸਰਕਾਰਾਂ ਵਾਂਗ ਇਸ ਸਰਕਾਰ ਨੂੰ ਵੀ ਇੱਥੋਂ ਚੱਲਦਾ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਮਹੇਸ਼ ਕਾਲੀਆ, ਗਗਨਦੀਪ ਸਿੰਘ ਸੁਨਾਮ, ਗੁਰਜੰਟ ਸਿੰਘ ਉਗਰਾਹਾਂ, ਗੁਰਵਿੰਦਰ ਸਿੰਘ ਧਾਲੀਵਾਲ, ਸੁਰਿੰਦਰ ਸਿੰਘ ਵਰਨ, ਰੁਪਿੰਦਰ ਸਿੰਘ ਬਲਾਕ ਪ੍ਰਧਾਨ, ਪ੍ਰਦੀਪ ਕੁਮਾਰ ਚੀਮਾ, ਦਲੇਲ ਸਿੰਘ ਦਿੜ੍ਹਬਾ, ਬੀਰਬਲ ਸ਼ਰਮਾ, ਪ੍ਰਧਾਨ ਮੇਜਰ ਸਿੰਘ ਫਿਰੋਜ਼ਪੁਰ, ਦਿਨੇਸ਼ ਸ਼ਰਮਾ, ਕੁਲਦੀਪ ਸਿੰਘ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਵਿਖੇ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਭਵਾਨੀਗੜ੍ਹ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ- ਸਿੰਗਲਾ <br/>
Ad Position 24